ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ’ਤੇ ਕੱਸਿਆ ਸਿਕੰਜ਼ਾ

school

ਪ੍ਰਾਈਵੇਟ ਸਕੂਲਾਂ (Private Schools) ਨੂੰ ਆਦੇਸ਼ ਜਾਰੀ, ਕਿਤਾਬਾਂ ਅਤੇ ਵਰਦੀ ਵੇਚਣ ਵਾਲੀਆਂ ਦੁਕਾਨਾਂ ਦੀ ਸੂਚੀ ਕਰੋ ਨਸ਼ਰ

  •  ਸਿੱਖਿਆ ਵਿਭਾਗ ਨੂੰ ਹੁਕਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ ਤੋਂ ਆਖ਼ਰਕਾਰ ਇੱਕ ਹਫ਼ਤੇ ਬਾਅਦ ਸਿੱਖਿਆ ਵਿਭਾਗ ਵੱਲੋਂ ਪ੍ਰਾਈਵੇਟ ਸਕੂਲਾਂ (Private Schools) ’ਤੇ ਨਕੇਲ ਕਸਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਵਿਭਾਗ ਵੱਲੋਂ ਮੰਗਲਵਾਰ ਨੂੰ ਪ੍ਰਾਈਵੇਟ ਸਕੂਲਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਕਸਬਿਆਂ ਵਿੱਚ ਘੱਟੋ-ਘੱਟ ਤਿੰਨ ਅਤੇ ਸ਼ਹਿਰਾਂ ਵਿੱਚ ਘੱਟੋ-ਘੱਟ 20 ਕਿਤਾਬਾਂ/ਵਰਦੀ ਵਾਲੀਆਂ ਦੁਕਾਨਾਂ ਦੀ ਸੂਚੀ ਤੁਰੰਤ ਜ਼ਿਲਾ ਸਿੱਖਿਆ ਅਧਿਕਾਰੀਆਂ (ਡੀ.ਈ.ਓਜ) ਨਾਲ ਸਾਂਝੀ ਕਰਨ।

ਇਸ ਕਦਮ ਦਾ ਉਦੇਸ਼ ਮਾਪਿਆਂ ਨੂੰ ਉਨਾਂ ਦੇ ਘਰਾਂ ਦੇ ਆਸ-ਪਾਸ ਮਰਜ਼ੀ ਮੁਤਾਬਕ ਕਿਸੇ ਵੀ ਨਿਰਧਾਰਤ ਦੁਕਾਨ ਤੋਂ ਕਿਤਾਬਾਂ ਖਰੀਦਣ ਦੀ ਖੁੱਲ ਦੇਣਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਖਰੀਦਣ ਲਈ ਬੇਵਜਾ ਪ੍ਰੇਸ਼ਾਨ ਕੀਤਾ ਜਾਂਦਾ ਸੀ। ਮੁੱਖ ਮੰਤਰੀ ਨੇ ਪਹਿਲਾਂ ਹੀ ਪ੍ਰਾਈਵੇਟ ਸਕੂਲਾਂ ਨੂੰ ਸਪੱਸ਼ਟ ਹੁਕਮ ਦਿੱਤੇ ਹਨ ਕਿ ਮਾਪਿਆਂ ਨੂੰ ਕਿਸੇ ਵੀ ਦੁਕਾਨ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਜ਼ਬੂਰ ਨਾ ਕੀਤਾ ਜਾਵੇ।

ਹੁਕਮਾਂ ਦੀ ਸਖਤੀ ਨਾਲ ਕੀਤੀ ਜਾਵੇ ਪਾਲਣਾ : ਮੀਤ ਹੇਅਰ

ਇਸ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਡੀ.ਈ.ਓਜ ਨੂੰ ਹਦਾਇਤ ਕੀਤੀ ਕਿ ਇਨਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰੀਖਣ ਟੀਮਾਂ ਦਾ ਗਠਨ ਕੀਤਾ ਜਾਵੇ। ਮੰਤਰੀ ਨੇ ਕਿਹਾ ਕਿ ਇਹ ਟੀਮਾਂ ਅਚਨਚੇਤ ਢੰਗ ਨਾਲ ਨਿਰੀਖਣ ਕਰਕੇ ਦੁਕਾਨਾਂ ਦੀ ਸੂਚੀ ਦੀ ਤਸਦੀਕ ਕਰਨਗੀਆਂ ਅਤੇ ਜੇਕਰ ਕੋਈ ਉਲੰਘਣਾ ਪਾਈ ਗਈ ਤਾਂ ਉਸ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ। ਮੰਤਰੀ ਨੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਜ਼ਿਲ੍ਹਾ ਰੈਗੂਲੇਟਰੀ ਸੰਸਥਾਵਾਂ ਨੂੰ ਵੀ ਪ੍ਰਾਈਵੇਟ ਸਕੂਲਾਂ ਵਿਰੁੱਧ ਸ਼ਿਕਾਇਤਾਂ ‘ਤੇ ਸਰਗਰਮੀ ਨਾਲ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।

ਮੰਤਰੀ ਨੇ ਅੱਗੇ ਕਿਹਾ ਕਿ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਮੁੱਖ ਮੰਤਰੀ ਦੀਆਂ ਸਖਤ ਹਿਦਾਇਤਾਂ ਦੇ ਬਾਵਜੂਦ ਅਜੇ ਵੀ ਕੁਝ ਪ੍ਰਾਈਵੇਟ ਸਕੂਲ ਇਨਾਂ ਹੁਕਮਾਂ ਦੀ ਘੋਰ ਉਲੰਘਣਾ ਕਰ ਰਹੇ ਹਨ। ਉਨਾਂ ਕਿਹਾ ਕਿ ਅਜਿਹੇ ਡਿਫਾਲਟਰ ਸਕੂਲਾਂ ਨੂੰ ਇਨਾਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਜਲਦੀ ਹੀ ਸਖਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨਾਂ ਅੱਗੇ ਕਿਹਾ ਕਿ ਇਨਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here