ਐਸਵਾਈਐਲ : ਚੰਡੀਗੜ੍ਹ ’ਚ ਪ੍ਰਦਰਸ਼ਨ ਕਰ ਰਹੇ ਪੰਜਾਬ ਕਾਂਗਰਸ ਦੇ ਵਰਕਰ ਹਿਰਾਸਤ ’ਚ ਲਏ

ਐਸਵਾਈਐਲ (SYL) ਨਾਲ ਪੰਜਾਬ ਦੇ ਹਾਲਾਤ ਖਰਾਬ ਹੋਣਗੇ : ਰਾਜਾ ਵੜਿੰਗ

  • ਕਾਂਗਰਸ ਵਰਕਰਾਂ ਤੇ ਵਾਰਟ ਕੈਨਨ ਦੀ ਵਰਤੋਂ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਐਸਵਾਈਐਲ SYL ਦਾ ਮੁੱਦਾ ਪੰਜਾਬ ’ਚ ਕਾਫੀ ਭਖ ਗਿਆ ਹੈ। ਅੱਜ ਐਸਵਾਈਐਲ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ’ਚ ਪ੍ਰਦਰਸ਼ਨ ਕਰ ਰਹੇ ਪੰਜਾਬ ਕਾਂਗਰਸ ਦੇ ਵਰਕਰਾਂ ਵੱਲੋਂ ਪੰਜਾਬ ਗਵਰਨਰ ਹਾਊਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਕਾਂਗਰਸੀ ਵਰਕਰ ਗਵਰਨਰ ਹਾਊਸ ਵੱਲ ਜਾ ਰਹੇ ਸਨ ਤਾਂ ਪੁਲਿਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਜਦੋਂ ਕਾਂਗਰਸ ਵਰਕਰ ਨਾ ਰੁੱਕੇ ਤਾਂ ਪੁਲਿਸ ਨੂੰ ਵਾਟਰ ਕੈਨਨ ਦੀ ਵਰਤੋਂ ਕਰਨੀ ਪਈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਜੋੜਾਮਾਜਰਾ ਨੇ ਪੰਜਵੇਂ ਨਾਭਾ ਕਬੱਡੀ ਕੱਪ ਦਾ ਸਟੀਕਰ ਕੀਤਾ ਜਾਰੀ

ਇਸ ਦੌਰਾਨ ਪੁਲਿਸ ਦੀ ਕਾਂਗਰਸੀ ਵਰਕਰਾਂ ਨਾਲ ਮਾਮੂਲੀ ਧੱਕਾ-ਮੁੱਕੀ ਵੀ ਹੋ ਗਈ ਤੇ ਪੁਲਿਸ ਨੇ ਕਾਂਗਰਸ ਵਰਕਰਾਂ ਨੂੰ ਹਿਰਾਸਤ ’ਚ ਲੈ ਲਿਆ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇਸ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਐਸਵਾਈਐਲ ਨਾਲ ਪੰਜਾਬ ਦੇ ਹਾਲਾਤ ਖਰਾਬ ਹੋਣਗੇ। ਐਸਵਾਈਐਲ ਦੇ ਨਾਂਅ ’ਤੇ ਪੰਜਾਬ ਨਾ ਧੱਕਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਨਾ ਤਾਂ ਪੰਜਾਬ ਕਿਸੇ ਵੀ ਸਰਵੇ ਟੀਮ ਨੂੰ ਇੰਟਰ ਹੋਣ ਦਿੱਤਾ ਜਾਵੇਗਾ ਅਤੇ ਨਾ ਕੀ ਪੰਜਾਬ ’ਚ ਐਸਵਾਈਐਲ ਲਿੰਕ ਨਹਿਰ ਬਣਨ ਦਿੱਤੀ ਜਾਵੇਗੀ।