Food Inspection News: ਮਿਲਾਵਟਖੋਰਾਂ ਖਿਲਾਫ ਪ੍ਰਸ਼ਾਸਨ ਸਖ਼ਤ, ਹੋਵੇਗੀ ਕਾਰਵਾਈ

Food Inspection News
ਸੁਨਾਮ: ਡੀ.ਐਸ.ਪੀ ਖਹਿਰਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਐੱਸ.ਡੀ.ਐੱਮ ਪ੍ਰਮੋਦ ਸਿੰਗਲਾ। ਤਸਵੀਰ: ਕਰਮ ਥਿੰਦ

ਅਧਿਕਾਰੀਆਂ ਨੂੰ ਪਿੰਡਾਂ ਸ਼ਹਿਰਾਂ ‘ਚ ਖਾਣ ਪੀਣ ਦੀਆਂ ਦੁਕਾਨਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼

  • ਮਿਠਾਈ ਵਾਲੇ ਤਾਜ਼ੀ ਅਤੇ ਸਾਫ਼ ਸੁਥਰੀ ਮਿਠਾਈ ਵੇਚਣ, ਨਹੀਂ ਹੋਵੇਗੀ ਸਖ਼ਤ ਕਾਰਵਾਈ : ਐੱਸ.ਡੀ.ਐੱਮ

Food Inspection News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਮੀਂਹ ਦੇ ਮੌਸਮ ’ਚ ਹੋਣ ਵਾਲੀਆਂ ਬਿਮਾਰੀਆਂ ਨੂੰ ਧਿਆਨ ’ਚ ਰੱਖਦਿਆਂ ਐੱਸ.ਡੀ.ਐੱਮ. ਸੁਨਾਮ ਪ੍ਰਮੋਦ ਸਿੰਗਲਾ ਨੇ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਸਬੰਧੀ ਸਖ਼ਤ ਰੁਖ ਅਖਤਿਆਰ ਕੀਤਾ ਹੈ। ਇੱਥੇ ਇੱਕ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਸੰਯੁਕਤ ਮੀਟਿੰਗ ਦੌਰਾਨ ਉਨ੍ਹਾਂ ਨੇ ਦੁੱਧ ਉਤਪਾਦਕਾਂ ਨੂੰ ਕਿਹਾ ਕਿ ਦੁੱਧ ਵਿੱਚ ਕਿਸੇ ਵੀ ਕਿਸਮ ਦੀ ਮਿਲਾਵਟ ਨਾ ਹੋਵੇ, ਕਿਉਂਕਿ ਇਹ ਸਿੱਧਾ ਲੋਕਾਂ ਦੀ ਸਿਹਤ ਨਾਲ ਜੁੜਿਆ ਮਾਮਲਾ ਹੈ।

ਇਹ ਵੀ ਪੜ੍ਹੋ: Captain Shubhanshu Shukla: ਕੈਪਟਨ ਸ਼ੁਭਾਂਸ਼ੂ ਸ਼ੁਕਲਾ 20 ਦਿਨਾਂ ਬਾਅਦ ਪੁਲਾੜ ਤੋਂ ਧਰਤੀ ‘ਤੇ ਪਰਤੇ

Food Inspection News

ਉਨ੍ਹਾਂ ਮਿਠਾਈ ਦੀਆਂ ਦੁਕਾਨਾਂ ਨੂੰ ਤਾਜ਼ੀ ਅਤੇ ਸਾਫ਼ ਸੁਥਰੀ ਮਿਠਾਈ ਵੇਚਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮਿਠਾਈਆਂ ‘ਚ ਸਾਫ਼ ਸੁਥਰੀ ਅਤੇ ਮਿਆਦ ਦੀ ਪਾਲਣਾ ਜ਼ਰੂਰੀ ਹੈ, ਨਹੀਂ ਤਾਂ ਸਖ਼ਤ ਕਾਰਵਾਈ ਹੋਵੇਗੀ। ਐੱਸ.ਡੀ.ਐੱਮ ਨੇ ਸਿਹਤ, ਫੂਡ ਸੇਫਟੀ ਅਤੇ ਹੋਰ ਅਧਿਕਾਰੀਆਂ ਨੂੰ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਨਿਯਮਤ ਚੈਕਿੰਗ ਕਰਨ ਲਈ ਕਿਹਾ, ਤਾਂ ਜੋ ਮਾਰਕੀਟ ‘ਚ ਵਿਕ ਰਹੀਆਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਪੂਰੀ ਜਾਂਚ ਹੋ ਸਕੇ। ਉਨ੍ਹਾਂ ਕਿਹਾ ਕਿ ਮਿਲਾਵਟੀ ਅਤੇ ਮਿਆਦ ਪੁੱਗੀਆਂ ਖਾਧ ਵਸਤੂਆਂ ਨਾਲ ਲੋਕਾਂ ਦੀ ਜਾਨ ਖਤਰੇ ‘ਚ ਪੈ ਸਕਦੀ ਹੈ, ਜਿਸਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੀਟਿੰਗ ਮੌਕੇ ਡੀ.ਐਸ.ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ। Food Inspection News