Punjab News: ਪੰਜਾਬ ਦੇ ਇਸ ਜ਼ਿਲ੍ਹੇ ’ਚ ਲੱਗੀ ਸਖਤ ਪਾਬੰਦੀ

Punjab News
Punjab News: ਪੰਜਾਬ ਦੇ ਇਸ ਜ਼ਿਲ੍ਹੇ ’ਚ ਲੱਗੀ ਸਖਤ ਪਾਬੰਦੀ

ਟਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ: ਜ਼ਿਲ੍ਹਾ ਮੈਜਿਸਟਰੇਟ

Punjab News: (ਸੁਖਜੀਤ ਮਾਨ) ਬਠਿੰਡਾ। ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ।

ਇਹ ਵੀ ਪੜ੍ਹੋ: Haryana Government: ਟੈਕਸ ਚੋਰੀ ਕਰਨ ਦੀ ਸੂਚਨਾ ਦੇਣ ਵਾਲਿਆਂ ਨੂੰ ਇਨਾਮ ਦੇਵੇਗੀ ਹਰਿਆਣਾ ਸਰਕਾਰ

ਜਾਰੀ ਹੁਕਮਾਂ ਅਨੁਸਾਰ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜ਼ਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਸਨ ਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 21 ਜਨਵਰੀ ਤੱਕ ਲਾਗੂ ਰਹਿਣਗੇ।