ਚੰਡੀਗੜ੍ਹ। ਲੋਕ ਸਭਾ ਚੋਣਾਂ 2024 ਵਿੱਚ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਰਿਹਾਇਸ਼ੀ ਜ਼ਿਲ੍ਹਿਆਂ ’ਚ ਤਾਇਨਾਤ ਅਤੇ ਲਗਾਤਾਰ ਤਿੰਨ ਸਾਲ ਤੋਂ ਇੱਕੋ ਜ਼ਿਲ੍ਹਾ ’ਚ ਤਾਇਨਾਤ ਥਾਣੇਦਾਰ ਦੀ 26 ਦਸੰਬਰ ਤੱਕ ਬਦਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੀਡੀਆ ਰਿਪੋਰਟਾਂ ਮੁਤਾਬਿਕ ਬਦਲੀਆਂ ਕਰਨ ਤੋਂ ਬਾਅਦ ਇਸ ਬਾਰੇ ਜਾਣਕਾਰੀ ਡੀਜੀਪੀ ਦਫ਼ਤਰ ਨੂੰ ਭੇਜਣ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। (DGP Punjab)
ਬਹੁਤ ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਥਾਣੇਦਾਰ ਆਪਣੇ ਮਨਪਸੰਦ ਜ਼ਿਲ੍ਹਿਆਂ ਵਿੱਚ ਬਦਲੀ ਕਰਵਾ ਗਏ ਹਨ। ਪੰਜਾਬ ਪੁਲਿਸ ਮੁਖੀ ਨੇ 21 ਦਸੰਬਰ ਨੂੰ ਸੂਬੇ ਦੀਆਂ ਸਮੂਹ ਰੇਂਜਾਂ ਦੇ ਆਈਜੀਜ਼/ਡੀਆਈਜੀਜ਼, ਕਮਿਸ਼ਨਰਾਂ ਅਤੇ ਗੌਰਮਿੰਟ ਰੇਲਵੇ ਪੁਲਿਸ ਦੇ ਏਆਈਜੀਜ਼ ਨੂੰ ਪੱਤਰ ਜਾਰੀ ਕੀਤਾ ਹੈ। (DGP Punjab)