ਕਰ ਗਏ ਅਜਿਹਾ ਕਾਰਜ ਕਿ ਲੱਗਣ ਲੱਗੇ ‘ਗੁਰਚਰਨ ਸਿੰਘ ਇੰਸਾਂ ਅਮਰ ਰਹੇ’ ਦੇ ਨਾਅਰੇ

Welfare Work

ਬਲਾਕ ਬਰੇਟਾ ਦੇ 22ਵੇਂ ਅਤੇ ਪਿੰਡ ਅਕਬਰਪੁਰ ਖੁਡਾਲ ਦੇ ਦੂਸਰੇ ਸਰੀਰਦਾਨੀ ਬਣੇ

ਬਰੇਟਾ (ਕ੍ਰਿਸ਼ਨ ਭੋਲਾ)। ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਕੇ ਸੱਚਖੰਡ ਜਾ ਬਿਰਾਜੇ ਬਲਾਕ ਬਰੇਟਾ ਦੇ ਪਿੰਡ ਅਕਬਰਪੁਰ ਖੁਡਾਲ ਦੇ ਗੁਰਚਰਨ ਸਿੰਘ ਇੰਸਾਂ (77) ਨੇ ਬਲਾਕ ਦੇ 22ਵੇਂ ਅਤੇ ਪਿੰਡ ਦੇ ਦੂਸਰੇ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ। ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚਲਦੇ ਹੋਏ ਸਰੀਰਦਾਨ ਕਰਨ ਦਾ ਪ੍ਰਣ ਕੀਤਾ ਹੋਇਆ ਸੀ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦੇ ਹੋਏ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ। (Welfare Work)

ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਰਾਮਾ ਮੈਡੀਕਲ ਕਾਲਜ ਅਤੇ ਰਿਸਰਚ ਸੈਂਟਰ ਹਾਪੁੜ (ਉਤਰ ਪ੍ਰਦੇਸ਼) ਨੂੰ ਦਾਨ ਕੀਤਾ ਗਿਆ, ਜਿੱਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਮਨੁੱਖੀ ਸਰੀਰ ਤੇ ਖੋਜਾਂ ਕਰਨਗੇ। ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ ਅਤੇ ਵੱਡੀ ਗਿਣਤੀ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ‘ਗੁਰਚਰਨ ਸਿੰਘ ਇੰਸਾਂ ਅਮਰ ਰਹੇ’ ਅਤੇ ‘ਸਰੀਰਦਾਨ ਮਹਾਂਦਾਨ’ ਦੇ ਨਾਅਰਿਆਂ ਨਾਲ ਕਾਫਲੇ ਦੇ ਰੂਪ ਵਿੱਚ ਅੰਤਿਮ ਵਿਦਾਇਗੀ ਦਿੱਤੀ। ਮ੍ਰਿਤਕ ਦੇਹ ਵਾਲੀ ਫੁੱਲਾਂ ਨਾਲ ਸਜੀ ਐਂਬੂਲੈਂਸ ਨੂੰ ਪਿੰਡ ਅਕਬਰਪੁਰ ਖੁਡਾਲ ਦੀ ਸਰਪੰਚ ਦਲਜੀਤ ਕੌਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਉਨ੍ਹਾਂ ਦੀ ਅਰਥੀ ਨੂੰ ਮੋਢਾ ਉਨ੍ਹਾਂ ਦੀਆਂ ਨੂੰਹਾਂ ਵੱਲੋਂ ਦਿੱਤਾ ਗਿਆ ਤਾਂ ਜੋ ਸਮਾਜ ਵਿੱਚੋਂ ਧੀਆਂ ਅਤੇ ਪੁੱਤਰਾਂ ਦੇ ਫਰਕ ਨੂੰ ਮਿਟਾਇਆ ਜਾ ਸਕੇ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਕ੍ਰਿਸ਼ਨ ਸਿੰਘ ਇੰਸਾਂ, ਪਿੰਡ ਦੇ 15 ਮੈਂਬਰ ਨਾਜਰ ਸਿੰਘ ਇੰਸਾਂ, ਰਣ ਸਿੰਘ ਇੰਸਾਂ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਤੋਂ ਇਲਾਵਾ ਪ੍ਰੇਮੀ ਸੇਵਕ ਪਾਲ ਸਿੰਘ ਇੰਸਾਂ, ਡਾ. ਦਲੇਲ ਸਿੰਘ ਤੇ ਬੇਅੰਤ ਸਿੰਘ, ਸਾਬਕਾ ਸਰਪੰਚ ਬੀਰਬਲ ਸਿੰਘ ਚੱਕ ਅਲੀਸ਼ੇਰ, ਦਰਸ਼ਨ ਸਿੰਘ, ਰਘਵੀਰ ਸਿੰਘ, ਕਸ਼ਮੀਰ ਸਿੰਘ, ਹਰਦੀਪ ਸਿੰਘ, ਜੱਗਾ ਸਿੰਘ ਵੈਦ, ਜੇਈ ਰਾਜ ਕੁਮਾਰ, ਮਨਜੀਤ ਸਿੰਘ ਖਾਲਸਾ ਤੋਂ ਇਲਾਵਾ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਵੱਡੀ ਗਿਣਤੀ ਵਿੱਚ ਸਾਧ-ਸੰਗਤ ਹਾਜ਼ਰ ਸੀ।

ਸ਼ਲਾਘਾਯੋਗ ਕਦਮ ਲਈ ਸਲਾਮ: ਸਰਪੰਚ | Welfare Work

ਪਿੰਡ ਅਕਬਰਪੁਰ ਖੁਡਾਲ ਦੀ ਸਰਪੰਚ ਦਲਜੀਤ ਕੌਰ ਨੇ ਕਿਹਾ ਕਿ ਗੁਰਚਰਨ ਸਿੰਘ ਇੰਸਾਂ ਨੇ ਜਿਉਂਦੇ-ਜੀਅ ਹੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰਨ ਦਾ ਲਿਖਤੀ ਪ੍ਰਣ ਕੀਤਾ ਹੋਇਆ ਸੀ, ਜਿਸ ਨੂੰ ਪਰਿਵਾਰ ਨੇ ਪੂਰਾ ਕੀਤਾ ਹੈ। ਇਸ ਸ਼ਲਾਘਾਯੋਗ ਕਦਮ ਨੂੰ ਸਲਾਮ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚੋਂ ਇਹ ਦੂਸਰਾ ਸਰੀਰਦਾਨ ਹੋਇਆ ਹੈ।

ਲੋਕ ਡੇਰਾ ਸੱਚਾ ਸੌਦਾ ਵੱਲੋਂ ਚਲਾਈ ਸਰੀਰਦਾਨ ਦੀ ਮੁਹਿੰਮ ਤੋਂ ਬਹੁਤ ਪ੍ਰਭਾਵਿਤ: ਮਾ.ਜਸਵੀਰ ਸਿੰਘ

ਪਿੰਡ ਅਕਬਰਪੁਰ ਖੁਡਾਲ ਦੇ ਸਮਾਜ ਸੇਵੀ ਮਾ.ਜਸਵੀਰ ਸਿੰਘ ਨੇ ਕਿਹਾ ਕਿ ਲੋਕ ਡੇਰਾ ਸੱਚਾ ਸੌਦਾ ਦੀ ਮੁਹਿੰਮ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹਨ, ਕਿਉਂਕਿ ਆਮ ਲੋਕਾਂ ਤੋ ਵਧ ਕੇ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਮ੍ਰਿਤਕ ਦੇਹਾਂ ਨੂੰ ਜਲਾਉਣ ਦੀ ਬਜਾਏ ਮੈਡੀਕਲ ਖੋਜਾਂ ਲਈ ਦਾਨ ਕਰਕੇ ਇਨਸਾਨੀਅਤ ਨੂੰ ਬਚਾਉਣ ਲਈ ਸ਼ਲਾਘਾਯੋਗ ਉਪਰਾਲਾ ਕਰ ਰਹੀ ਹੈ ਅਤੇ ਮ੍ਰਿਤਕ ਦੇਹਾਂ ’ਤੇ ਖੋਜ ਕਰਕੇ ਅਨੇਕਾਂ ਡਾਕਟਰ ਤਿਆਰ ਹੁੰਦੇ ਹਨ।

Also Read : ਕੀ ਖ਼ਤਮ ਹੋਇਆ ਕਿਸਾਨ ਅੰਦੋਲਨ? ਹਰਿਆਣਾ ਨੇ ਬਾਰਡਰ ਖੋਲ੍ਹੇ, ਆਵਾਜਾਈ ਸ਼ੁਰੂ