ਨਵੀਂ ਦਿੱਲੀ (ਏਜੰਸੀ)। Stray Dogs Supreme Court Case: ਸੁਪਰੀਮ ਕੋਰਟ ’ਚ ਆਵਾਰਾ ਕੁੱਤਿਆਂ ਨਾਲ ਸਬੰਧਤ ਮੁੱਦੇ ’ਤੇ ਸੁਣਵਾਈ ਵੀਰਵਾਰ ਨੂੰ ਪੂਰੀ ਹੋ ਗਈ। ਇਸ ਮਾਮਲੇ ਦੇ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਤੇ ਜਸਟਿਸ ਐਨਵੀ ਅੰਜਾਰੀਆ ਦੀ ਵਿਸ਼ੇਸ਼ ਬੈਂਚ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਰੇਬੀਜ਼ ਨਸਬੰਦੀ ਨਾਲ ਨਹੀਂ ਰੁਕਦਾ। ਆਵਾਰਾ ਕੁੱਤਿਆਂ ਕਾਰਨ ਬੱਚਿਆਂ ਨੂੰ ਖੁੱਲ੍ਹੇ ’ਚ ਖੇਡਣ ਲਈ ਨਹੀਂ ਭੇਜਿਆ ਜਾ ਸਕਦਾ। ਇਹ ਮੇਰਾ ਸਟੈਂਡ ਹੈ, ਸਰਕਾਰ ਦਾ ਨਹੀਂ। ਕੋਈ ਹੱਲ ਲੱਭਣਾ ਪਵੇਗਾ।
ਇਹ ਖਬਰ ਵੀ ਪੜ੍ਹੋ : Punjab Government News: 500 ਪਿੰਡਾਂ ਲਈ ਮੁੱਖ ਮੰਤਰੀ ਮਾਨ ਨੇ ਕਰ ਦਿੱਤਾ ਵੱਡਾ ਐਲਾਨ, ਜਾਣੋ
ਦਿੱਲੀ-ਐਨਸੀਆਰ ’ਚ ਆਵਾਰਾ ਕੁੱਤਿਆਂ ਨੂੰ ਸ਼ੈਲਟਰ ਹੋਮ ’ਚ ਭੇਜਣ ਦਾ ਹੁਕਮ
ਇਸ ਤੋਂ ਪਹਿਲਾਂ, ਦੋ ਜੱਜਾਂ ਦੀ ਬੈਂਚ ਨੇ 11 ਅਗਸਤ ਨੂੰ ਇਸ ਮਾਮਲੇ ’ਚ ਫੈਸਲਾ ਦਿੱਤਾ ਸੀ, ਜਿਸ ਦਾ ਵੱਡੇ ਪੱਧਰ ’ਤੇ ਵਿਰੋਧ ਹੋ ਰਿਹਾ ਹੈ। ਬੁੱਧਵਾਰ ਨੂੰ, ਜਸਟਿਸ ਗਵਈ ਨੇ ਕਿਹਾ ਕਿ ਕਾਨਫਰੰਸ ਆਫ਼ ਹਿਊਮਨ ਰਾਈਟਸ (ਇੰਡੀਆ) ਐਨਜੀਓ ਦੀ ਪਟੀਸ਼ਨ ’ਤੇ, ਉਹ ਖੁਦ ਇਸ ਮਾਮਲੇ ਦੀ ਜਾਂਚ ਕਰਨਗੇ। ਦਰਅਸਲ, 11 ਅਗਸਤ ਨੂੰ, ਸੁਪਰੀਮ ਕੋਰਟ ਨੇ ਕੁੱਤਿਆਂ ਦੇ ਕੱਟਣ ਤੇ ਰੇਬੀਜ਼ ਦੇ ਮਾਮਲਿਆਂ ਨੂੰ ਵੇਖਦੇ ਹੋਏ ਦਿੱਲੀ-ਐਨਸੀਆਰ ਦੇ ਰਿਹਾਇਸ਼ੀ ਇਲਾਕਿਆਂ ਤੋਂ ਸਾਰੇ ਆਵਾਰਾ ਕੁੱਤਿਆਂ ਨੂੰ ਹਟਾਉਣ ਤੇ ਉਨ੍ਹਾਂ ਨੂੰ 8 ਹਫ਼ਤਿਆਂ ਦੇ ਅੰਦਰ ਸ਼ੈਲਟਰ ਹੋਮ ’ਚ ਭੇਜਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਇਸ ਕੰਮ ’ਚ ਰੁਕਾਵਟ ਪਾਉਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਸੀ। Stray Dogs Supreme Court Case