Mohali ‘ਚ ਆਵਾਰਾ ਕੁੱਤੇ ਦੀ ਬੇਰਹਿਮੀ ਨਾਲ ਕੁੱਟਮਾਰ, 7 ਅਣਪਛਾਤੇ ਖਿਲਾਫ ਮਾਮਲਾ ਦਰਜ

Mohali ‘ਚ ਆਵਾਰਾ ਕੁੱਤੇ ਦੀ ਬੇਰਹਿਮੀ ਨਾਲ ਕੁੱਟਮਾਰ, 7 ਅਣਪਛਾਤੇ ਖਿਲਾਫ ਮਾਮਲਾ ਦਰਜ

ਮੋਹਾਲੀ (ਐੱਮ ਕੇ ਸ਼ਾਇਨਾ) ਜ਼ਿਲਾ ਮੋਹਾਲੀ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਆਵਾਰਾ ਕੁੱਤੇ (Dog) ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ। ਜਿਸ ਤੋਂ ਬਾਅਦ ਮੋਹਾਲੀ ਜ਼ਿਲੇ ਦੀ ਨਵਾਂਗਾਓਂ ਪੁਲਿਸ ਨੇ ਇਕ ਅਵਾਰਾ ਪਸ਼ੂ ਨੂੰ ਕੁੱਟਣ ਅਤੇ ਜ਼ਖਮੀ ਕਰਨ ਦੇ ਦੋਸ਼ ‘ਚ 7 ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਹਾਲਾਂਕਿ ਇਸ ਮਾਮਲੇ ‘ਚ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

ਮਾਮਲੇ ਦੀ ਸ਼ਿਕਾਇਤਕਰਤਾ ਮਨਦੀਪ ਕੌਰ ਨਾਂ ਦੀ ਔਰਤ ਨੇ ਮੁਹਾਲੀ ਪੁਲਿਸ ਨੂੰ ਦੱਸਿਆ ਕਿ ਉਹ ਰੋਜ਼ਾਨਾ ਆਪਣੇ ਘਰ ਨੇੜੇ ਇੱਕ ਆਵਾਰਾ ਕੁੱਤੇ (Dog ) ਨੂੰ ਖਾਣਾ ਖਵਾਉਂਦੀ ਸੀ। ਉਸਨੇ ਅੱਗੇ ਦੱਸਿਆ ਕਿ 27 ਦਸੰਬਰ ਨੂੰ ਵੀ ਉਹ ਅਵਾਰਾ ਕੁੱਤੇ ਨੂੰ ਖਾਣਾ ਖਵਾਉਣ ਲਈ ਗਈ ਸੀ, ਜਿੱਥੇ ਮੈਂ ਉਸਨੂੰ ਜ਼ਖਮੀ ਹਾਲਤ ਵਿੱਚ ਪਾਇਆ। ਜਿਸ ਤੋਂ ਬਾਅਦ ਉਹ ਕਾਹਲੀ ਨਾਲ ਉਸ ਨੂੰ ਇਲਾਜ ਲਈ ਲੈ ਗਈ।

ਕੁੱਟਮਾਰ ਨਾਲ ਕੁੱਤੇ ਦੀ ਲੱਤ ਦੀ ਹੱਡੀ ਟੁੱਟ ਗਈ।

ਡਾਕਟਰਾਂ ਨੇ ਜਾਂਚ ਤੋਂ ਬਾਅਦ ਔਰਤ ਨੂੰ ਦੱਸਿਆ ਕਿ ਕੁੱਤੇ ਦੀ ਬੇਰਹਿਮੀ ਨਾਲ ਕੁੱਟਮਾਰ ਕਾਰਨ ਉਸ ਦੇ ਸਰੀਰ ‘ਤੇ ਕਈ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੇ ਔਰਤ ਨੂੰ ਇਹ ਵੀ ਦੱਸਿਆ ਕਿ ਕੁੱਤੇ ਦੀ ਲੱਤ ਦੀ ਹੱਡੀ ਟੁੱਟ ਗਈ ਹੈ ਅਤੇ ਅੱਖਾਂ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ। ਫਿਲਹਾਲ ਸ਼ਿਕਾਇਤਕਰਤਾ ਵੱਲੋਂ ਜ਼ਖਮੀ ਕੁੱਤੇ ਦੀ ਦੇਖਭਾਲ ਕੀਤੀ ਜਾ ਰਹੀ ਹੈ।

ਪੁਲਿਸ ਨੇ 7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਕੀਤਾ ਦਰਜ

ਇਸ ਘਟਨਾ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਨਵਾਂ ਗਾਂਓ ਪੁਲਿਸ ਨੇ 7 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਪਸ਼ੂ ਬੇਰਹਿਮੀ ਐਕਟ ਦੀ ਧਾਰਾ 11 (1) (ਏ) ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਪੁਲਸ ਮੌਕੇ ‘ਤੇ ਮੌਜੂਦ ਲੋਕਾਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ