ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਤਾਰ ਯੂਪੀ ਦੇ ਗੈਂਗ ਨਾਲ ਜੁੜੇ, ਇੱਕ ਵਿਅਕਤੀ ਗ੍ਰਿਫ਼ਤਾਰ

Sidhu Moosewala

ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਕੇਸ ਦਰਜ ਐਨਆਈਏ ਕਰ ਸਕਦੀ ਹੈ ਜਾਂਚ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਹੁਣ ਐਨਆਈਏ ਸ਼ੁਰੂ ਕਰ ਸਕਦੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸ਼ਨਿੱਚਰਵਾਰ ਨੂੰ ਐਨਆਈਏ ਨੇ ਯੂਪੀ ਦੇ ਨਦੀਮ ਨਾਂਅ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਛਗਿਛ ’ਚ ਲਾਰੈਂਸ ਨੇ ਖੁਲਾਸਾ ਕੀਤੀ ਸੀ ਕੀ ਮੂਸੇਵਾਲਾ ਦੇ ਕਤਲ ਲਈ ਹਥਿਆਰ ਕੁਰਬਾਨ ਇਰਫਾਨ ਗੈਂਗ ਤੋਂ ਖਰੀਦੇ ਗਏ ਸਨ। ਰਿਪੋਰਟ ਅਨੁਸਾਰ ਜਾਂਚ ਏਜੰਸੀ ਨੂੰ ਪਤਾ ਚੱਲਿਆ ਹੈ ਕਿ ਮੂਸੇਵਾਲਾ ਦੇ ਕਤਲ ਲਈ ਹਥਿਆਰ ਏਕੇ 47 ਯੂਪੀ ਦੇ ਬੁਲੰਦ ਸ਼ਹਿਰ ਤੋਂ ਖਰੀਦੀ ਗਈ ਸੀ।

ਕੀ ਹੈ ਮਾਮਲਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਦੀ ਜਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਸੀ। ਪੰਜਾਬ ਪੁਲਿਸ ਲਗਾਤਾਰ ਲਾਰੈਂਸ ਤੋਂ ਪੁਛਗਿਛ ਕਰ ਰਹੀ ਹੈ। ਮੂਸੇਵਾਲਾ ਕਤਲ ਕਾਂਡ ’ਚ ਛਾਪੇਮਾਰੀ ਦਾ ਦੌਰ ਜਾਰੀ ਹੈ।

ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੀਤਾ ਜਾਵੇਗੀ ਪੁਛਗਿੱਛ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਂਅ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਤਿਹਾੜ ਜੇਲ੍ਹ ਤੋਂ ਮਾਨਸਾ ਕੋਰਟ ’ਚ ਪੇਸ਼ ਕੀਤਾ ਗਿਆ। ਕੋਰਟ ਨੇ ਜੱਗੂ ਭਗਵਾਨਪੁਰੀਆ ਦਾ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿਆਤਾ ਹੈ। ਹੁਣ ਉਸ ਤੋਂ ਪੁਲਿਸ ਗੈਂਗਸਟਰ ਲਾਰੈਂਸ ਬਿਸ਼ੋਨਈ ਦੇ ਸਾਹਮਣੇ ਬਿਠਾ ਕੇ ਪੁਛਗਿਛ ਕਰੇਗੀ। ਹਾਲਾਂਕਿ ਜੱਗੂ ਭਗਵਾਨਪੁਰੀਆ ਦਾ ਸਿੱਧੂ ਮੂਸੇਵਾਲਾ ਨਾਲ ਕੋਈ ਦੁਸ਼ਮਣੀ ਨਹੀਂ ਹੈ ਪਰ ਉਹ ਲਾਰੈਂਸ ਬਿਸ਼ਨੋਈ ਦਾ ਟਚ ’ਚ ਰਿਹਾ ਹੈ ਤੇ ਲਾਰੈਂਸ ਨੇ ਉਸ ਦੀ ਪਹਿਲਾਂ ਮੱਦਦ ਕੀਤੀ ਸੀ, ਜਿਸ ਦੇ ਬਦਲੇ ਜੱਗੂ ਨੇ ਲਾਰੈਂਸ ਨੂੰ ਸ਼ਾਰਪ ਸ਼ੂਟਰ ਤੇ ਹਥਿਆਰਾ ਮੁਹੱਈਆ ਕਰਵਾਉਣ ਦਾ ਸ਼ੱਕ ਹੈ।

ਜੱਗੂ ਭਗਵਾਨਪੁਰੀਆ ਗੈਂਗਸਟਰ ਲਾਰੈਂਸ ਸਿੰਡੀਕੇਟ ਦਾ ਮੈਂਬਰ ਹੈ। ਗੈਂਗਸਟਰ ਲਾਰੈਂਸ ਦੇ ਗੈਂਗ ਨੇ ਹੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ ਲਈ ਸੀ। ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਹੀ ਇਸ ਮਾਮਲੇ ’ਚ ਮਾਸਟਰਮਾਈਂਡ ਦੱਸ ਚੁੱਕੀ ਹੈ। ਦੱਸਣਯੋਗ ਹੈ ਲਾਰੈਂਸ ਬਿਸ਼ਨੋਈ ਨੇ ਕਾਲਜ ਫਰੈਂਡ ਵਿੱਕੀ ਮਿੱਠੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਮੂਸੇਵਾਲਾ ਦਾ ਕਤਲ ਕਰਵਾਇਆ ਹੈ। ਲਾਰੈਂਸ ਪਹਿਲਾਂ ਹੀ ਪੰਜਾਬ ਪੁਲਿਸ ਦੀ ਕਸਟਡੀ ’ਚ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ