(ਸੱਚ ਕਹੂੰ ਨਿਊਜ਼) ਫਿਰੋਜ਼ਪੁਰ/ਜ਼ੀਰਾ। ਅਵਾਰਾ ਕੁੱਤਿਆਂ ਦੇ ਵਧੇ ਆਤੰਕ ਕਰਕੇ ਇੱਕ ਪਾਸੇ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਪੀੜ੍ਹਤ ਨੂੰ ਮੁਆਵਜਾ ਦੇਣ ਦੀ ਗੱਲ ਸਾਹਮਣੇ ਆ ਰਹੀ ਹੈ ਉੱਥੇ ਅਵਾਰਾ ਕੁੱਤਿਆਂ ਦਾ ਆਤੰਕ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਫਿਰੋਜਪੁਰ ਦੇ ਕਸਬਾ ਜ਼ੀਰਾ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ, ਜਿੱਥੇ ਇੱਕ ਪ੍ਰਵਾਸੀ ਮਜਦੂਰ ਦੇ ਦੋ ਛੋਟੇ ਬੱਚਿਆਂ ਨੂੰ ਆਵਾਰਾ ਕੁੱਤਿਆਂ ਨੇ ਨੋਚ ਦਿੱਤਾ, ਜਿਸ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਇੱਕ ਬੱਚਾ ਗੰਭੀਰ ਜ਼ਖਮੀ ਹੋ ਜਾਣ ਕਾਰਨ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। (Dog Bite)

ਇਹ ਵੀ ਪੜ੍ਹੋ : ਤਿੰਨ ਕਾਰ ਸਵਾਰਾਂ ਤੋਂ ਡੇਢ ਕਿਲੋ ਹੈਰੋਇਨ ਬਰਾਮਦ
ਜਾਣਕਾਰੀ ਦਿੰਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੇ ਦੋ ਛੋਟੇ ਬੱਚੇ ਖੇਡਦੇ-ਖੇਡਦੇ ਜਦੋਂ ਉਹ ਕਿਸੇ ਹੋਰ ਖੇਤ ਵਿੱਚ ਆਪਣੀ ਮਾਸੀ ਨੂੰ ਮਿਲਣ ਜਾ ਰਹੇ ਸਨ ਤਾਂ ਰਸਤੇ ਵਿੱਚ ਹੱਡਾ ਰੋੜੀ ਦੇ ਆਵਾਰਾ ਕੁੱਤਿਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੇ ਇੱਕ ਲੜਕੇ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜਖਮੀ ਹੋ ਗਿਆ, ਜਿਸ ਨੂੰ ਫਰੀਦਕੋਟ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। Dog Bite