ਐਮਐਲਜੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਾਇਆ

Educational Tour
 ਐਮ ਐਲ ਜੀ ਕਾਨਵੈਂਟ ਸਕੂਲ ਦੇ ਟੂਰ ਸਮੇਂ ਵਿਦਿਆਰਥੀਆਂ ਅਤੇ ਸਕੂਲ ਸਟਾਫ। ਫੋਟੋ : ਹਰਪਾਲ

ਵਿਦਿਆਰਥੀਆਂ ਨੇ ਸਾਇੰਸ ਦੀਆਂ ਨਵੀਆਂ ਕਾਢਾਂ ਬਾਰੇ ਜਾਣਿਆ

ਚੀਮਾ ਮੰਡੀ (ਹਰਪਾਲ)। ਐਮਐਲਜੀ ਕਾਨਵੈਂਟ ਸਕੂਲ ਵੱਲੋਂ ਪ੍ਰਿੰਸੀਪਲ ਨਰੇਸ਼ ਜਮਵਾਲ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਵਿੱਦਿਅਕ ਦੌਰਾ (Educational Tour) ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਨਰੇਸ਼ ਜਮਵਾਲ ਨੇ ਦੱਸਿਆ ਕਿ ਇਸ ਟੂਰ ਵਿੱਚ ਸਕੂਲ ਦੇ ਕਲਾਸ ਚੌਥੀ ਤੋਂ ਛੇਵੀ ਦੇ ਕਰੀਬ 70 ਵਿਦਿਆਰਥੀ ਅਤੇ 5 ਅਧਿਆਪਕ ਸ਼ਾਮਲ ਸਨ। ਇਸ ਮੌਕੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਅੰਦਰ ਪਹੁੰਚ ਕੇ ਸਾਇੰਸ ਦੀਆਂ ਨਵੀਆਂ ਕਾਢਾਂ ਨੂੰ ਬਹੁਤ ਨਜ਼ਦੀਕੀ ਤੋਂ ਦੇਖਦੇ ਹੋਏ ਸਮਝਿਆ।

ਵਿਦਿਆਰਥੀਆਂ ਨੇ ਡੋਮ ਥਿਏਟਰ ਵਿਖੇ ਚੰਨ ਤੇ ਪਹੁੰਚੇ ਵਿਗਿਆਨੀਆਂ ਦੀ ਫਿਲਮ ਵੇਖੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਲੇਜ਼ਰ ਸ਼ੋਅ ਦਾ ਵੀ ਆਨੰਦ ਮਾਣਿਆ। ਇਸ ਉਪਰੰਤ ਵਿਦਿਆਰਥੀਆਂ ਨੇ ਭੂਚਾਲ ਦੇ ਝਟਕੇ ਮਹਿਸੂਸ ਕਰਦਿਆਂ ਫਿਲਮ ਰਾਹੀਂ ਭੂਚਾਲ ਆਉਣ ਦੇ ਕਾਰਨ ਅਤੇ ਇਸ ਤੋਂ ਬਚਣ ਦੇ ਤਰੀਕੇ ਸਮਝੇ। ਡਾਇਨਾਸੋਰ ਪਾਰਕ ਵਿੱਚ ਫੇਰੀ ਲਗਾਉਣ ਉਪਰੰਤ ਵਿਦਿਆਰਥੀਆਂ ਨੇ ਸਾਇੰਸ ਮਾਡਲਾਂ ਨੂੰ ਦੇਖਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਹੋਰ ਮਨ ਪਰਚਾਉਣ ਵਾਲੀਆਂ ਗਤੀਵਿਧੀਆਂ ਵਿੱਚ ਹਿੱਸਾ ਲਿਆ ।

Educational Tour
ਐਮ ਐਲ ਜੀ ਕਾਨਵੈਂਟ ਸਕੂਲ ਦੇ ਟੂਰ ਸਮੇਂ ਵਿਦਿਆਰਥੀਆਂ ਅਤੇ ਸਕੂਲ ਸਟਾਫ। ਫੋਟੋ : ਹਰਪਾਲ

ਵਿਦਿਆਰਥੀ ਜੀਵਨ ਵਿੱਚ ਟੂਰ ਦੀ ਬਹੁਤ ਮਹੱਤਤਾ (Educational Tour)

ਸਕੂਲ ਦੇ ਵਿਦਿਆਰਥੀਆਂ ਨੂੰ ਵਿਗਿਆਨ ਵਿਸ਼ੇ ਦੀ ਜਾਣਕਾਰੀ ਆਧੁਨਿਕ ਢੰਗ ਨਾਲ ਕਰਵਾਉਣ ਵਿੱਚ ਇਹ ਦੌਰਾ ਬਹੁਤ ਹੀ ਲਾਹੇਵੰਦ ਸਾਬਿਤ ਹੋਇਆ। ਸਾਇੰਸ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸਾਇੰਸ ਸਿਟੀ ਵਿਚਲੀਆਂ ਵਿਗਿਆਨਕ ਪ੍ਰਦਰਸ਼ਨੀਆਂ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਬ੍ਰਹਿਮੰਡ ਦੇ ਰਹੱਸਾਂ ਨੂੰ ਦਰਸਾਉਂਦੇ ਲੇਜ਼ਰ ਸ਼ੋਅ, ਡਾਇਨਾਸੋਰ ਦੀਆਂ ਅਲੋਪ ਹੋ ਚੁੱਕੀਆਂ ਪ੍ਰਜਾਤੀਆਂ, ਪੈਨੋਰਮਾਂ ਵਿੱਚ ਜੀਵਨ ਦੀ ਉਤਪਤੀ ਤੋਂ ਲੈ ਕੇ ਹੁਣ ਤੱਕ ਦੀ ਜਾਣਕਾਰੀ ਹਾਸਲ ਕੀਤੀ । ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸਾਇੰਸ ਗੈਲਰੀ 3 ਡੀ ਸ਼ੋਅ ਅਤੇ ਸਿਮੂਲੇਟਰ ਦਾ ਆਨੰਦ ਮਾਣਿਆ। ਸਕੂਲ ਵੱਲੋਂ ਬੱਚਿਆ ਨੂੰ ਸਨੈਕਸ ਅਤੇ ਰਿਫਰੈਸ਼ਮੈਂਟ ਦਿੱਤੀ ਗਈ।

ਸਕੂਲ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਸਕੂਲ ਵੱਲੋਂ ਵਿਦਿਆਰਥੀਆਂ ਲਈ ਇਸ ਤਰ੍ਹਾਂ ਦੇ ਵਿਦਿਅਕ ਟੂਰ ਕਰਵਾਏ ਜਾਂਦੇ ਹਨ ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਵਿਦਿਆਰਥੀ ਜੀਵਨ ਵਿੱਚ ਟੂਰ ਦੀ ਬਹੁਤ ਮਹੱਤਤਾ ਹੁੰਦੀ ਹੈ । ਜਿਸ ਨਾਲ ਜਿੱਥੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਹੁੰਦਾ ਹੈ। ਉਥੇ ਉਸ ਦਾ ਕਿਤਾਬੀ ਪੜ੍ਹਾਈ ਨਾਲ ਥੱਕਿਆ ਦਿਮਾਗ ਵੀ ਤਰੋ-ਤਾਜ਼ਾ ਹੋ ਜਾਂਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ