ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਨਿਹੰਗਾਂ ਦੇ ਬਾਣੇ ਵਿਚ ਆਏ ਕੁੱਝ ਸਮਾਜ-ਵਿਰੋਧੀ ਤੱਤਾਂ ਵਲੋਂ ਪੁਲਿਸ ਕਰਮਚਾਰੀਆਂ ਉੱਤੇ ਕੀਤੇ ਹਮਲੇ ਦੀ ਸਖ਼ਤ ਨਿਖੇਧੀ ਕਰਦੇ ਹੋਏ ਮੰਗ ਕੀਤੀ ਹੈ ਕਿ ਇਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਇਨ੍ਹਾਂ ਨੂੰ ਮਿਸਾਲੀ ਸਜਾ ਮਿਲਣੀ ਚਾਹੀਦੀ ਹੈ ਤਾਂ ਕਿ ਅੱਗੇ ਤੋਂ ਕੋਈ ਵੀ ਡਿਊਟੀ ਦੇ ਰਹੇ ਪੁਲਿਸ ਮੁਲਾਜ਼ਮਾ ‘ਤੇ ਇਸ ਤਰ੍ਹਾ ਦਾ ਹਮਲਾ ਕਰਨ ਦੀ ਹਿਕਾਮਤ ਨਾ ਕਰੇ।
ਇਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਅੰਦਰ ਪੁਲਿਸ ਅਤੇ ਨੀਮ ਫੌਜੀ ਦਸਤਿਆਂ ਦੇ ਮੈਂਬਰ ਬੇਹੱਦ ਬਹਾਦਰੀ, ਲਗਨ ਅਤੇ ਨਿਰਸੁਆਰਥ ਕੁਰਬਾਨੀ ਦੀ ਭਾਵਨਾ ਨਾਲ ਇੱਕ ਬਹੁਤ ਹੀ ਮੁਸ਼ਕਿਲ ਕਾਰਜ ਕਰ ਰਹੇ ਹਨ। ਇਸ ਲਈ ਇਨਾਂ ‘ਤੇ ਹਮਲਾ ਕਰਨਾ ਕਾਫ਼ੀ ਜਿਆਦਾ ਨਿੰਦਾਯੋਗ ਕਾਰਜ਼ ਹੈ। ਇਨ੍ਹਾਂ ਦੋਸ਼ੀਆ ਨੂੰ ਕਿਸੇ ਵੀ ਤਰ੍ਹਾਂ ਦੀ ਸਹੂਲਤ ਦਿੱਤੇ ਬਿਨਾਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਉਹ ਮਨੁੱਖਤਾ ਨੂੰ ਬਚਾਉਣ ਲਈ ਇੱਕ ਅਣਦਿਸਦੇ ਦੁਸ਼ਮਣ ਖ਼ਿਲਾਫ ਇਸ ਤਰ੍ਹਾਂ ਦੀ ਖ਼ਤਰਨਾਕ ਲੜਾਈ ਲੜ ਰਹੇ ਹਨ, ਜਿਵੇਂ ਸਾਡੇ ਬਾਹਦਰ ਫੌਜੀ ਸਾਡੀਆਂ ਸਰਹੱਦਾਂ ਨੂੰ ਬਚਾਉਣ ਲਈ ਲੜਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਕਰਮੀ ਆਪਣੇ ਪਰਿਵਾਰਾਂ ਨੂੰ ਭੁੱਲ ਕੇ ਦਿਨ ਰਾਤ ਇਹ ਯਕੀਨੀ ਬਣਾਉਣ ‘ਚ ਲੱਗੇ ਹਨ ਕਿ ਇਹ ਅਣਦਿਸਦਾ ਦੁਸ਼ਮਣ ਸਾਨੂੰ ਹਰਾ ਨਾ ਦੇਵੇ। ਇਸ ਮੌਕੇ ਉਹ ਸਾਡੀ ਹਮਾਇਤ ਦੇ ਹੱਕਦਾਰ ਹਨ, ਨਾ ਕਿ ਅਜਿਹੇ ਘਟੀਆ ਵਤੀਰੇ ਦੇ, ਜਿਹੜਾ ਕੁੱਝ ਸਮਾਜ ਵਿਰੋਧੀ ਤੱਤਾਂ ਵੱਲੋਂ ਇਹਨਾਂ ਨਾਲ ਕੀਤਾ ਗਿਆ ਹੈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।