ਸਾਡੇ ਨਾਲ ਸ਼ਾਮਲ

Follow us

18.3 C
Chandigarh
Tuesday, January 20, 2026
More
    Home Breaking News Malout News: ...

    Malout News: ਡੀਏਵੀ ਸਕੂਲ ਦੇ ਦੋ ਵਿਦਿਆਰਥੀਆਂ ਨੇ ਸਕੂਲ, ਮਾਤਾ-ਪਿਤਾ ਤੇ ਸ਼ਹਿਰ ਦਾ ਨਾਂਅ ਕੀਤਾ ਰੌਸ਼ਨ

    Malout News
    Malout News: ਡੀਏਵੀ ਸਕੂਲ ਦੇ ਦੋ ਵਿਦਿਆਰਥੀਆਂ ਨੇ ਸਕੂਲ, ਮਾਤਾ-ਪਿਤਾ ਤੇ ਸ਼ਹਿਰ ਦਾ ਨਾਂਅ ਕੀਤਾ ਰੌਸ਼ਨ

    Malout News: ਅਸੀਂ ਉਮੀਦ ਤੇ ਵਿਸ਼ਵਾਸ ਕਰਦੇ ਹਾਂ ਕਿ ਸਾਰਿਆਂ ਦੇ ਸਾਥ ਨਾਲ ਸਕੂਲ ਇਸੇ ਤਰ੍ਹਾਂ ਤਰੱਕੀ ਕਰਦਾ ਰਹੇਗਾ : ਪ੍ਰਿੰਸੀਪਲ ਰਾਕੇਸ਼ ਸ਼ਰਮਾ

    Malout News: ਮਲੋਟ (ਮਨੋਜ)। ਡੀਏਵੀ ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮਲੋਟ ਦੇ ਵਿਦਿਆਰਥੀਆਂ ਪੀਯੂਸ਼ ਗਰਗ ਪੁੱਤਰ ਸ਼੍ਰੀ ਵਿਵੇਕ ਗਰਗ ਅਤੇ ਸ਼ਸ਼ੀ ਕੁਮਾਰ ਪੁੱਤਰ ਸ਼੍ਰੀ ਵਿਜੇ ਕੁਮਾਰ ਨੇ ਸਤੰਬਰ 2025 ਵਿੱਚ ਹੋਈ ਸੀਏ ਫਾਊਂਡੇਸ਼ਨ ਪ੍ਰੀਖਿਆ ਸਫਲਤਾਪੂਰਵਕ ਪਾਸ ਕਰਕੇ ਸਕੂਲ ਅਤੇ ਆਪਣੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ।

    Malout News

    ਵਿਦਿਆਰਥੀਆਂ ਦੀ ਸਫਲਤਾ ’ਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਮਿਹਨਤ ਅਤੇ ਪ੍ਰਦਰਸ਼ਨ ਨਾਲ ਇਹ ਉਪਲਬਧੀ ਹਾਸਲ ਕੀਤੀ ਹੈ। ਹੋਣਹਾਰ ਵਿਦਿਆਰਥੀਆਂ, ਮਿਹਨਤੀ ਅਧਿਆਪਕਾਂ, ਸਮੁੱਚੀ ਡੀਏਵੀ ਅਤੇ ਸਥਾਨਕ ਪ੍ਰਬੰਧਕ ਕਮੇਟੀ ਅਤੇ ਸਹਿਯੋਗੀ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਆਪਣੀ ਗੁਣਵੱਤਾ ਵਾਲੀ ਸਿੱਖਿਆ ਲਈ ਮਸ਼ਹੂਰ ਡੀਏਵੀ ਮਲੋਟ ਨੇ ਨਵੇਂ ਰਿਕਾਰਡ ਕਾਇਮ ਕਰਕੇ ਸਕੂਲ, ਮਲੋਟ ਸ਼ਹਿਰ, ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਉਮੀਦ ਅਤੇ ਵਿਸ਼ਵਾਸ ਕਰਦੇ ਹਾਂ ਕਿ ਸਾਰਿਆਂ ਦੇ ਸਾਥ ਨਾਲ ਸਕੂਲ ਇਸੇ ਤਰ੍ਹਾਂ ਤਰੱਕੀ ਕਰਦਾ ਰਹੇਗਾ।