ਐੱਸਟੀਐੱਫ ਵੱਲੋਂ ਹੈਰੋਇਨ ਦੀ ਤਸ਼ਕਰੀ ਦੇ ਦੋਸ਼ਾਂ ’ਚ ਦੋ ਵਿਅਕਤੀ ਗ੍ਰਿਫ਼ਤਾਰ

Heroin
 ਲੁਧਿਆਣਾ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਹਰਬੰਸ ਸਿੰਘ।

ਮੁਖ਼ਬਰੀ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜੇ ’ਚੋਂ 2 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਹੋਈ : ਇੰ. ਹਰਬੰਸ ਸਿੰਘ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਪੈਸ਼ਲ ਟਾਸਕ ਫ਼ੋਰਸ ਲੁਧਿਆਣਾ ਦੀ ਪੁਲਿਸ ਪਾਰਟੀ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕਰੋੜਾਂ ਰੁਪਏ ਦੀ 2 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਮੁਖ਼ਬਰੀ ਦੇ ਅਧਾਰ ’ਤੇ ਕਾਬੂ ਕੀਤੇ ਗਏ ਵਿਅਕਤੀਆਂ ਵਿੱਚੋਂ ਇੱਕ ਜਮਾਨਤ ’ਤੇ ਜ਼ੇਲ੍ਹੋਂ ਬਾਹਰ ਆਇਆ ਹੋਇਆ ਹੈ। Heroin

ਜਾਣਕਾਰੀ ਦਿੰਦਿਆਂ ਐੱਸਟੀਐੱਫ਼ ਲੁਧਿਆਣਾ ਦੇ ਇੰਚਾਰਜ਼ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਨਸ਼ਿਆਂ ਤੇ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਮੁਖ਼ਬਰੀ ਦੇ ਅਧਾਰ ’ਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿੰਨ੍ਹਾਂ ਦੇ ਕਬਜ਼ੇ ’ਚ ਪੁਲਿਸ ਪਾਰਟੀ ਨੂੰ ਦੋ ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਭਮ ਕੁਮਾਰ ਉਰਫ਼ ਅਮਨ ਡੈਲਕਸ ਵਾਸੀ ਖਟੜਾ ਕਲੋਨੀ ਨਾਭਾ ਅਤੇ ਹਨੀ ਕੁਮਾਰ ਉਰਫ਼ ਹਨੀ ਵਾਸੀ ਮੁਹੱਲਾ ਜੁਨੇਜਾ ਕਲੋਨੀ ਲੁਧਿਆਣਾ ਵਜੋਂ ਹੋਈ ਹੈ। ਜਿੰਨ੍ਹਾਂ ਨੂੰ ਥਾਣਾ ਸੋਹਾਣਾ ਵਿਖੇ ਮਾਮਲਾ ਰਜਿਸਟਰ ਕੀਤੇ ਜਾਣ ਤੋਂ ਬਾਅਦ ਮੋਟਰਸਾਇਕਲ ਸਪਲੈਂਡਰ ਨੰਬਰ ਪੀਬੀ- 91- ਜੇ – 9031 ਸਣੇ ਵਰਧਮਾਨ ਚੌਂਕ ਚੰਡੀਗੜ- ਲੁਧਿਆਣਾ ਰੋਡ ’ਤੇ ਹਿਰਾਸਤ ਵਿੱਚ ਲਿਆ ਗਿਆ ਹੈ। ਉਕਤ ਦੀ ਤਲਾਸੀ ਲੈਣ ’ਤੇ ਉਨ੍ਹਾਂ ਦੇ ਕਬਜ਼ੇ ਵਾਲੇ ਪਿੱਠੂ ਬੈਗ ਵਿੱਚੋਂ ਇੱਕ ਕਿੱਲੋ 970 ਗ੍ਰਾਮ ਹੈਰੋਇਨ ਬਰਾਮਦ ਹੋਈ। Heroin

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਕਾਬੂ

ਉਨ੍ਹਾਂ ਅੱਗੇ ਦੱਸਿਆ ਕਿ ਸੁਭਮ ਕੁਮਾਰ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਅਗਸਤ 2023 ਨੂੰ ਜ਼ੇਲ੍ਹ ਵਿੱਚੋਂ ਜਮਾਨਤ ’ਤੇ ਬਾਹਰ ਆਇਆ ਸੀ, ਕਿਉਂਕਿ ਉਸ ਖਿਲਾਫ਼ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਤਹਿਤ ਦਰਜਨ ਦੇ ਕਰੀਬ ਮਾਮਲੇ ਦਰਜ਼ ਹਨ। ਇਸੇ ਤਰ੍ਹਾਂ ਹਨੀ ਕੁਮਾਰ ਨੇ ਵੀ ਦੱਸਿਆ ਕਿ ਨਸ਼ੇ ਦਾ ਆਦੀ ਹੋਣ ਕਾਰਨ ਵਿਹਲਾ ਰਹਿੰਦਾ ਹੈ ਤੇ ਹੈਰੋਇਨ ਦੀ ਤਸ਼ਕਰੀ ਦਾ ਧੰਦਾ ਕਰਦਾ ਹੈ। ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿਛ ’ਚ ਉਕਤਾਨ ਨੇ ਮੰਨਿਆ ਕਿ ਉਹ ਦੋਵੇਂ ਕਈ ਸਾਲਾਂ ਤੋਂ ਰਲਕੇ ਹੈਰੋਇਨ ਵੇਚਣ ਦਾ ਨਜਾਇਜ਼ ਧੰਦਾ ਕਰਦੇ ਹਨ। ਇੰਸਪੈਕਟਰ ਹਰਬੰਸ ਸਿੰਘ ਨੇ ਕਿਹਾ ਕਿ ਅਗਲੇਰੀ ਕਾਰਵਾਈ ਤਹਿਤ ਦੋਵਾਂ ਨੂੰ ਅਦਾਲਤ ’ਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰਨ ਤੋਂ ਬਾਅਦ ਇੰਨਾਂ ਦੇ ਹੋਰ ਸਾਥੀਆਂ ਬਾਰੇ ਵੀ ਜਾਂਚ ਕੀਤੀ ਜਾਵੇਗੀ। Heroin