ਪੰਜਾਬ ਦੀ ਸ਼ਾਂਤੀ ਜਾਂ ਫਿਰਕੂ ਸਦਭਾਵਨਾ ਭੰਗ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ : ਡੀਜੀਪੀ

ਸਾਰੇ ਪੁਲਿਸ ਕਮਿਸ਼ਨਰ/ਐਸਐਸਪੀਜ਼ ਨੂੰ ਸੰਵੇਦਨਸ਼ੀਲ ਥਾਵਾਂ ’ਤੇ ਸਖ਼ਤ ਚੌਕਸੀ ਰੱਖਣ ਦੇ ਵੀ ਦਿੱਤੇ ਨਿਰਦੇਸ਼

(ਅਸ਼ਵਨੀ ਚਾਵਲਾ) ਚੰਡੀਗ।ੜ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਸਿਧਾਰਥ ਚਟੋਪਾਧਿਆਏ ਨੇ ਸ਼ੁੱਕਰਵਾਰ ਨੂੰ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਰੋਕਥਾਮ, ਸਾਵਧਾਨੀ ਅਤੇ ਸੰਚਾਲਨ ਸੁਰੱਖਿਆ ਉਪਾਅ ਹੋਰ ਸਰਗਰਮੀ ਨਾਲ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਡੀਜੀਪੀ ਦੇ ਨਾਲ ਏ.ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ ਢੋਕੇ, ਏਡੀਜੀਪੀ ਐਸਟੀਐਫ ਹਰਪ੍ਰੀਤ ਸਿੰਘ ਸਿੱਧੂ, ਏ.ਡੀ.ਜੀ.ਪੀ ਇੰਟੈਲੀਜੈਂਸ ਏ.ਐਸ. ਰਾਏ, ਏ.ਡੀ.ਜੀ.ਪੀ. ਚੋਣਾਂ ਸ੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਅਤੇ ਏਡੀਜੀਪੀ ਲਾਅ ਐਂਡ ਆਰਡਰ ਡਾ: ਨਰੇਸ਼ ਅਰੋੜਾ ਨੇ ਸੂਬੇ ਵਿੱਚ ਅਪਰਾਧ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਉੱਚ ਪੱਧਰੀ ਵਰਚੁਅਲ ਮੀਟਿੰਗ ਕੀਤੀ। ਇਹ ਮੀਟਿੰਗ ਹਾਲ ਹੀ ਵਿੱਚ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੇ ਮੱਦੇਨਜ਼ਰ ਕੀਤੀ ਗਈ ।

ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਸੀਪੀਜ/ ਐਸਐਸਪੀਜ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨਾਲ ਸਖਤੀ ਨਾਲ ਨਿਪਟਿਆ ਜਾਵੇ ਅਤੇ ਉਚਿਤ ਅਪਰਾਧਿਕ ਕੇਸ ਤੁਰੰਤ ਦਰਜ ਕੀਤੇ ਜਾਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ