ਕਸ਼ਮੀਰੀ ਵਿਦਿਆਰਥੀਆਂ ਨਾਲ ਹੋ ਰਹੇ ਮਾੜੇ ਵਿਹਾਰ ਵਜੋਂ ਵਿਰੋਧ ‘ਚ ਸਟੂਡੈਂਟ ਯੂਨੀਅਨ ਵੱਲੋਂ ਰੋਸ ਰੈਲੀ

Students, Protest, Kashmir, Kashmiri, Students

ਸ੍ਰੀ ਮੁਕਤਸਰ ਸਾਹਿਬ (ਭਜਨ ਸਿੰਘ ਸਮਾਘ ) ਕਸ਼ਮੀਰੀ ਵਿਦਿਆਰਥੀਆਂ ਨਾਲ ਹੋਰ ਰਹੇ ਮਾੜੇ ਸਲੂਕ ਦੇ ਵਿਰੋਧ ‘ਚ ਸਰਕਾਰੀ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੋਸ ਰੈਲੀ ਕੀਤੀ ਗਈ ਤੇ ਪੁਲਵਾਮਾ ‘ਚ ਸ਼ਹੀਦ ਹੋਏ ਫੌਜ਼ੀਆਂ ਨੂੰ ਸ਼ਰਧਾਂਜ਼ਲੀ ਦਿੰਦਿਆਂ 2 ਮਿੰਟ ਦਾ ਮੌਨ ਧਾਰਿਆ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀ ਆਗੂ ਸਤਵੀਰ ਕੌਰ ਭਾਗਸਰ ਤੇ ਰਾਜਵਿੰਦਰ ਸਿੰਘ ਨੇ ਕਿਹਾ ਕਿ ਕਸ਼ਮੀਰੀ ਤੇ ਪੁਲਵਾਮਾ ‘ਚ ਫੌਜੀਆਂ ਦੇ ਹੋਏ ਹਮਲੇ ਕਾਰਨ ਕਸ਼ਮੀਰੀ ਵਿਦਿਆਰਥੀ ਜੋ ਦੇਸ਼ ਦੇ ਕਾਲਜਾਂ, ਯੂਨੀਵਰਸਿਟੀਆਂ ‘ਚ ਪੜ੍ਹਦੇ ਹਨ, ਉਨ੍ਹਾਂ ਨੂੰ ਰਾਜ ਸਰਕਾਰਾਂ ਤੇ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੀ.ਜੀ. ਦੇ ਮਾਲਕ ਉਨ੍ਹਾਂ ਨੂੰ ਘਰੋਂ ਕੱਢਣ ਲਈ ਮਜ਼ਬੂਰ ਹੋ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਪੜ੍ਹਾਈ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋ ਰਿਹਾ ਹੈ। ਵਿਦਿਆਰਥੀ ਆਗੂ ਜਸਪ੍ਰੀਤ ਕੌਰ ਜੱਸੀ ਤੇ ਮਨਪ੍ਰੀਤ ਕੌਰ ਨੇ ਕਿਹਾ ਕਿ ਦੇਸ਼ ਦੀਆਂ ਸਰਕਾਰਾਂ ਕਸ਼ਮੀਰ ‘ਤੇ ਲਗਾਤਾਰ ਰਾਜਨੀਤੀ ਕਰਕੇ ਆਪਣੀਆਂ ਰੋਟੀਆਂ ਸੇਕ ਰਹੀਆਂ ਹਨ, ਜਿਸ ਕਾਰਨ ਕਸ਼ਮੀਰ ਦੇ ਬੇਕਸੂਰ ਲੋਕਾਂ ‘ਤੇ ਲਗਾਤਾਰ ਅੱਤਿਆਚਾਰ ਹੋ ਰਹੇ ਹਨ, ਜਿਸ ਕਾਰਨ ਲੋਕਾਂ ਦਾ ਜਾਨੀ ਨੁਕਸਾਨ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਸ਼ਮੀਰ ‘ਚ ਸਕੂਲ, ਕਾਲਜ ਬੰਦ ਹਨ, ਜਿਸ ਕਾਰਨ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ, ਆਗੂਆਂ ਨੇ ਮੰਗ ਕੀਤੀ ਕਿ ਕਸ਼ਮੀਰ ਦੇ ਮਸਲੇ ਦਾ ਹੱਲ ਗੱਲਬਾਤ ਰਾਹੀਂ ਕੱਢਣਾ ਚਾਹੀਦਾ ਹੈ ਤੇ ਕਸ਼ਮੀਰੀ ਵਿਦਿਆਰਥੀਆਂ ਨੂੰ ਰਾਜ ਸਰਕਾਰਾਂ ਤੰਗ ਪ੍ਰੇਸ਼ਾਨ ਕਰਨਾ ਬੰਦ ਕਰਨ ਤਾਂ ਜੋ ਉਨ੍ਹਾਂ ਦੀ ਪੜ੍ਹਾਈ ‘ਚ ਕੋਈ ਵਿਘਨ ਨਾ ਪਵੇ, ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਇਸ ਮੌਕੇ ਹਨੀ ਮਹਾਂਬੱਧਰ, ਸੁਖਵੀਰ ਕੌਰ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ ਤੇ ਰਜਨੀ ਕੌਰ ਆਦਿ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Students, Protest, Kashmir, Kashmiri, Students