Punjab News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਪੰਜਾਬ ਸੂਬਾ ਖੁਰਾਕ ਕਮਿਸ਼ਨ ਦੀ ਟੀਮ ਨੇ ਹਾਲ ਹੀ ’ਚ ਸਰਕਾਰੀ ਸਕੂਲਾਂ ’ਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇਅ ਮੀਲ ’ਚ ਸਾਹਮਣੇ ਆਈਆਂ ਕਮੀਆਂ ਦਾ ਨੋਟਿਸ ਲਿਆ ਹੈ। ਇਹੀ ਕਾਰਨ ਹੈ ਕਿ ਕਮਿਸ਼ਨ ਨੇ ਸੂਬੇ ਦੇ ਸਕੂਲਾਂ ’ਚ ਮਿਡ-ਡੇਅ ਮੀਲ ਦੀ ਗੁਣਵੱਤਾ ’ਚ ਸੁਧਾਰ ਲਈ ਸਖ਼ਤ ਕਦਮ ਚੁੱਕੇ ਹਨ। ਕਮਿਸ਼ਨ ਨੇ ਸਿੱਖਿਆ ਵਿਭਾਗ ਨੂੰ ਮਿਡ-ਡੇਅ ਮੀਲ ਨੂੰ ਸਾਫ਼, ਪੌਸ਼ਟਿਕ ਤੇ ਸੁਰੱਖਿਅਤ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।
ਇਹ ਖਬਰ ਵੀ ਪੜ੍ਹੋ : One Nation One Election: ਕੀ ਲਾਗੂ ਹੋਵੇਗੀ ‘ਇੱਕ ਰਾਸ਼ਟਰ, ਇੱਕ ਚੋਣ’?, ਸਰਕਾਰ ਕਰਨ ਜਾ ਰਹੀ ਇਹ ਕੰਮ
ਅਧਿਕਾਰੀਆਂ ਨੇ ਕਿਹਾ ਕਿ ਇਹ ਫੈਸਲਾ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ’ਚ ਮਿਡ-ਡੇਅ ਮੀਲ ਯੋਜਨਾ ਦੇ ਨਿਰੀਖਣ ਦੌਰਾਨ ਕਈ ਕਮੀਆਂ ਪਾਏ ਜਾਣ ਤੋਂ ਬਾਅਦ ਲਿਆ ਗਿਆ ਹੈ। ਕਮਿਸ਼ਨ ਨੇ ਸਾਰੇ ਸਕੂਲ ਮੁਖੀਆਂ ਨੂੰ ਇਨ੍ਹਾਂ ਹਦਾਇਤਾਂ ਨੂੰ ਤੁਰੰਤ ਲਾਗੂ ਕਰਨ ਲਈ ਕਿਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਉਹ ਇਨ੍ਹਾਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਯਮਿਤ ਤੌਰ ’ਤੇ ਸਕੂਲਾਂ ਦਾ ਦੌਰਾ ਕਰਨਗੇ। ਇਸ ਕਦਮ ਦਾ ਉਦੇਸ਼ ਬੱਚਿਆਂ ਨੂੰ ਸੁਰੱਖਿਅਤ ਤੇ ਪੌਸ਼ਟਿਕ ਭੋਜਨ ਪ੍ਰਦਾਨ ਕਰਨਾ ਹੈ ਜਿਸ ਦਾ ਉਨ੍ਹਾਂ ਦੀ ਸਿਹਤ ਤੇ ਸਿੱਖਿਆ ’ਤੇ ਸਕਾਰਾਤਮਕ ਪ੍ਰਭਾਵ ਪਵੇਗਾ। Punjab News
ਇਨ੍ਹਾਂ ਹਦਾਇਤਾਂ ਦੀ ਕਰਨੀ ਹੋਵੇਗੀ ਪਾਲਣਾ | Punjab News
- ਖਾਣਾ ਪਕਾਉਣ ਵਾਲੇ ਨੂੰ ਸਾਫ਼ ਕੱਪੜੇ ਪਾਉਣੇ ਚਾਹੀਦੇ ਹਨ, ਆਪਣਾ ਸਿਰ ਢੱਕਣਾ ਚਾਹੀਦਾ ਹੈ ਤੇ ਆਪਣੇ ਹੱਥ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ।
- ਭੋਜਨ ਤਿਆਰ ਕਰਨ ਵਾਲੇ ਕਰਮਚਾਰੀਆਂ ਦੇ ਨਹੁੰ ਕੱਟੇ ਤੇ ਸਾਫ਼ ਕੀਤੇ ਜਾਣੇ ਚਾਹੀਦੇ ਹਨ।
- ਸਮੇਂ-ਸਮੇਂ ’ਤੇ ਸਟਾਫ਼ ਦੀ ਡਾਕਟਰੀ ਜਾਂਚ ਕਰਵਾਉਣਾ ਲਾਜ਼ਮੀ ਹੈ।
- ਅੱਗ ਬਾਲਣ ਲਈ ਪਲਾਸਟਿਕ ਦੇ ਥੈਲਿਆਂ ਦੀ ਵਰਤੋਂ ’ਤੇ ਪਾਬੰਦੀ।
- ਕਮਿਸ਼ਨ ਦੇ ਹੈਲਪਲਾਈਨ ਨੰਬਰ ਤੇ ਵੈੱਬਸਾਈਟ ਸੰਬੰਧੀ ਜਾਣਕਾਰੀ ਵਾਲੇ ਬੈਨਰ ਲਾਉਣ ਦੀਆਂ ਹਦਾਇਤਾਂ।