Stubble burning in Punjab: ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਚਾੜ੍ਹੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼
Stubble burning in Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿੱਚ ਕੋਈ ਰੋਕਥਾਮ ਨਾ ਹੋਣ ਕਰਕੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਕਾਫ਼ੀ ਜ਼ਿਆਦਾ ਨਰਾਜ਼ ਹੋ ਗਈ ਹੈ, ਜਿਸ ਕਰਕੇ ਵੀਰਵਾਰ ਨੂੰ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਅਤੇ ਉੱਚ ਅਧਿਕਾਰੀਆਂ ਸਣੇ 2 ਦਰਜ਼ਨ ਦੇ ਲਗਭਗ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਲੈਂਦੇ ਹੋਏ ਨਾ ਸਿਰਫ਼ ਸਖ਼ਤੀ ਕੀਤੀ ਗਈ, ਸਗੋਂ ਇਸ ਸਾਲ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਰਿਪੋਰਟ ਤਲਬ ਕਰ ਲਈ ਗਈ ਹੈ।
ਜਿਹੜੇ ਅਧਿਕਾਰੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਵਿੱਚ ਅਸਫ਼ਲ ਸਾਬਤ ਹੋਏ ਹਨ, ਉਨ੍ਹਾਂ ਨੂੰ ਜਾਰੀ ਕੀਤੇ ਗਏ ‘ਕਾਰਨ ਦੱਸੋ’ ਨੋਟਿਸ ਦੀ ਕਾਪੀ ਵੀ ਮੰਗੀ ਗਈ ਹੈ। ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ, ਜਿਸ ਵਿੱਚ ਅਗਲੇ ਸਾਲ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਜ਼ੀਰੋ ਕਰਨ ਲਈ ਹੁਣ ਤੋਂ ਹੀ ਕਾਰਵਾਈ ਸ਼ੁਰੂ ਕੀਤੀ ਜਾਵੇ ਤਾਂ ਕਿ ਅਗਲੇ ਸਾਲ ਇਹ ਸਥਿਤੀ ਪੈਦਾ ਨਾ ਹੋ ਸਕੇ। Stubble burning in Punjab
ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨਰ ਰਾਜੇਸ਼ ਵਰਮਾ ਨੇ ਚੰਡੀਗੜ੍ਹ ਵਿਖੇ ਮੀਟਿੰਗ ਕਰਦੇ ਹੋਏ ਪੰਜਾਬ ਦੇ ਉੱਚ ਅਧਿਕਾਰੀਆਂ ਤੋਂ ਪਰਾਲੀ ਨੂੰ ਅੱਗ ਲਾਉਣ ਦੇ ਮੁੱਖ ਕਾਰਨ ਬਾਰੇ ਪੁੱਛਿਆ ਹੈ ਅਤੇ ਇਸ ਸਬੰਧੀ ਡਿਟੇਲ ਰਿਪੋਰਟ ਵੀ ਮੰਗੀ ਗਈ ਹੈ। ਇਥੇ ਹੀ ਰਾਜੇਸ਼ ਵਰਮਾ ਵੱਲੋਂ ਪੰਜਾਬ ਦੇ 2 ਦਰਜ਼ਨ ਦੇ ਕਰੀਬ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਇੱਕ ਇੱਕ ਕਰਕੇ ਗੱਲਬਾਤ ਕਰਦੇ ਹੋਏ ਉਨ੍ਹਾਂ ਤੋਂ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਦੀ ਰਿਪੋਰਟ ਦੇ ਨਾਲ ਹੀ ਉਸ ਦੇੇ ਕਾਰਨਾਂ ਬਾਰੇ ਪੁੱਛਿਆ ਗਿਆ ਹੈ।
ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨਰ ਰਾਜੇਸ਼ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਦੀ ਸਾਰੀ ਗੱਲਬਾਤ ਸੁਣਨ ਤੋਂ ਬਾਅਦ ਉਨ੍ਹਾਂ ਤੋਂ ਵੀ ਰਿਪੋਰਟ ਮੰਗੀ ਗਈ ਹੈ ਕਿ ਉਨ੍ਹਾਂ ਨੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ ਤਾਂ ਜਿਹੜੇ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਆਪਣੀ ਡਿਊਟੀ ਨਹੀਂ ਨਿਭਾਈ ਹੈ। ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੀ ਡਿਟੇਲ ਮੰਗੀ ਗਈ ਹੈ।
ਡਿਪਟੀ ਕਮਿਸ਼ਨਰਾਂ ਕਿਸਾਨ ਜਥੇਬੰਦੀਆਂ ਸਿਰ ਭੰਨਿਆ ਠੀਕਰਾ | Stubble burning in Punjab
ਇਥੇ ਡਿਪਟੀ ਕਮਿਸ਼ਨਰਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਵਿੱਚ ਕਿਸਾਨ ਯੂਨੀਅਨਾਂ ਦਾ ਕਾਫ਼ੀ ਜ਼ਿਆਦਾ ਆਧਾਰ ਹੈ ਅਤੇ ਇਨ੍ਹਾਂ ਕਿਸਾਨ ਯੂਨੀਅਨਾਂ ਵੱਲੋਂ ਹੀ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਰੋਕਿਆ ਜਾ ਰਿਹਾ ਹੈ। ਕਿਸਾਨ ਯੂਨੀਅਨਾਂ ਹੀ ਖ਼ੁਦ ਖੜ੍ਹੀ ਹੋ ਕੇ ਅੱਗ ਲਵਾ ਰਹੀਆਂ ਹਨ। ਇਸ ਲਈ ਕਿਸਾਨਾਂ ਨੂੰ ਪਰਾਲੀ ਨਹੀਂ ਸਾੜਨ ਲਈ ਕੋਈ ਨਾ ਕੋਈ ਮੁਆਵਜ਼ਾ ਤੈਅ ਕੀਤਾ ਜਾਣਾ ਚਾਹੀਦਾ ਹੈ, ਜਿਸ ਤੋਂ ਬਾਅਦ ਹੀ ਇਸ ਨੂੰ ਰੋਕਿਆ ਜਾ ਸਕਦਾ ਹੈ।
Read Also : Punjab AQI: ਪੰਜਾਬ ਹੋਇਆ ਹਾਲੋਂ-ਬੇਹਾਲ, ਹਵਾ ਗੁਣਗੱਤਾ ਨੇ ਘੁੱਟਿਆ ਲੋਕਾਂ ਦਾ ਦਮ