ਸਾਡੇ ਨਾਲ ਸ਼ਾਮਲ

Follow us

14.3 C
Chandigarh
Wednesday, February 11, 2026
More
    Home Breaking News ਸਿੰਘੂ ਬਾਰਡਰ &...

    ਸਿੰਘੂ ਬਾਰਡਰ ‘ਤੇ ਹੋਏ ਕਤਲ ਸਬੰਧੀ ਸੰਯੁਕਤ ਕਿਸਾਨ ਮੋਰਚੇ ਨੇ ਦਿੱਤਾ ਬਿਆਨ

    ਸਿੰਘੂ ਬਾਰਡਰ ‘ਤੇ ਹੋਏ ਕਤਲ ਸਬੰਧੀ ਸੰਯੁਕਤ ਕਿਸਾਨ ਮੋਰਚੇ ਨੇ ਦਿੱਤਾ ਬਿਆਨ

    ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੰਯੁਕਤ ਕਿਸਾਨ ਮੋਰਚੇ ਦੇ ਧਿਆਨ ਵਿੱਚ ਆਇਆ ਹੈ ਕਿ ਸਿੰਘੂ ਮੋਰਚੇ *ਤੇ ਅੱਜ ਸਵੇਰੇ ਪੰਜਾਬ ਦੇ ਇੱਕ ਵਿਅਕਤੀ (ਲਖਬੀਰ ਸਿੰਘ, ਪੁੱਤਰ ਦਰਸ਼ਨ ਸਿੰਘ, ਪਿੰਡ ਚੀਮਾ ਕਲਾ, ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ) ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਸਥਾਨ *ਤੇ ਮੌਜੂਦ ਇਕ ਨਿਹੰਗ ਜਥੇਬੰਦੀ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ ਅਤੇ ਕਿਹਾ ਜਾਂਦਾ ਹੈ ਕਿ ਇਹ ਮਨੁੱਖ ਦੁਆਰਾ ਸਰਬਲੋਹ ਗ੍ਰੰਥ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਇਹ ਘਟਨਾ ਇਸ ਦੇ ਕਾਰਨ ਹੀ ਵਾਪਰੀ। ਦੱਸਿਆ ਗਿਆ ਹੈ ਕਿ ਇਹ ਮ੍ਰਿਤਕ ਪਿਛਲੇ ਕੁਝ ਸਮੇਂ ਤੋਂ ਉਸੇ ਸਮੂਹ ਦੇ ਨਾਲ ਰਹਿ ਰਿਹਾ ਸੀ।

    ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਨੇ ਬਿਆਨ ਜਾਰੀ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚਢੂੰਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵਕੁਮਾਰ ਸ਼ਰਮਾ ਕੱਕਾਜੀ, ਯੁੱਧਵੀਰ ਸਿੰਘ, ਯੋਗਿੰਦਰ ਯਾਦਵ ਨੇ ਕਿਹਾ ਕਿ ਇਸ ਬੇਰਹਿਮੀ ਨਾਲ ਹੋਏ ਕਤਲ ਦੀ ਨਿੰਦਾ ਕਰਦਿਆਂ, ਸੰਯੁਕਤ ਕਿਸਾਨ ਮੋਰਚਾ ਇਹ ਸਪੱਸ਼ਟ ਕਰਨਾ ਚਾਹੁੰਦਾ ਹੈ ਕਿ ਇਸ ਘਟਨਾ ਦੇ ਦੋਵੇਂ ਪੱਖ, ਨਿਹੰਗ ਜਥੇਬੰਦੀ ਜਾਂ ਮ੍ਰਿਤਕ ਵਿਅਕਤੀ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। ਅਸੀਂ ਕਿਸੇ ਵੀ ਧਾਰਮਿਕ ਗ੍ਰੰਥ ਜਾਂ ਚਿੰਨ੍ਹ ਦੀ ਬੇਅਦਬੀ ਦੇ ਵਿWੱਧ ਹਾਂ,

    ਪਰ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਇਸ ਅਧਾਰ ਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਹੈ। ਅਸੀਂ ਮੰਗ ਕਰਦੇ ਹਾਂ ਕਿ ਕਤਲ ਅਤੇ ਬੇਅਦਬੀ ਦੀ ਸਾਜ਼ਿਸ਼ ਦੇ ਦੋਸ਼ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ। ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦੇਵੇਗਾ। ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਚੱਲ ਰਹੇ ਇਸ ਅੰਦੋਲਨ ਕਿਸੇ ਵੀ ਹਿੰਸਾ ਦਾ ਵਿਰੋਧ ਕਰਦੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ