ਫਤਿਹਵੀਰ ਸਿੰਘ ਨੂੰ ਬਚਾਉਣ ਲਈ ਪੰਜਵੇਂ ਦਿਨ ਵੀ ਜੱਦੋ-ਜਹਿਦ ਜਾਰੀ
ਸੁਨਾਮ ਊਧਮ ਸਿੰਘ ਵਾਲਾ (ਸੱਚ ਕਹੂੰ ਨਿਊਜ਼)। ਪਿਛਲੇ ਪੰਜ ਦਿਨਾਂ ਤੋਂ ਬੋਰਵੈੱਲ ਵਿੱਚ ਫਸੇ ਦੋ ਸਾਲ ਦੇ ਫਤਿਹਵੀਰ ਸਿੰਘ ਨੂੰ ਬਚਾਉਣ ਲਈ ਕੋਸ਼ਿਸ਼ਾਂ ਲਗਾਤਾਰ ਪੰਜਵੇਂ ਦਿਨ ਵੀ ਜਾਰੀ ਹਨ। ਜਾਣਕਾਰੀ ਅਨੁਸਾਰ ਪਿੰਡ ਭਗਵਾਨਪੁਰ ‘ਚ ਐੱਨਡੀਆਰਐੱਫ ਤੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਲਗਾਤਾਰ ਫਤਿਹਵੀਰ ਤੱਕ ਪਹੁੰਚਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਤਕਨੀਕੀ ਕਾਰਨਾਂ ਕਰਕੇ ਇਸ ਬਚਾਅ ਅਪਰੇਸ਼ਨ ਵਿੱਚ ਸੋਚ ਤੋਂ ਵੱਧ ਸਮਾਂ ਲੱਗ ਰਿਹਾ ਹੈ। ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਤੇ ਸਥਾਨਕ ਲੋਕ ਇਸ ਆਪ੍ਰੇਸ਼ਨ ਵਿੱਚ ਵਧ-ਚੜ੍ਹ ਕੇ ਸਹਿਯੋਗ ਕਰ ਰਹੇ ਹਨ।
ਇੱਕ ਘੰਟੇ ਵਿੱਚ ਆਪਰੇਸ਼ਨ ਸਫ਼ਲ ਹੋ ਜਾਵੇਗਾ: ਡੀਸੀ ਥੋਰੀ
ਅੱਜ ਸਵੇਰੇ ਘਟਨਾ ਸਥਾਨ ‘ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਕਿਹਾ ਬਚਾਅ ਕਾਰਜ ਸ਼ੁਰੂ ਕਰਨ ਸਮੇਂ ਆਰਮੀ ਦੇ ਵਿੱਚ ਉਨ੍ਹਾਂ ਵੱਲੋਂ ਸਾਰੇ ਪੁਆਇੰਟ ਚੈੱਕ ਕੀਤੇ ਗਏ ਸਨ। ਜਿਸ ਦੌਰਾਨ ਪੰਜਾਬ ਹਰਿਆਣਾ ਵਿੱਚ ਕਿਤੇ ਵੀ ਇਸ ਤਰ੍ਹਾਂ ਦਾ ਤਜ਼ਰਬਾ ਨਹੀਂ ਮਿਲਿਆ ਕਿ ਜੋ ਬੋਰ ਦੇ ਅੰਦਰ ਜਾ ਕੇ ਆਪ੍ਰੇਸ਼ਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਐੱਨਡੀਆਰਐੱਫ ਨੂੰ ਇਸੇ ਕੰਮ ਦੇ ਲਈ ਟਰੇਂਡ ਕੀਤਾ ਜਾਂਦਾ ਹੈ ਤੇ ਉਹ ਇਸ ਤਰ੍ਹਾਂ ਦੀਆਂ ਘਟਨਾਵਾਂ ਵਿੱਚ ਕੰਮ ਕਰਨ ਦੇ ਮਾਹਿਰ ਹੁੰਦੇ ਹਨ ਇਸ ਲਈ ਇਸ ਬਚਾਅ ਕਾਰਜ ਦਾ ਜਿੰਮਾ ਐੱਨਡੀਆਰਐੱਫ ਨੂੰ ਸੌਂਪਿਆ ਗਿਆ ਹੈ। ਇਸ ਆਪ੍ਰੇਸ਼ਨ ਨੂੰ ਅਸਿਸਟੈਂਟ ਕਮਾਂਡੈਂਟ ਵਰਮਾ ਲੀਡ ਕਰ ਰਹੇ ਸਨ ਉਨ੍ਹਾਂ ਇਸ ਕੰਮ ਨੂੰ ਵਧੀਆ ਤਰੀਕੇ ਨਾਲ ਕੀਤਾ ਪਰ ਕਿਸੇ ਕਾਰਨਾਂ ਕਰਕੇ ਇਸ ਕੰਮ ‘ਚ ਦੇਰੀ ਹੋਈ। ਉਨ੍ਹਾਂ ਕਿਹਾ ਕਿ ਐੱਨਡੀਆਰ ਐੱਫ ਤੋਂ ਤੁਰੰਤ ਮਿਲੇ ਅਪਡੇਟ ਅਨੁਸਾਰ ਸਿਰਫ਼ ਇੱਕ ਘੰਟੇ ਦੇ ਵਿੱਚ ਅਸੀਂ ਸਫ਼ਲਤਾ ਦੇ ਨੇੜੇ ਹੋਵਾਂਗੇ।
ਬੇਨਤੀ ਦਾ ਸ਼ਬਦ ਬੋਲ ਕੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਕੀਤੀ ਅਰਦਾਸ
ਪਿੰਡ ਭਗਵਾਨਪੁਰਾ ਵਿੱਚ ਚੱਲ ਰਹੇ ਫਤਿਹਵੀਰ ਨੂੰ ਬਚਾਉਣ ਦੇ ਅਪਰੇਸ਼ਨ ਦੌਰਾਨ ਆਪਣੀਆਂ ਸੇਵਾਵਾਂ ਦੇ ਰਹੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਬੇਨਤੀ ਦਾ ਸ਼ਬਦ ਬੋਲ ਕੇ ਪੂਜਨੀਕ ਗੁਰੂ ਸੰਤ ਡਾ. ਗਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਚਰਨਾਂ ‘ਚ ਅਰਦਾਸ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।