Punjab School Timings: ਪੰਜਾਬ ’ਚ ਸਕੂਲਾਂ ਨੂੰ ਸਖਤ ਹਦਾਇਤਾਂ ਜਾਰੀ ! ਜਾਣੋ ਕੀ ਕਿਹਾ…

Punjab School Timings

ਪਾਲਣਾ ਯਕੀਨੀ ਬਣਾਉਣ ਦੇ ਹੁਕਮ

  • ਸਰਕਾਰੀ ਹੁਕਮਾਂ ਬਾਵਜੂਦ ਨਹੀਂ ਬਦਲਿਆ ਕਈ ਸਕੂਲਾਂ ਨੇ ਸਮਾਂ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab School Timings: ਪੰਜਾਬ ਚਾਈਲਡ ਰਾਈਟਸ ਪ੍ਰੋਟੈਕਸ਼ਨ ਸਿੱਖਿਆ ਵਿਭਾਗ ਨੇ ਪੰਜਾਬ ਦੇ ਕਈ ਸਕੂਲਾਂ ਨੂੰ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਅਣਦੇਖੀ ਕਰਨ ਦਾ ਨੋਟਿਸ ਲਿਆ ਹੈ। ਹਾਸਲ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ’ਚ ਤਬਦੀਲੀ ਕਰਨ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਰਹੇ ਹਨ। ਇਹ ਹੁਕਮ ਪੰਜਾਬ ਸਰਕਾਰ ਵੱਲੋਂ ਮੌਸਮ ’ਚ ਆਈ ਤਬਦੀਲੀ ਕਾਰਨ ਜਾਰੀ ਕੀਤੇ ਗਏ ਹਨ।

ਇਹ ਖਬਰ ਵੀ ਪੜ੍ਹੋ : Punjab: ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਤੋਹਫ਼ਾ, ਹੁਣ ਇਸ ਫ਼ਸਲ ਦਾ ਵੀ ਵਧ ਗਿਆ ਭਾਅ

ਪਰ ਸੂਬੇ ਦੇ ਕੱੁਝ ਸਕੂਲ ਇਸ ਦੀ ਸਖ਼ਤੀ ਨਾਲ ਪਾਲਣਾ ਨਹੀਂ ਕਰ ਰਹੇ ਹਨ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ- ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਅਣਦੇਖੀ ਕਰਕੇ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹਦੇ ਹਨ। ਜਿਸ ਕਾਰਨ ਧੁੰਦ ਤੇ ਠੰਢ ਦੇ ਮੌਸਮ ’ਚ ਬੱਚਿਆਂ ਦੀ ਸੁਰੱਖਿਆ ਖਤਰੇ ’ਚ ਪੈ ਸਕਦੀ ਹੈ। ਇਸ ਸਬੰਧੀ ਉਨ੍ਹਾਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਾਲ ਸੁਰੱਖਿਆ ਅਫ਼ਸਰਾਂ ਤੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਕੂਲਾਂ ’ਚ ਸਰਕਾਰੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। Punjab School Timings

ਹਾਲ ਹੀ ’ਚ ਵਾਪਰੇ ਹਾਦਸੇ ਦਾ ਨੋਟਿਸ ਲਿਆ ਗਿਆ | Punjab School Timings

ਹਾਲ ਹੀ ’ਚ ਕਈ ਥਾਵਾਂ ’ਤੇ ਸਕੂਲੀ ਬੱਸਾਂ ਦੇ ਹਾਦਸਿਆਂ ਦੇ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਬੱਚਿਆਂ ਦੀ ਜਾਨ ਨੂੰ ਖਤਰਾ ਹੈ। ਕਮਿਸ਼ਨ ਨੇ ਕਿਹਾ ਕਿ ਜੇਕਰ ਕੋਈ ਸਕੂਲ ਸਰਕਾਰੀ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਤੇ ਕੋਈ ਹਾਦਸਾ ਵਾਪਰਦਾ ਹੈ ਤਾਂ ਉਸ ਲਈ ਸਬੰਧਤ ਸਕੂਲ ਦੇ ਪ੍ਰਿੰਸੀਪਲ ਤੇ ਪ੍ਰਬੰਧਕ ਜ਼ਿੰਮੇਵਾਰ ਹੋਣਗੇ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਪ੍ਰਾਈਵੇਟ ਸਕੂਲ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।