ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More

    Malout News: ਸਵੱਛ ਤੇ ਹਰਿਤ ਵਿਦਿਆਲਯ ਤਹਿਤ ਪੰਦਰਵਾੜਾ ਮਨਾਉਂਦੇ ਹੋਏ ਵਿਦਿਆਰਥੀਆਂ ਨੂੰ ਸਾਫ਼-ਸਫ਼ਾਈ ਰੱਖਣ ਪ੍ਰਤੀ ਕੀਤਾ ਜਾਗਰੂਕ

    Malout News
    Malout News: ਸਵੱਛ ਤੇ ਹਰਿਤ ਵਿਦਿਆਲਯ ਤਹਿਤ ਪੰਦਰਵਾੜਾ ਮਨਾਉਂਦੇ ਹੋਏ ਵਿਦਿਆਰਥੀਆਂ ਨੂੰ ਸਾਫ਼-ਸਫ਼ਾਈ ਰੱਖਣ ਪ੍ਰਤੀ ਕੀਤਾ ਜਾਗਰੂਕ

    Malout News: ਮਲੋਟ (ਮਨੋਜ)। ਦਫ਼ਤਰ ਡਾਇਰੈਕਟਰ ਰਾਜ ਸਿੱਖਿਆ, ਖੋਜ ਅਤੇ ਸਿਖਲਾਈ ਸੰਸਥਾ, ਮੋਹਾਲੀ ਦੇ ਆਦੇਸ਼ ਅਨੁਸਾਰ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਸਵੱਛ ਅਤੇ ਹਰਿਤ ਵਿਦਿਆਲਯ ਤਹਿਤ ਪੰਦਰਵਾੜਾ ਮਨਾਉਂਦੇ ਹੋਏ ਚੰਦਰ ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਆਪਣੀ, ਆਲੇ-ਦੁਆਲੇ ਅਤੇ ਸਕੂਲ ਦੀ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕੀਤਾ ਗਿਆ।

    ਜਾਣਕਾਰੀ ਦਿੰਦਿਆਂ ਚੰਦਰ ਮਾਡਲ ਹਾਈ ਸਕੂਲ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਚੰਦਰ ਮੋਹਣ ਸੁਥਾਰ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਰਜਨੀ ਸੁਥਾਰ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਵਿਦਿਆਰਥੀਆਂ ਨੇ ਆਪਣੀ, ਆਸਪਾਸ ਅਤੇ ਸਕੂਲ ਦੀ ਸਾਫ਼-ਸਫ਼ਾਈ ਰੱਖਣ ਦਾ ਪ੍ਰਣ ਲਿਆ। ਇਸ ਤਹਿਤ ਵਿਦਿਅਰਥੀਆਂ ਨੂੰ ਜਿੱਥੇ ਸਵੱਛਤਾ ਪ੍ਰਤੀ ਜਾਗਰੂਕ ਕੀਤਾ ਗਿਆ ਉਥੇ ਆਪਣੇ ਹੱਥਾਂ ਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਚੰਗੀ ਤਰ੍ਹਾਂ ਧੋਣ ਬਾਰੇ ਵੀ ਜਾਗਰੂਕ ਕੀਤਾ ਗਿਆ।

    Read Also : ਜਲਾਲਾਬਾਦ ਸਬਜ਼ੀ ਮੰਡੀ ’ਚ ਰਹੇੜੀ ਫੜੀ ਮਾਰਕੀਟ ਦਾ ਵਿਵਾਦ ਵਧਿਆ

    ਇਸੇ ਤਰ੍ਹਾਂ ਸਕੂਲ ਵਿੱਚ ਸਵੱਛਤਾ ਸਬੰਧੀ ਵਿਦਿਆਰਥੀਆਂ ਦੇ ਕੁਇਜ਼, ਕਵਿਤਾ ਅਤੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ, ਸਕੂਲ ਦੇ ਪਖਾਨਿਆਂ ਨੂੰ ਸਾਫ਼ ਸੁਥਰਾ ਰੱਖਣ, ਕਲਾਸਾਂ ਨੂੰ ਸਾਫ਼ ਸੁਥਰਾ ਰੱਖਣ, ਰੋਜ਼ਾਨਾ ਨਹਾਉਣ ਸਮੇਂ ਸਾਬੁਣ ਦੀ ਵਰਤੋਂ ਕਰਨ, ਹੱਥਾਂ ਪੈਰਾਂ ਦੇ ਨੂੰਹ ਕੱਟਣ, ਰੋਜ਼ਾਨਾ ਸਾਫ਼ ਕੱਪੜੇ ਪਾਉਣ, ਕਿਸੇ ਨਾਲ ਹੱਥ ਨਾ ਮਿਲਾਉਣ, ਰੋਜ਼ਾਨਾ ਬਰੱਸ਼ ਕਰਕੇ ਦੰਦ ਸਾਫ਼ ਰੱਖਣ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਅੰਤ ਵਿੱਚ ਇਨਾਮ ਵੰਡ ਸਮਾਗਮ ਕਰਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਜੈਯੰਤੀ ਮੌਕੇ ਸਕੂਲ ਅਤੇ ਆਸਪਾਸ ਦੀ ਸਫ਼ਾਈ ਵੀ ਕੀਤੀ ਗਈ। Malout News

    ਇਸ ਮੌਕੇ ਸਟਾਫ਼ ਮੈਂਬਰ ਵੀਰਪਾਲ ਕੌਰ, ਸ਼ਵੇਤਾ ਮੱਕੜ, ਜਸਮੀਨ, ਨਵਜੋਤਪ੍ਰੀਤ ਕੌਰ, ਕੰਚਨ ਰਾਣੀ, ਮੀਨੂੰ ਫੁਟੇਲਾ, ਜੋਤੀ ਕਟਾਰੀਆ, ਸਿਮਰਜੀਤ ਕੌਰ, ਪੂਜਾ ਰਾਣੀ, ਵੀਰਪਾਲ ਕੌਰ, ਪੂਜਾ ਸ਼ਰਮਾ, ਸਾਨੀਆ ਰਾਣੀ, ਕਿਰਨਦੀਪ ਕੌਰ, ਮਨਜੀਤ ਕੌਰ, ਅਮਨਦੀਪ ਕੌਰ, ਸਨੇਹਾ ਮਾਰੀਆ, ਅਮਨਦੀਪ, ਜੋਤੀ ਕਾਲੜਾ ਅਤੇ ਰੀਤੂ ਬਾਲਾ ਆਦਿ ਮੌਜੂਦ ਸਨ।