ਡੀਯੂ ਦੇ ਪ੍ਰੋਫੈਸਰ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਵਿਦਿਆਰਥੀ ਨੇ ਕੀਤਾ ਪ੍ਰਦਰਸ਼ਨ

Students Protest Sachkahoon

ਡੀਯੂ ਦੇ ਪ੍ਰੋਫੈਸਰ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਵਿਦਿਆਰਥੀ ਨੇ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ। ਦਿੱਲੀ ਯੂਨੀਵਰਸਿਟੀ (ਡੀਯੂ) ਦੇ ਐਸੋਸੀਏਟ ਪ੍ਰੋਫੈਸਰ ਰਤਨ ਲਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਖੱਬੇ ਪੱਖੀ ਜਥੇਬੰਦੀਆਂ ਦੇ ਵਿਦਿਆਰਥੀਆਂ ਨੇ ਮੌਰੀਸ ਨਗਰ ਵਿੱਚ ਸਾਈਬਰ ਪੁਲੀਸ ਸਟੇਸ਼ਨ ਦੇ ਬਾਹਰ ਧਰਨਾ ਦਿੱਤਾ। ਪੁਲਸ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਦਿੱਲੀ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਰਤਨ ਲਾਲ ਦਿੱਲੀ ਯੂਨੀਵਰਸਿਟੀ ਦੇ ਹਿੰਦੂ ਕਾਲਜ ਵਿੱਚ ਇਤਿਹਾਸ ਦਾ ਪ੍ਰੋਫੈਸਰ ਹੈ। ਪੁਲਿਸ ਨੂੰ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਧਾਰਮਿਕ ਭਾਵਨਾਵਾਂ ਦਾ ਅਪਮਾਨ ਕਰਨ ਅਤੇ ਠੇਸ ਪਹੁੰਚਾਉਣ ਦੇ ਉਦੇਸ਼ ਨਾਲ ਇਤਰਾਜ਼ਯੋਗ ਸਮੱਗਰੀ ਪੋਸਟ ਕਰਨ ਦੀ ਸ਼ਿਕਾਇਤ ਮਿਲੀ ਸੀ। ਪੁਲਿਸ ਨੇ ਇਸੇ ਦੋਸ਼ ਵਿੱਚ ਪ੍ਰੋਫੈਸਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉੱਤਰੀ ਜ਼ਿਲੇ ਦੇ ਸਾਈਬਰ ਪੁਲਸ ਸਟੇਸ਼ਨ ‘ਤੇ ਸ਼ਿਕਾਇਤ ਦੇ ਆਧਾਰ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 153ਏ ਅਤੇ 295ਏ ਦੇ ਤਹਿਤ ਮਾਮਲਾ ਦਰਜ ਕਰਕੇ ਪ੍ਰੋਫੈਸਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ