ਆਵਾਜਾਈ ਠੱਪ, 27 ਰੇਲਾਂ ਰੱਦ
ਜਲੰਧਰ (ਏਜੰਸੀ)। ਪੰਜਾਬ ਦੇ ਜਲੰਧਰ ’ਚ ਗੰਨੇ ਦੇ ਸਮਰੱਥਨ ਮੁੱਲ ਦੀ ਮੰਗ ਸਬੰਧੀ ਸ਼ੁੱਕਰਵਰ ਨੂੰ ਸ਼ੁਰੂ ਹੋਇਆ ਕਿਸਾਨਾਂ ਦਾ ਅਣਮਿੱਥੇ ਸਮੇਂ ਲਈ ਰੋਸ ਪ੍ਰਦਰਸ਼ਨ ਸ਼ਨਿੱਚਰਵਾਰ ਨੂੰ ਵੀ ਜਾਰੀ ਹੈ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਦੀ ਵਜ੍ਹਾ ਨਾਲ ਨੈਸ਼ਨਲ ਹਾਈਵੇ ਤੇ ਰੇਲਵੇ ਟਰੈਕ ’ਤੇ ਕਿਸਾਨਾਂ ਦੇ ਧਰਨੇ ਨਾਲ ਟਰੈਫਿਕ ਵਿਵਸਥਾ ਵਿਗੜ ਚੁੱਕੀ ਹੈ।
ਨੈਸ਼ਨਲ ਹਾਈਵੇ ਪੂਰੀ ਤਰ੍ਹਾਂ ਨਾਲ ਜਾਮ ਹੈ ਰੇਲਵੇ ਟਰੈਕ ’ਤੇ ਧਰਨੇ ਦੀ ਵਜ੍ਹਾ ਨਾਲ ਦਿੱਲੀ, ਅੰਮ੍ਰਿਤਸਰ ਤੇ ਚੰਡੀਗੜ੍ਹ ਤੋਂ ਚੱਲਣ ਵਾਲੀ ਲਗਭਗ 27 ਰੇਲਾਂ ਨੂੰ ਰੱਦ ਕਰ ਦਿੱਤਾ ਹੈ ਇਸ ਦੀ ਵਜ੍ਹਾ ਨਾਲ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪੁਲਿਸ ਪ੍ਰਸ਼ਾਸਨ ਨੇ ਟਰੈਫਿਕ ਡਾਇਵਰਟ ਕੀਤਾ ਹੈ ਸ਼ਨਿੱਚਰਵਾਰ ਨੂੰ ਵੀ ਕਿਸਾਨ ਪਿੰਡ ਧੰਨੋਵਾਲੀ ਦੇ ਬਾਹਰ ਅਣਮਿੱਥੇ ਸਮੇਂ ਲਈ ਨੈਸ਼ਨਲ ਹਾਈਵੇ ਬੰਦ ਕਰਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ।
ਇਸ ਦੌਰਾਨ ਟਰੈਫਿਕ ਜਾਮ ਹੋਣ ਨਾਲ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਸਾਨਾਂ ਦੇ ਰੋਸ ਨੂੰ ਵੇਖਦਿਆਂ ਪੁਲਿਸ ਪ੍ਰਸ਼ਾਸਨ ਨੇ ਵੀ ਕਾਫ਼ੀ ਪ੍ਰਬੰਧ ਕੀਤੇ ਹਨ ਰੇਲਵੇ ਵਿਭਾਗ ਦੀ ਸੂਚਨਾ ਅਨੁਸਾਰ ਜਲੰਧਰ ਤੇ ਚਹੇਡੂ ਦਰਮਿਆਨ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਰੇਲਵੇ ਨੇ ਅੰਮ੍ਰਿਤਸਰ ਤੋਂ ਚੱਲਣ ਵਾਲੀ 20 ਡਾਊਨ ਰੇਲਾਂ ਤੇ ਲਵੀਂ ਦਿੱਲੀ ਤੋਂ ਚੱਲਣ ਵਾਲੀ ਛੇ ਅਪ ਰੇਲਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ ਜਦੋਂਕਿ ਅੰਮ੍ਰਿਤਸਰ-ਨਵੀਂ ਦਿੱਲੀ ਨੂੰ ਲੁਧਿਆਣਾ ’ਚ ਟਰਮੀਨੇਟ ਕਰ ਦਿੱਤਾ ਗਿਆ ਹੈ ਤੇ ਚੰਡੀਗੜ੍ਹ-ਅੰਮ੍ਰਿਤਸਰ ਰੇਲ ਨੂੰ ਲੁਧਿਆਣਾ ਤੋਂ ਹੀ ਚੰਡੀਗੜ੍ਹ ਵਾਪਸ ਭੇਜ ਦਿੱਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ