ਕਿਸਾਨ ਅੰਦੋਲਨ ਸਬੰਧੀ ਹਾਈਕੋਰਟ ਦੀ ਸਖ਼ਤ ਟਿੱਪਣੀ, ਪੜ੍ਹੋ ਤੇ ਜਾਣੋ…

High Court

ਚੰਡੀਗੜ੍ਹ। ਕਿਸਾਨ ਅੰਦੋਲਨ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਅੱਜ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ ਤੇ ਹਰਿਆਣਾ ਸੂਬਿਆਂ ’ਤੇ ਸਖ਼ਤ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਕਿ ਦੋਵੇਂ ਹੀ ਸੂਬੇ ਆਪਣੀ ਜ਼ਿੰਮੇਵਾਰੀ ਸਹੀ ਤਰੀਕੇ ਨਾਲ ਨਿਭਾਉਣ ’ਚ ਨਾਕਾਮ ਰਹੇ ਹਨ। (High Court)

Also Read : Vacancy : ਨੌਜਵਾਨਾਂ ਲਈ ਖੁਸ਼ਖਬਰੀ ! ਨਿੱਕਲੀਆਂ ਭਰਤੀਆਂ, ਇਸ ਤਰ੍ਹਾਂ ਕਰੋ ਅਪਲਾਈ

ਸੁਣਵਾਈ ਦੌਰਾਨ ਅਦਾਲਤ ਨੇ ਉਸ ਸਮੇਂ ਸਖ਼ਤੀ ਦਿਖਾਈ ਜਦੋਂ ਹਰਿਆਣਾ ਸਰਕਾਰ ਨੇ ਹਾਈਕੋਰਟ ਨੂੰ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਦੀਆਂ ਕਈ ਤਸਵੀਰਾਂ ਦਿਖਾਈਆਂ। ਤਸਵੀਰਾਂ ਦੇਖ ਕੇ ਹਾਈਕੋਰਟ ਨੇ ਕਿਸਾਨ ਅੰਦੋਲਨਕਾਰੀਆਂ ’ਤੇ ਵੱਡੀ ਟਿੱਪਣੀ ਕੀਤੀ ਅਤੇ ਕਿਹਾ ਕਿ ਬੜੀ ਸ਼ਰਮ ਦੀ ਗੰਲ ਹੈ ਕਿ ਤੁਸੀਂ ਬੱਚਿਆਂ ਨੂੰ ਅੱਗੇ ਕਰ ਹੋ ਅਤੇ ਕਿਹੋ ਜਿਹੇ ਮਾਪੇ ਹੋ ਤੁਸੀਂ। ਅਦਾਲਤ ਨੇ ਕਿਹਾ ਕਿ ਬੱਚਿਆਂ ਦੀ ਆੜ ’ਚ ਪ੍ਰਦਰਸ਼ਨ ਅਤੇ ਉਹ ਵੀ ਹਥਿਆਰਾਂ ਨਾਲ, ਇਸ ਦਾ ਕੋਈ ਅਧਿਕਾਰ ਨਹੀਂ ਹੈ। ਅਦਾਲਤ ਨੇ ਕਿਹਾ ਕਿ ਅਜਿਹਾ ਕਰਨਾ ਪੰਜਾਬ ਦਾ ਸੱਭਿਆਚਾਰ ਨਹੀਂ ਹੈ ਅਤੇ ਇਹ ਸਹੀ ਨਹੀਂ ਹੈ। (High Court)