ਪੀੜਤ ਪਰਿਵਾਰ ਨੇ ਕੀਤੀ ਮਾਲੀ ਮੱਦਦ ਦੀ ਮੰਗ
ਸਰਦੂਲਗੜ੍ਹ, (ਗੁਰਜੀਤ ਸ਼ੀਹ) ਇੱਥੋਂ ਨੇੜਲੇ ਪਿੰਡ ਮੀਰਪੁਰ ਖੁਰਦ ਦੀ ਢਾਣੀ ਫੂਸਮੰਡੀ ‘ਚ ਅਵਾਰਾ ਕੁੱਤਿਆਂ ਵੱਲੋਂ ਗਰੀਬ ਪਰਿਵਾਰ ਦੀਆਂ 70 ਭੇਡਾਂ ਅਤੇ ਬੱਕਰੀਆਂ ਨੂੰ ਬੁਰੀ ਤਰ੍ਹਾਂ ਨੋਚ-ਨੋਚ ਮਾਰ ਦਿੱਤਾ ਗਿਆ ਪੀੜ੍ਹਤ ਪਰਿਵਾਰ ਨੇ ਸਰਕਾਰ ਤੋਂ ਮਾਲੀ ਮੱਦਦ ਦੀ ਮੰਗ ਕੀਤੀ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਬੂਟਾ ਸਿੰਘ ਪੁੱਤਰ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਜੱਦੀ ਪੁਸ਼ਤੀ ਭੇਡਾਂ ਤੇ ਬੱਕਰੀਆਂ ਪਾਲਣ ਦਾ ਕੰਮ ਕਰਦੇ ਹਨ ਅਤੇ ਉਨ੍ਹਾਂ ਕੋਲ ਕੁੱਲ 80 ਪਸ਼ੂ ਹਨ ਉਨ੍ਹਾਂ ਦੱਸਿਆ ਕਿ ਰਾਤ ਸਮੇਂ ਘਰ ਦੇ ਨਾਲ ਬਣੇ ਵਾੜੇ ‘ਚ ਭੇਡਾਂ-ਬੱਕਰੀਆਂ ਨੂੰ ਰੱਖਿਆ ਜਾਂਦਾ ਹੈ
ਬੀਤੀ ਰਾਤ ਅਵਾਰਾ ਕੁੱਤਿਆਂ ਨੇ ਵਾੜੇ ਵਿੱਚ ਦਾਖਲ ਹੋ ਕੇ ਉਨ੍ਹਾਂ ਦੀਆਂ 50 ਭੇਡਾਂ ਅਤੇ 20 ਬੱਕਰੀਆਂ ਨੂੰ ਨੋਚ ਖਾਧਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਪੀੜਤ ਨੇ ਉਦਾਸ ਮਨ ਨਾਲ ਦੱਸਿਆ ਕਿ ਇਨ੍ਹਾਂ ਪਸ਼ੂਆਂ ਤੋਂ ਹੀ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਸਨ ਅਤੇ ਹੁਣ ਉਨ੍ਹਾਂ ਦੇ ਪਰਿਵਾਰ ਦਾ ਗੁਜਾਰਾ ਚੱਲਣਾ ਵੀ ਮੁਸ਼ਕਲ ਹੋ ਜਾਵੇਗਾ ਉਨ੍ਹਾਂ ਦੱਸਿਆ ਕਿ ਮਾਰੇ ਗਏ ਪਸ਼ੂਆਂ ‘ਚੋਂ 40 ਭੇਡਾਂ ਸੂਣ ਵਾਲੀਆਂ ਸਨ, ਇਨ੍ਹਾਂ ਪਸ਼ੂਆਂ ਨੂੰ ਮਾਰੇ ਜਾਣ ਨਾਲ ਉਨ੍ਹਾਂ ਦਾ ਪੰਜ-ਛੇ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਖਵਿੰਦਰ ਸਿੰਘ ਭੋਲਾ ਮਾਨ, ਮਾਸਟਰ ਬਲਵਿੰਦਰ ਸਿੰਘ ਆਪ ਟਰੇਡ ਵਿੰਗ ਪ੍ਰਧਾਨ ਹਲਕਾ ਸਰਦੂਲਗੜ੍ਹ ਅਤੇ ਪਿੰਡ ਵਾਸੀਆਂ ਨੇ ਮੰਗ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਪੰਜਾਬ ਸਰਕਾਰ ਗਰੀਬ ਪਰਿਵਾਰ ਨੂੰ ਮੁਆਵਜੇ ਦੇ ਤੌਰ ਤੇ ਤਰੁੰਤ ਮਾਲੀ ਸਹਾਇਤਾ ਦਿੱਤੀ ਜਾਵੇ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ