ਮਜ਼ਬੂਤ ਆਰਥਿਕਤਾ ਭਵਿੱਖ ‘ਚ ਚੰਗੇ ਵਾਤਾਵਰਨ ਦੇ ਨਿਰਮਾਣ ‘ਚ ਸਹਾਈ ਹੁੰਦੀ ਹੈ: ਗੋਇਲ

Strong Economy ,Build good,  Environment, Future, Goyal

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਉੱਤਰੀ ਭਾਰਤ ਦੀ ਪਹਿਲੀ ਗਲੋਬਲ ਲਾਅ ਕਾਨਫ਼ਰੰਸ ਦਾ ਸ਼ਾਨਦਾਰ ਆਗ਼ਾਜ਼

ਸੱਚ ਕਹੂੰ ਨਿਊਜ਼/ਮੋਹਾਲੀ। ਜੇਕਰ ਅਸੀਂ ਦੇਸ਼ ਨੂੰ ਭਵਿੱਖ ਵਿੱਚ ਉਚ ਦਰਜੇ ਦੇ ਵਿਕਾਸ ਵੱਲ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਾਂ ਤਾਂ 1.3 ਬਿਲੀਅਨ ਦੇਸ਼ ਵਾਸੀਆਂ ਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਤਾਵਰਨ ਚਣੌਤੀਆਂ ਵਿੱਚ ਸੰਤੁਲਨ ਬਣਾਉਣਾ ਬਹੁਤ ਮਹੱਤਵਪੂਰਨ ਹੈ। ਜਿਸ ਨੂੰ ਧਿਆਨ ‘ਚ ਰੱਖਦੇ ਹੋਏ ਮੋਦੀ ਸਰਕਾਰ ਵੱਲੋਂ ਵਾਤਾਵਰਨ ਸੁਰੱਖਿਆ ਸਬੰਧੀ ਬਹੁਤ ਸਾਰੀਆਂ ਯੋਜਨਾਵਾਂ, ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਮੰਤਰੀ ਸ੍ਰੀ ਪਿਊਸ਼ ਗੋਇਲ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਵਾਤਾਵਰਨ ਸੁਰੱਖਿਆ ਨੂੰ ਸਮਰਪਿਤ ਦੋ ਰੋਜ਼ਾ ਗਲੋਬਲ ਲਾਅ ਕਾਨਫ਼ਰੰਸ ਦੇ ਉਦਘਾਟਨੀ ਸਮਾਗਮ ਦੌਰਾਨ ਕੀਤਾ।ਇਸ ਮੌਕੇ ਜਸਟਿਸ ਦੀਪਕ ਗੁਪਤਾ ਸੁਪਰੀਮ ਕੋਰਟ ਜੱਜ, ਇੰਗਲੈਂਡ ਦੇ ਸੁਪਰੀਮ ਕੋਰਟ ਜੱਜ ਸ੍ਰੀ ਲਾਰਡ ਕਾਰਨਵਰਥ, ਬੈਲਜੀਅਮ ਨਿਆਇਕ ਅਦਾਲਤ ਦੇ ਜੱਜ ਡਾ. ਲੁਸ ਲਾਵਰੇਸਨ, ਪ੍ਰੋ. ਟਰੈਸੀ ਹੈਸਟਰ ਯੂਨੀਵਰਸਿਟੀ ਆਫ਼ ਹੁਸਟਨ ਲਾਅ ਸੈਂਅਰ ਯੂਐਸਏ ਅਤੇ ਜਸਟਿਸ ਸਵਤੰਤਰ ਕੁਮਾਰ ਸੁਪਰੀਮ ਕੋਰਟ ਇੰਡੀਆ ਦੇ ਸਾਬਕਾ ਜੱਜ ਅਤੇ ਚੰਡੀਗੜ੍ਹ

ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਇਸ ਦੌਰਾਨ ਸ੍ਰੀ ਪਿਊਸ਼ ਗੋਇਲ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਵਾਤਾਵਰਨ ਸਬੰਧੀ ਤਿਆਰ ਕੀਤੇ ਪ੍ਰੋਜੈਕਟਾਂ ਵਿੱਚ ਪੂਰੇ ਦੇਸ਼ ਵਾਸੀਆਂ ਦਾ ਸਹਿਯੋਗ ਜ਼ਰੂਰੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਚੰਗੇ ਵਾਤਾਵਰਨ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਪੜ੍ਹਾਈ ਦੌਰਾਨ ਵਾਤਾਵਰਨ ਵਿਸ਼ੇ ਵੱਲ ਧਿਆਨ ਦੇਣ ਅਤੇ ਵਾਤਾਵਰਨ ਸੁਰੱਖਿਆ ਲਈ ਅੱਗੇ ਆਉਣ ਤਾਂ ਅਸੀਂ ਸਮਝਾਗੇ ਕਿ ਦੇਸ਼ ਦਾ ਭਵਿੱਖ ਚੰਗੇ ਹੱਥਾਂ ਵਿੱਚ ਹੈ।ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਵਿੱਚ ਦੇਸ਼ ਦੀ ਸੁਰੱਖਿਆ ਸਬੰਧੀ ਉਮੀਦ ਅਤੇ ਵਾਤਾਵਰਨ ਸੰਭਾਲ ਸਬੰਧੀ ਆਸਥਾ ਭਵਿੱਖ ਵਿੱਚ ਵਿਸ਼ਵਾਸ ਬਣ ਕੇ ਉਭਰਦੀ ਹੈ।ਉਨ੍ਹਾਂ ਕਿਹਾ ਦੇਸ਼ ਲਈ ਗਰੀਬੀ, ਅੱਤਵਾਦ ਅਤੇ ਜਲਵਾਯੂ ਤਬਦੀਲੀ ਵੱਡੀਆਂ ਚਣੌਤੀਆਂ ਹਨ, ਜਿਨ੍ਹਾਂ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਲਗਾਤਾਰ ਨਵੇਂ ਪ੍ਰੋਜੈਕਟ, ਯੋਜਨਾਵਾਂ ਉਲੀਕੀਆਂ ਜਾ ਰਹੀ ਹਨ।

ਇਸ ਦੌਰਾਨ ਜਸਟਿਸ ਦੀਪਕ ਗੁਪਤਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਵਾਤਾਵਰਨ ਸੁਰੱਖਿਆ ਵਿੱਚ ਦਰੱਖਤਾਂ ਦੀ ਸੰਭਾਲ ਦੇਸ਼ ਵਾਸੀਆਂ ਦੀ ਮੁੱਢਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ।ਇਸ ਮੌਕੇ ਲਾਰਡ ਕਾਰਨਵਰਥ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ ਅਤੇ ਇੰਗਲੈਂਡ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਗਠਜੋੜ ਸਥਾਪਤ ਕੀਤੇ ਗਏ ਹਨ, ਜਿਸ ਤਹਿਤ ਵੱਖ-ਵੱਖ ਸੰਵੇਦਨਸ਼ੀਲ ਵਿਸ਼ਿਆਂ ‘ਤੇ ਕਾਨਫ਼ਰੰਸਾਂ, ਸੈਮੀਨਾਰਾਂਨੂੰ ਕਰਵਾਇਆ ਜਾਂਦਾ ਹੈ।

ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਵਾਤਾਵਰਨ ਸੁਰੱਖਿਆ ਨੂੰ ਸਮਰਪਿਤ ਇਸ ਗਲੋਬਲ ਲਾਅ ਕਾਨਫ਼ਰੰਸ ਦਾ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਨ ਸਬੰਧੀ ਬਣੇ ਕਾਨੂੰਨਾਂ, ਯੌਜਨਾਵਾਂ ਅਤੇ ਵਾਤਾਵਰਨ ਸੰਭਾਲ ਸਬੰਧੀ ਤਿਆਰ ਕੀਤੇ ਅਹਿਮ ਪਹਿਲੂਆਂ ਬਾਰੇ ਜਾਗਰੂਕ ਕਰਨਾ ਹੈ।ਉਨ੍ਹਾਂ ਕਿਹਾ ਕਿ ਇਹ ਕਾਨਫ਼ਰੰਸ ਵਾਤਾਵਰਨ ਪ੍ਰਤੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਵਿਸ਼ਵ ਭਾਈਚਾਰੇ ਸਾਹਮਣੇ ਦ੍ਰਿੜਾਈ ਗਈ ਵਚਨਬੱਧਤਾ ਦੀ ਕੜੀ ਨੂੰ ਅੱਗੇ ਤੋਰੇਗੀ।ਇਸ ਮੌਕੇ ਉਨ੍ਹਾਂ ਵਾਤਾਵਰਨ ਸਰੁੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਮਹਿਸੂਸ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸਾਰੇ ਕੋਰਸਾਂ ਵਿੱਚ ਵਾਤਾਵਰਨ ਵਿਸ਼ਾ ਨੂੰ ਲਾਜ਼ਮੀ ਵਿਸ਼ੇ ਦੇ ਤੌਰ ‘ਤੇ ਪੜ੍ਹਾਉਣ ਦਾ ਐਲਾਨ ਕੀਤਾ ਅਤੇ ਇਸ ਦੇ ਨਾਲ 2020 ਸੈਸ਼ਨ ਦੌਰਾਨ ਯੂਨੀਵਰਸਿਟੀ ਦੇ 25000 ਵਿਦਿਆਰਥੀ ਚੰਡੀਗੜ੍ਹ ਵਿਖੇ ਨਗਰ ਨਿਗਮ ਠੋਸ ਕੂੜਾ ਕਰਕਟ ਦੀ ਸਫ਼ਾਈ ਲਈ ਉਲੀਕੀ ਮੁਹਿੰਮ ਦਾ ਹਿੱਸਾ ਬਣਨਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।