ਚੱਲਦੀ ਭੱਠੀ ਮਿਲੀ ਤਾਂ ਸਬੰਧਤ ਖੇਤਰ ਦੀ ਪੁਲਿਸ ਹੋਵੇਗੀ ਜ਼ਿੰਮੇਵਾਰ : ਸੁਪਰੀਮ ਕੋਰਟ | Supreme Court
- ਕਿਹਾ, ਦੇਸ਼ ਨੂੰ ਬਚਾਉਣ ਲਈ ਸਰਹੱਦਾਂ ’ਤੇ ਧਿਆਨ ਰੱਖਣਾ ਜ਼ਰੂਰੀ
- ਨਸ਼ਾ ਵੇਚਣ ਵਾਲੇ ਸਰਹੱਦਾਂ ਤੋਂ ਕਰਦੇ ਹਨ ਨਸ਼ੇ ਦੀ ਸਪਲਾਈ | Supreme Court
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਮਾਣਯੋਗ ਸੁਪਰੀਮ ਕੋਰਟ (Supreme Court) ਨੇ ਪੰਜਾਬ ਵਿੱਚ ਸ਼ਰਾਬ ਸਬੰਧੀ ਵੱਡਾ ਫੈਸਲਾ ਸੁਣਾਇਆ ਹੈ। ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵਿੱਕਰੀ ਅਤੇ ਸੰਚਾਲਨ ’ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਐਨਾ ਹੀ ਨਹੀਂ ਜਸਟਿਸ ਐੱਮਆਰ ਸ਼ਾਹ ਅਤੇ ਜਸਟਿਸ ਸੀਟੀ ਰਵੀ ਕੁਮਾਰ ਦੇ ਬੈਂਚ ਨੇ ਕਿਹਾ ਕਿ ਜੇਕਰ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕੋਈ ਗੈਰ ਕਾਨੂੰਨੀ ਭੱਠੀ ਚੱਲਦੀ ਹੈ ਤਾਂ ਖੇਤਰ ਨਾਲ ਸਬੰਧਤ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ।
ਮਾਣਯੋਗ ਅਦਾਲਤ (Supreme Court) ਨੇ ਕਿਹਾ ਕਿ ਇਸ ਨਾਲ ਕੋੲਂ ਫਰਕ ਨਹੀਂ ਪੈਂਦਾ ਕਿ ਸਰਕਾਰ ਏ ਜਾਂ ਬੀ ਹੈ, ਪਰ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਨਸ਼ਿਆਂ ਦੀ ਸਮੱਸਿਆ ਵਧ ਰਹੀ ਹੈ। ਇਸ ਸਭ ਦਾ ਨਤੀਜਾ ਗਰੀਬ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਜੋ ਆਖਿਰਕਾਰ ਉਨ੍ਹਾਂ ਦੀ ਸਿਹਤ ਅਤੇ ਸਿੱਟੇ ਵਜੋਂ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਜੇਕਰ ਕੋਈ ਦੇਸ਼ ਨੂੰ ਤਬਾਹ ਕਰਨਾ ਚਾਹੁੰਦਾ ਹੈ ਤਾਂ ਉਹ ਸਰਹੱਦਾਂ ਤੋਂ ਸ਼ੁਰੂ ਕਰਦਾ ਹੈ ਅਤੇ ਅਜਿਹੇ ਵਿੱਚ ਦੇਸ਼ ਨੂੰ ਬਚਾਉਣ ਲਈ ਵਧੇਰੇ ਧਿਆਨ ਰੱਖਣਾ ਚਾਹੀਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ