17 ਮਈ ਤੋਂ ਕੀ ਕਦਮ ਚੁੱਕੇਗੀ ਸਰਕਾਰ : ਸੋਨੀਆ
ਨਵੀਂ ਦਿੱਲੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਹੈ ਕਿ ਤੀਜੇ ਪੜਾਅ ਦ ਲਾਕਡਾਊਨ ਖਤਮ ਹੋਣ ਤੋਂ ਬਾਅਦ ਸਰਕਾਰ ਇਸ ਮੁੱਦੇ ‘ਤੇ ਕਿਹੜੀ ਰਣਨੀਤੀ ਅਪਣਾ ਰਹੀ ਹੈ ਇਸ ਦਾ ਖੁਲਾਸਾ ਹੋਣਾ ਚਾਹੀਦਾ ਹੈ। ਸੋਨੀਆ ਗਾਂਧੀ ਨੇ ਕੋਰੋਨਾ ਵਾਇਰਸ ‘ਕੋਵਿਡ -19’ ਅਤੇ ਲਾਕਡਾਊਨ ਤੋਂ ਬਾਅਦ ਦੀ ਸਥਿਤੀ ‘ਤੇ ਕਾਂਗਰਸ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਦਿਆਂ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ 17 ਮਈ ਤੋਂ ਬਾਅਦ ਕੀ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲਾਕਡਾਊਨ ਨੂੰ ਮਾਪਣ ਲਈ ਕਿਹੜੇ ਮਾਪਦੰਡ ਅਪਣਾ ਰਹੀ ਹੈ ਅਤੇ 17 ਮਈ ਤੋਂ ਬਾਅਦ ਉਹ ਕਿਹੜੀ ਨੀਤੀ ਅਪਣਾ ਰਹੀ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸੋਨੀਆ ਗਾਂਧੀ ਦਾ ਸਮਰਥਨ ਕਰਦਿਆਂ ਕਿਹਾ ਕਿ ਹੁਣ ਇਹ ਜਾਣਨ ਦੀ ਜ਼ਰੂਰਤ ਹੈ ਕਿ ਤੀਜੇ ਪੜਾਅ ਦਾ ਲਾਕਡਾਊਨ ਖਤਮ ਹੋਣ ਤੋਂ ਬਾਅਦ ਕੀ ਹੋਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।