ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ 41 ਮੈਡਲ ਜਿੱਤੇ
ਸੱਚ ਕਹੂੰ ਨਿਊਜ਼/ਮੋਹਾਲੀ। ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼-7, ਮੁਹਾਲੀ ਦੇ ਵਿਦਿਆਰਥੀਆਂ ਨੇ ਵੱਖ -ਵੱਖ ਖੇਡ ਮੁਕਾਬਲਿਆਂ ਵਿੱਚ 41 ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਫੇਜ਼-3ਬੀ1 ਮੁਹਾਲੀ ਵਿੱਚ ਹੋਏ ਅਥਲੈਟਿਕਸ ਜ਼ੋਨਲ ਲੈਵਲ ਮੁਕਾਬਲਿਆਂ ਦੌਰਾਨ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਖ -ਵੱਖ ਟਰੈਕ ਐਂਡ ਫੀਲਡ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਕੇ 6 ਸੋਨੇ ਦੇ, 15 ਜਾਂਦੀ ਦੇ ਅਤੇ 21 ਕਾਂਸੀ ਦੇ ਤਮਗੇ ਆਪਣੇ ਨਾਂਅ ਕੀਤੇ। Championships
ਉਹਨਾਂ ਦੱਸਿਆ ਕਿ ਡਿਸਕਸ ਥਰੋ, ਜੈਵਲਿਨ ਥਰੋ, 100 ਮੀ., 400 ਮੀ., 800 ਮੀ., ਸ਼ਾਰਟ ਪੁੱਟ, 4*100 ਰੀਲੇਅ ਰੇਸ ਵਿੱਚ ਵਿਦਿਆਰਥੀਆਂ ਨੇ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨਾਂ ਵਿੱਚੋਂ 21 ਵਿਦਿਆਰਥੀਆਂ ਨੂੰ ਜ਼ਿਲਾ ਪੱਧਰ ਤੇ ਹੋਣ ਵਾਲੇ ਅਗਾਮੀ ਮੁਕਾਬਲਿਆਂ ਲਈ ਚੁਣਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਤਰਨਤਾਰਨ ਵਿੱਚ ਹੋਏ ਜੂਡੋ ਮੁਕਾਬਲਿਆਂ ਵਿੱਚ ਅੰਡਰ-17 ਕੁੜੀਆਂ ਦੇ 44 ਕਿਲੋ ਵਰਗ ਦੇ ਮੁਕਾਬਲੇ ਵਿੱਚ ਗਿਆਰਵੀਂ ਜਮਾਤ ਦੀ ਵਿਦਿਆਰਥਣ ਰਾਖੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਬਠਿੰਡਾ ਵਿੱਚ ਅੰਡਰ-14 ਕੁੜੀਆਂ ਨੇ ਹੈਂਡਬਾਲ ਮੁਕਾਬਲੇ ਵਿੱਚ ਰਾਜ ਪੱਧਰੀ ਟੀਮ ਦੀ ਅਗਵਾਈ ਕਰਕੇ ਸਕੂਲ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਮੌਲੀ ਨੇ ਤੀਸਰਾ ਸਥਾਨ ਹਾਸਲ ਕਰਕੇ ਬਾਜ਼ੀ ਮਾਰੀ। Championships
ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਮੁਕਾਬਲਿਆਂ ਵਿੱਚ ਜਿੱਤੇ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਬਹੁਤ ਜ਼ਰੂਰੀ ਹਿੱਸਾ ਹਨ। ਇਸ ਨਾਲ ਅਸੀਂ ਮਾਨਸਿਕ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹਿੰਦੇ ਹਾਂ। ਵਰਤਮਾਨ ਸਿੱਖਿਆ ਪ੍ਰਣਾਲੀ ਵਿੱਚ ਵਿਦਿਆਰਥੀ ਭਵਿੱਖ ਵਿੱਚ ਇਸਦਾ ਲਾਭ ਉਠਾ ਸਕਦੇ ਹਨ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਨਾਂ ਨੂੰ ਸ਼ੁੱਭ-ਕਾਮਨਾਵਾਂ ਦਿੱਤੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।