ਪੰਜਾਬ ‘ਚ 1 ਸਕੂਲ ਦੀ ਮਾਨਤਾ ਰੱਦ, 4 ਸਕੂਲਾਂ ਨੂੰ ਸਖ਼ਤ ਨੋਟਿਸ ਜਾਰੀ

Education

ਸਕੂਲਾਂ ਵਲੋਂ ਨਹੀਂ ਕੀਤਾ ਜਾ ਰਿਹਾ ਸੀ ਸਰਕਾਰੀ ਹਿਦਾਇਤਾਂ ਦਾ ਪਾਲਣ, ਸਰਕਾਰ ਨੇ ਲਿਆ ਫੈਸਲਾ

ਚੰਡੀਗੜ, (ਅਸ਼ਵਨੀ ਚਾਵਲਾ)। ਕਰੋਨਾ ਵਾਇਰਸ ਨੂੰ ਦੇਖਦੇ ਹੋਏ ਸਰਕਾਰ ਵਲੋਂ ਜਾਰੀ ਕੀਤੀ ਗਈ ਸ਼ਖਤ ਹਿਦਾਇਤਾਂ ਦੀ ਪਾਲਣਾ ਨਹੀਂ ਕਰ ਕਰਨ ਵਾਲੇ 4 ਸਕੂਲਾਂ ਦੇ ਖਿਲਾਫ਼ ਸਰਕਾਰ ਨੋਟਿਸ ਜਾਰੀ ਕਰਦੇ ਹੋਏ ਸ਼ਖਤ ਕਾਰਵਾਈ ਕਰਨ ਜਾ ਰਹੀਂ ਹੈ, ਜਦੋਂ ਕਿ ਇੱਕ ਸਕੂਲ ਦੀ ਤਾਂ ਤੁਰੰਤ ਹੀ ਮਾਨਤਾ ਰੱਦ ਕਰ ਦਿੱਤੀ ਗਈ ਹੈ। ਸਰਕਾਰ ਵਲੋਂ ਇਸ ਸਖ਼ਤੀ ਨੂੰ ਦਿਖਾਉਂਦੇ ਹੋਏ ਸੂਬੇ ਦੇ ਬਾਕੀ ਪ੍ਰਾਈਵੇਟ ਸਕੂਲਾਂ ਨੂੰ ਵੀ ਇੱਕ ਮਿਸਾਲ ਦਿੱਤੀ ਹੈ, ਜਿਹੜੇ ਕਿ ਸਰਕਾਰੀ ਹੁਕਮਾਂ ਦੀ ਪਾਲਣਾ ਅੰਦਰਖ਼ਾਤੇ ਕਰ ਨਹੀਂ ਰਹੇ ਹਨ।

ਇਸ ਮਾਮਲੇ ਦੀ ਪੂਰੀ ਪੜਤਾਲ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੂੰ ਦੋਸ਼ੀ ਪਾਇਆ ਗਿਆ ਹੈ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਬੰਧਤ ਸਕੂਲਾਂ ਦੀ ਮਾਨਤਾ ਜਾਂ ਐਨਓਸੀ ਰੱਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਸਰਕਾਰ ਵਲੋਂ ਦੱਸਿਆ ਜਾ ਰਿਹਾ ਹੈ ਕਿ ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ (ਤਰਨ ਤਾਰਨ) ਦੀ ਮਾਨਤਾ 1 ਅਪ੍ਰੈਲ, 2020 ਤੋਂ ਰੱਦ ਕਰ ਦਿੱਤੀ ਗਈ ਹੈ। ਇਥੇ ਹੀ ਸੰਗਰੂਰ, ਬਰਨਾਲਾ, ਜਲੰਧਰ ਅਤੇ ਤਰਨਤਾਰਨ ਦੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਉਲੰਘਣਾ ਕਰਨ ਵਾਲੇ ਚਾਰ ਸਕੂਲ ਬੰਦ ਕਰਨ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ।

ਦੱਸਿਆ ਜਾ ਰਿਹਾ ਹੈ ਕਿ ਭਾਰਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਅਤੇ ਅਕਾਲ ਅਕੈਡਮੀ ਫਤਿਹਗੜ ਛੰਨਾ, ਮਾਤਾ ਗੁਜਰੀ ਸਕੂਲ ਧਨੌਲਾ (ਬਰਨਾਲਾ) ਅਤੇ ਆਰਮੀ ਪਬਲਿਕ ਸਕੂਲ, ਜਲੰਧਰ ਨੂੰ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਸਰਕਾਰ ਵਲੋਂ ਸਾਰੇ ਸਕੂਲ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਵਿਦਿਆਰਥੀਆਂ ਵੱਲੋਂ 31 ਮਾਰਚ ਤੱਕ ਜਮਾਂ ਕਰਵਾਈ ਜਾਣ ਵਾਲੀ ਫੀਸ ‘ਤੇ ਕੋਈ ਵੀ ਲੇਟ ਫੀਸ ਚਾਰਜ ਨਾ ਲਗਾਉਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।