ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ : ਡੀਐਸਪੀ

Police Action Traffic Rules
Police Action Traffic Rules

ਈ-ਰਿਕਸ਼ਾ ਅਤੇ ਆਟੋ ਚਾਲਕਾਂ ਨਾਲ ਕੀਤੀ ਮੀਟਿੰਗ | Police Action Traffic Rules

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸ਼ਹਿਰੀ ਟ੍ਰੈਫਿਕ ਨੂੰ ਵਧੀਆ ਢੰਗ ਨਾਲ ਸੰਚਾਲਤ ਕਰਨ ਅਤੇ ਆਮ ਲੋਕਾਂ ਨੂੰ ਸੁਚੱਜੀ ਆਵਾਜਾਈ ਸੁਵਿਧਾ ਦੇਣ ਦੇ ਉਦੇਸ਼ ਨਾਲ, ਫਰੀਦਕੋਟ ਪੁਲਿਸ ਵੱਲੋਂ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਲਗਾਤਾਰ ਸਖਤ ਕਦਮ ਉਠਾਏ ਜਾ ਰਹੇ ਹਨ। ਇਸ ਦਾ ਮੁੱਖ ਉਦੇਸ਼ ਸੜਕੀ ਹਾਦਸਿਆਂ ਦੀ ਰੋਕਥਾਮ ਕਰਨਾ ਅਤੇ ਪਬਲਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਇਸੇ ਦਾ ਹੀ ਨਤੀਜਾ ਹੈ ਕਿ ਫਰੀਦਕੋਟ ਪੁਲਿਸ ਵੱਲੋ ਸਾਲ-2025 ਦੇ ਪਹਿਲੇ 05 ਮਹੀਨਿਆ ਦੌਰਾਨ ਹੀ 8954 ਚਲਾਨ ਜਾਰੀ ਕਰਕੇ ਜੁਰਮਾਨੇ ਦੇ ਰੂਪ ਵਿੱਚ 53 ਲੱਖ 84 ਹਜਾਰ 400 ਰੁਪਏ ਵਸੂਲ ਕੀਤੇ ਗਏ ਹਨ।

ਇਸ ਤਹਿਤ ਡੀ.ਐਸ.ਪੀ (ਸਥਾਨਕ) ਸ਼੍ਰੀ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਈ-ਰਿਕਸ਼ਾ ਅਤੇ ਆਟੋ ਚਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਆਉਣ ਵਾਲੀ ਟ੍ਰੈਫਿਕ ਭੀੜ ਅਤੇ ਆਵਾਜਾਈ ਰੁਕਾਵਟਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ।

ਇਹ ਵੀ ਪੜ੍ਹੋ: Ahmedabad Plane Crash Update: ਅਹਿਮਦਾਬਾਦ ਜਹਾਜ਼ ਹਾਦਸੇ ’ਚ ਸਾਰੇ 242 ਯਾਤਰੀਆਂ ਦੀ ਮੌਤ

ਮੀਟਿੰਗ ਦੌਰਾਨ ਈ-ਰਿਕਸ਼ਾ ਚਾਲਕਾਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਆਪਣੀ ਡਿਊਟੀ ਦੌਰਾਨ ਵਰਦੀ ਪਾ ਕੇ ਰੱਖਣ, ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ ਹੋਰ ਜ਼ਰੂਰੀ ਦਸਤਾਵੇਜ਼ ਆਪਣੇ ਕੋਲ ਰੱਖਣ। ਇਹਨਾਂ ਦਸਤਾਵੇਜ਼ਾਂ ਦੀ ਜਾਂਚ ਸਮੇਂ-ਸਮੇਂ ‘ਤੇ ਪੁਲਿਸ ਵੱਲੋਂ ਕੀਤੀ ਜਾ ਸਕਦੀ ਹੈ। ਇਨ੍ਹਾਂ ਹਦਾਇਤਾਂ ਦਾ ਮਕਸਦ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨਾ ਅਤੇ ਨਿਯਮਤ ਚਾਲਕਾਂ ਨੂੰ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਦਾ ਹੈ। Police Action Traffic Rules

ਡੀ.ਐਸ.ਪੀ ਸ਼੍ਰੀ ਸ਼ਮਸ਼ੇਰ ਸਿੰਘ ਨੇ ਈ-ਰਿਕਸ਼ਾ ਚਾਲਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ, ਖਰੀਦਦਾਰੀ ਸੈਂਟਰਾਂ ਅਤੇ ਬਾਜ਼ਾਰਾਂ ਵੱਲ ਬਿਨਾਂ ਸਵਾਰੀ ਦੇ ਜਾਣ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ। ਇਸ ਤਰ੍ਹਾਂ ਦੇ ਗੈਰ-ਜ਼ਰੂਰੀ ਆਵਾਜਾਈ ਕਾਰਨ ਸ਼ਹਿਰ ਵਿੱਚ ਟ੍ਰੈਫਿਕ ਜਾਮ ਪੈਦਾ ਹੁੰਦੇ ਹਨ ਜੋ ਆਮ ਜਨਤਾ ਲਈ ਪਰੇਸ਼ਾਨੀ ਦਾ ਕਾਰਨ ਬਣਦੇ ਹਨ।

ਸ਼ਹਿਰੀ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਫਰੀਦਕੋਟ ਪੁਲਿਸ ਨੇ ਈ-ਰਿਕਸ਼ਾ ਅਤੇ ਆਟੋ ਚਾਲਕਾਂ ਨੂੰ ਕੀਤਾ ਜਾਗਰੂਕ

ਇਸ ਮੌਕੇ ਉਨ੍ਹਾਂ ਨੇ ਈ-ਰਿਕਸ਼ਾ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਨਿਸ਼ਚਿਤ ਰੁਟਾਂ ‘ਤੇ ਚੱਲਣ ਦੀ ਅਪੀਲ ਕੀਤੀ। ਫਰੀਦਕੋਟ ਪੁਲਿਸ ਵੱਲੋਂ ਅਜਿਹੀਆਂ ਮੀਟਿੰਗਾਂ ਭਵਿੱਖ ਵਿੱਚ ਵੀ ਨਿਰੰਤਰ ਤੌਰ ‘ਤੇ ਕੀਤੀਆਂ ਜਾਣਗੀਆਂ ਤਾਂ ਜੋ ਟ੍ਰੈਫਿਕ ਪ੍ਰਬੰਧਨ ਵਿੱਚ ਹੋਰ ਸੁਧਾਰ ਲਿਆਉਣ ਦੇ ਨਾਲ-ਨਾਲ ਚਾਲਕਾਂ ਦੀ ਭੂਮਿਕਾ ਵੀ ਜ਼ਿੰਮੇਵਾਰ ਬਣ ਸਕੇ। ਇਸ ਦੇ ਨਾਲ ਹੀ ਉਨ੍ਹਾਂ ਪਬਿਲਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਵਾਹਨਾਂ ਨੂੰ ਪਾਰਕਿੰਗ ਕਰਨ ਲਈ ਨਿਰਧਾਰਿਤ ਸਥਾਨਾਂ ਦੀ ਵਰਤੋਂ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਜ਼ਿੰਮੇਵਾਰ ਨਾਗਰਿਕ ਬਣ ਕੇ ਪੁਲਿਸ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। Police Action Traffic Rules