(ਤਰਸੇਮ ਮੰਦਰਾਂ) ਬੋਹਾ। ਬੋਹਾ ਖੇਤਰ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੁਲਿਸ ਪ੍ਰਸਾਸਨ ਚੌਕਸ ਦਿਖਾਈ ਦੇ ਰਿਹਾ ਹੈ, ਜਿਸ ਤਹਿਤ ਥਾਣਾ ਮੁਖੀ ਬੇਅੰਤ ਕੌਰ ਦੀ ਅਗਵਾਈ ਹੇਠ ਸਥਾਨਕ ਮੈਡੀਕਲ ਸਟੋਰਾਂ ਅਤੇ ਹੋਰਨਾਂ ਸ਼ੱਕੀ ਥਾਵਾਂ ’ਤੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। (Strictness against Drugs) ਇਸੇ ਕੜੀ ਤਹਿਤ ਅੱਜ ਬੋਹਾ ਮੰਡੀ ਅੰਦਰ ਸਰਚ ਅਭਿਆਨ ਦੌਰਾਨ ਪੁਰਾਣੀ ਸਬਜ਼ੀ ਮੰਡੀ ਵਿਖੇ ਸਥਿਤ ਕਮਲ ਮੈਡੀਕਲ ਸਟੋਰ ਤੇ ਥਾਣਾ ਮੁਖੀ ਬੇਅੰਤ ਕੌਰ ਅਤੇ ਡਰੱਗ ਇੰਸਪੈਕਟਰ ਓਕਾਂਰ ਸਿੰਘ ਦੀ ਟੀਮ ਵੱਲੋਂ ਛਾਪੇਮਾਰੀ ਦੌਰਾਨ ਪਾਬੰਦੀਸ਼ੁਦਾ ਦਵਾਈਆਂ ਪਾਈਆਂ ਜਾਣ ’ਤੇ ਉਕਤ ਮੈਡੀਕਲ ਸਟੋਰ ਸੀਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, 77.8 ਕਿਲੋ ਹੈਰੋਇਨ ਬਰਾਮਦ
ਇਸ ਮੌਕੇ ਥਾਣਾ ਮੁਖੀ ਬੇਅੰਤ ਕੌਰ ਨੇ ਆਖਿਆ ਕਿ ਖੇਤਰ ਅੰਦਰ ਕਿਸੇ ਵੀ ਕਿਸਮ ਦਾ ਨਸ਼ਾ ਵੇਚਣ ਵਾਲਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਬੁੱਧੀਜੀਵੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਵਰਗੀ ਭਿਆਨਕ ਸਮਾਜਿਕ ਬੁਰਾਈ ਦੇ ਖਾਤਮੇ ਲਈ ਪੁਲਿਸ ਪ੍ਰਸਾਸ਼ਨ ਦਾ ਪੂਰਨ ਤੌਰ ’ਤੇ ਸਹਿਯੋਗ ਕਰਨ।