ਤੂਫਾਨ : ਫਾਜ਼ਿਲਕਾ ਦੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਪਿੰਡ ਬਕੈਣ ਵਾਲਾ ਦਾ ਦੌਰਾ

Storm

ਨੁਕਸਾਨ ਦਾ ਸਰਵੇ ਕਰਕੇ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਜਾਵੇਗਾ ਮੁਆਵਜਾ : ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਮੁਸਕਿਲ ਘੜੀ ਵਿਚ ਪਿੰਡ ਵਾਸੀਆਂ ਦੇ ਨਾਲ :  ਵਿਧਾਇਕ ਨਰਿੰਦਰਪਾਲ ਸਿੰਘ ਸਵਨਾ

(ਰਜਨੀਸ਼ ਰਵੀ) ਫਾਜਿ਼ਲਕਾ। ਫਾਜਿਲਕਾ ਦੇ ਪਿੰਡ ਬਕੈਣ ਵਾਲਾ ਵਿਚ ਅੱਜ ਆਏ ਵਾਅ ਵਰੋਲੇ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈਏਐਸ ਨੇ ਪਿੰਡ ਦਾ ਦੌਰਾ ਕਰਕੇ ਮੌਕਾ ਵੇਖਿਆ। (Storm)

ਇਹ ਵੀ ਪੜ੍ਹੋ : ਭਿਆਨਕ ਤੂਫਾਨ ਦਾ ਮੰਜਰ, ਕੰਬ ਜਾਏਗੀ ਰੂਹ, ਵੇਖੇ ਤਬਾਹੀ ਦੀਆਂ ਤਸਵੀਰਾਂ

ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਮੁਸਕਿਲ ਘੜੀ ਵਿਚ ਪੰਜਾਬ ਸਰਕਾਰ ਪਿੰਡ ਵਾਸੀਆਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਪ੍ਰਕਾਰ ਦੀ ਮੱਦਦ ਪਿੰਡ ਵਾਸੀਆਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਪਿੰਡ ਵਾਸੀਆਂ ਦੀ ਮੱਦਦ ਲਈ ਹਦਾਇਤ ਕੀਤੀ ਗਈ ਹੈ। Storm

ਜਾਨੀ ਨੁਕਸਾਨ ਤੋਂ ਬਚਾਅ

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਜਦੋਂ ਹੀ ਪਿੰਡ ਵਿਚ ਤੁਫਾਨ ਨਾਲ ਹੋਏ ਨੁਕਸਾਨ ਦੀ ਸੂਚਨਾ ਮਿਲੀ ਤਾਂ ਉਹ ਇੱਥੇ ਜਾਇਜੇ ਲਈ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਤੁਫਾਨ ਕਾਰਨ ਕੁਝ ਮਕਾਨਾਂ ਦੀਆਂ ਛੱਤਾਂ ਡਿੱਗ ਗਈਆਂ ਜਿਸ ਕਾਰਨ 10 ਲੋਕ ਜਖ਼ਮੀ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਜਦ ਕਿ ਫਸਲਾਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਕੱਲ੍ਹ ਤੋਂ ਹੀ ਸਰਵੇਖਣ ਕਰਨ ਦੀ ਹਦਾਇਤ ਕੀਤੀ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਹਰ ਇਕ ਪ੍ਰਭਾਵਿਤ ਨੂੰ ਸਰਕਾਰ ਦੀ ਨੀਤੀ ਅਨੁਸਾਰ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਿੰਨ੍ਹਾਂ ਲੋਕਾਂ ਦੇ ਘਰ ਪ੍ਰਭਾਵਿਤ ਹੋਏ ਹਨ ਉਨ੍ਹਾਂ ਦੇ ਰਾਤ ਰਹਿਣ ਲਈ ਫਿਲਹਾਲ ਸਕੂਲ ਦੀ ਇਮਾਰਤ ਖੋਲ ਦਿੱਤੀ ਗਈ ਹੈ ਜਦ ਕਿ ਅਗਲੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨੁਕਸਾਨ ਦੀ ਰਿਪੋਰਟ ਪੂਰੀ ਪਾਰਦਰਸ਼ਤਾ ਨਾਲ ਬਣਾਈ ਜਾਵੇ ਅਤੇ ਰਿਪੋਰਟ ਤਿਆਰ ਕਰਨ ਤੋਂ ਬਾਅਦ ਪਿੰਡ ਵਿਚ ਲਗਾਈ ਜਾਵੇ ਤਾਂ ਜ਼ੋ ਉਸਦਾ ਸੋਸ਼ਲ ਆਡਿਟ ਹੋ ਸਕੇ। ਇਸ ਮੌਕੇ ਐਸਡੀਐਮ ਸ੍ਰੀ ਨਿਕਾਸ ਖੀਂਚੜ, ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ ਆਦਿ ਸਮੇਤ ਵੱਖ ਵੱਖ ਅਧਿਕਾਰੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ