ਸਾਡੇ ਨਾਲ ਸ਼ਾਮਲ

Follow us

13.6 C
Chandigarh
Sunday, February 1, 2026
More
    Home Breaking News Budget 2026 :...

    Budget 2026 : 12 ਸਾਲਾਂ ’ਚ ਨਹੀਂ ਮਿਲਿਆ ਬਣਦਾ ਹੱਕ, ਬਜਟ ਭਾਸ਼ਣ ’ਚ ਪੰਜਾਬ ਦਾ ਨਾਂ ਵੀ ਨਹੀਂ : ਰਾਜਾ ਵੜਿੰਗ

    Budget 2026
    Budget 2026 : 12 ਸਾਲਾਂ ’ਚ ਨਹੀਂ ਮਿਲਿਆ ਬਣਦਾ ਹੱਕ, ਬਜਟ ਭਾਸ਼ਣ ’ਚ ਪੰਜਾਬ ਦਾ ਨਾਂ ਵੀ ਨਹੀਂ : ਰਾਜਾ ਵੜਿੰਗ

    ਕੇਂਦਰੀ ਬਜਟ ’ਤੇ ਸਿਆਸੀ ਤਕਰਾਰ, ਕਾਂਗਰਸ ਨੇ ਲਾਇਆ ਪੰਜਾਬ ਨਾਲ ਅਣਦੇਖੀ ਦਾ ਦੋਸ਼

    Budget 2026: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਕੇਂਦਰੀ ਬਜਟ 2026 ਨੂੰ ਲੈ ਕੇ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੋਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਰੀਬ 12 ਸਾਲਾਂ ਦੀ ਹਕੂਮਤ ਦੌਰਾਨ ਪੰਜਾਬ ਨੂੰ ਕਦੇ ਵੀ ਉਸਦਾ ਬਣਦਾ ਹੱਕ ਨਹੀਂ ਮਿਲਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਪੇਸ਼ ਕੀਤਾ ਗਿਆ ਕੇਂਦਰੀ ਬਜਟ ਵੀ ਪੰਜਾਬ ਲਈ ਨਿਰਾਸ਼ਾਜਨਕ ਸਾਬਤ ਹੋਇਆ ਹੈ।

    ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਦੇ ਪੂਰੇ ਬਜਟ ਭਾਸ਼ਣ ਦੌਰਾਨ ਇੱਕ ਵਾਰ ਵੀ ਪੰਜਾਬ ਦਾ ਨਾਂ ਨਹੀਂ ਲਿਆ ਗਿਆ, ਜੋ ਸੂਬੇ ਨਾਲ ਹੋ ਰਹੀ ਲਗਾਤਾਰ ਅਣਦੇਖੀ ਨੂੰ ਦਰਸਾਉਂਦਾ ਹੈ। ਉਨ੍ਹਾਂ ਆਖਿਆ ਕਿ ਖੇਤੀਬਾੜੀ, ਉਦਯੋਗ ਅਤੇ ਰੋਜ਼ਗਾਰ ਵਰਗੇ ਮੁੱਖ ਮਸਲਿਆਂ ’ਤੇ ਪੰਜਾਬ ਨੂੰ ਹਮੇਸ਼ਾ ਪਿੱਛੇ ਧੱਕਿਆ ਗਿਆ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਸੰਤ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਪੰਜਾਬ ਦੌਰੇ ’ਤੇ ਆ ਰਹੇ ਹਨ, ਪਰ ਇਸ ਪਵਿੱਤਰ ਅਵਸਰ ’ਤੇ ਵੀ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਕੋਈ ਵੱਡਾ ਐਲਾਨ ਜਾਂ ਬਜਟ ਅਲਾਟਮੈਂਟ ਨਹੀਂ ਕੀਤਾ ਗਿਆ।

    ਇਹ ਵੀ ਪੜ੍ਹੋ: Punjab News: ਕੇਂਦਰੀ ਬਜਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਆਇਆ ਵੱਡਾ ਬਿਆਨ, ਜਾਣੋ

    ਉਨ੍ਹਾਂ ਕਿਹਾ ਕਿ ਇਹ ਦੌਰਾ ਸਿਰਫ਼ ਰਾਜਨੀਤਿਕ ਪ੍ਰਤੀਕ ਬਣ ਕੇ ਰਹਿ ਗਿਆ ਹੈ। ਰਾਜਾ ਵੜਿੰਗ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਘੱਟੋ-ਘੱਟ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ’ਤੇ ਇੱਕ ਅੰਤਰਰਾਸ਼ਟਰੀ ਯੂਨੀਵਰਸਿਟੀ ਦੀ ਘੋਸ਼ਣਾ ਕਰ ਸਕਦੀ ਸੀ, ਜੋ ਸਿੱਖਿਆ ਅਤੇ ਸਮਾਜਿਕ ਸਮਾਨਤਾ ਲਈ ਇੱਕ ਇਤਿਹਾਸਕ ਕਦਮ ਹੁੰਦਾ। ਉਨ੍ਹਾਂ ਅਨੁਸਾਰ, ਅਜਿਹਾ ਨਾ ਕਰਕੇ ਕੇਂਦਰ ਨੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਅਣਦੇਖਾ ਕੀਤਾ ਹੈ। ਬਜਟ ਨੂੰ ਲੈ ਕੇ ਕਾਂਗਰਸ ਦੇ ਇਨ੍ਹਾਂ ਦੋਸ਼ਾਂ ਤੋਂ ਬਾਅਦ ਪੰਜਾਬ ਦੀ ਸਿਆਸਤ ’ਚ ਕੇਂਦਰ ਅਤੇ ਵਿਰੋਧੀ ਧਿਰ ਦਰਮਿਆਨ ਟਕਰਾਅ ਹੋਰ ਤੇਜ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। Budget 2026