ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਮੋਹਾਲੀ ‘ਚ ਦਿੱਤਾ ਧਰਨਾ
ਮੋਹਾਲੀ (ਐੱਮ ਕੇ ਸ਼ਾਇਨਾ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਦੀ ਪੰਜਾਬ ਇਕਾਈ ਵੀ ਸੰਘਰਸ਼ ਦੇ ਰਾਹ ‘ਤੇ ਆ ਗਈ ਹੈ। ਮੋਹਾਲੀ ‘ਚ ‘ਆਪ’ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਵਿੱਚ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਮੰਤਰੀ ਪਹੁੰਚ ਚੁੱਕੇ ਹਨ। ਇਹ ਪ੍ਰਦਰਸ਼ਨ ਸ੍ਰੀ ਗੁਰਦੁਆਰਾ ਅੰਬ ਸਾਹਿਬ ਨੇੜੇ ਚੱਲ ਰਿਹਾ ਹੈ।
ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਧਰਨੇ ਵਿੱਚ ‘ਆਪ’ ਆਗੂ ਤੇ ਕੈਬਨਿਟ ਮੰਤਰੀ ਬਲਕਾਰ ਸਿੰਘ, ਅਨਮੋਲ ਗਗਨ ਮਾਨ ਤੇ ਚਰਨਜੀਤ ਸਿੰਘ ਪੁੱਜੇ ਹੋਏ ਹਨ। ਉੱਧਰ ਸੀਐਮ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ। ਇਸ ਦੌਰਾਨ ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੀ ਪਾਰਟੀ ਕੇਜਰੀਵਾਲ ਦੇ ਨਾਲ ਖੜ੍ਹੀ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਮੇਤ ਕਈ ਆਗੂ ਤੇ ਸਮਰਥਕ ਦਿੱਲੀ ਪੁੱਜੇ ਹੋਏ ਸਨ। Arvind Kejriwal
ਇਹ ਵੀ ਪੜ੍ਹੋ: IPL 2024 ਦਾ ਪਹਿਲਾ ਮੈਚ ਅੱਜ, CSK ਤੇ RCB ਆਹਮੋ-ਸਾਹਮਣੇ
ਉਨ੍ਹਾਂ ਉੱਥੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਸਿੱਖਿਆ ਮੰਤਰੀ ਹਰਮੀਤ ਸਿੰਘ ਮੀਤ ਹੇਅਰ ਅਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਆਮ ਆਦਮੀ ਪਾਰਟੀ ਦੇ ਆਗੂ ਅਤੇ ਸਮਰਥਕ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਚੰਡੀਗੜ੍ਹ ਵੱਲ ਰਵਾਨਾ ਹੋ ਰਹੇ ਹਨ, ਪੰਜਾਬ ਪੁਲਿਸ ਨੇ ਵੀ ਉਨ੍ਹਾਂ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।
ਆਮ ਆਦਮੀ ਪਾਰਟੀ ਦੇ ਆਗੂ ਅਤੇ ਸਮਰਥਕ ਚੰਡੀਗੜ੍ਹ ਬਾਰਡਰ ‘ਤੇ ਪਹੁੰਚ ਗਏ ਹਨ। ਮੋਹਾਲੀ ਪੁਲਿਸ ਨੇ ਉਨ੍ਹਾਂ ਨੂੰ ਪੰਜਾਬ ਦੇ ਇਲਾਕੇ ‘ਚ ਰੋਕ ਲਿਆ ਹੈ, ਇਨ੍ਹਾਂ ਲੋਕਾਂ ਨੂੰ ਜੇਲ੍ਹ ਦੇ ਬਿਲਕੁਲ ਪਿੱਛੇ ਹੀ ਰੋਕਿਆ ਗਿਆ ਹੈ। ਇੱਥੇ ਦੱਸਣਯੋਗ ਹੈ ਕਿ ‘ਆਪ’ ਨੇ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਅਕਾਊਂਂਟ ‘ਤੇ ਇਕ ਪੋਸਟ ਪਾਈ ਹੈ। ਇਸ ਵਿੱਚ ਲਿਖਿਆ ਗਿਆ ਹੈ ਕਿ ਅਹਿਮ ਸੂਚਨਾ ਹੈ ਕਿ ਸਾਡੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੁਹਾਲੀ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਸਾਰੇ ਸੰਘਰਸ਼ੀ ਸਾਥੀਆਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਪ੍ਰਦਰਸ਼ਨ ਦਾ ਸਮਾਂ ਦੁਪਹਿਰ 12 ਵਜੇ ਲਿਖਿਆ ਹੋਇਆ ਸੀ। Arvind Kejriwal
ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਨਿੰਦਾ ਕੀਤੀ
ਆਮ ਆਦਮੀ ਪਾਰਟੀ ਦੇ ਸਾਰੇ ਆਗੂ ਅਤੇ ਸਮਰਥਕ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਦੇ ਨਜ਼ਰ ਆ ਰਹੇ ਹਨ। ਪਾਰਟੀ ਦੇ ਆਗੂ ਹਰ ਮੰਚ ‘ਤੇ ਇਹ ਆਵਾਜ਼ ਉਠਾ ਰਹੇ ਹਨ। ਰਾਤ ਤੋਂ ਹੀ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਕਈ ਪੋਸਟਾਂ ਸ਼ੇਅਰ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸ ਵੇਲੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਨਿੰਦਾ ਕੀਤੀ ਹੈ। ਇਸ ਤੋਂ ਇਲਾਵਾ ਮੰਤਰੀ ਲਾਲਚੰਦ ਕਟਾਰੂਚੱਕ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਬਲਬੀਰ ਸਿੰਘ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਗ੍ਰਿਫਤਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ।