ਕਾਂਗਰਸ ‘ਚ ਹੁਣ ਸੁਝਾਅ ਦੇਣਾ ਵੀ ਵਿਰੋਧ ਸਮਝਿਆ ਜਾਂਦਾ ਹੈ : ਗੁਲਾਮ ਨਬੀ ਆਜਾਦ
ਨਵੀਂ ਦਿੱਲੀ (ਏਜੰਸੀ)। ਕਾਂਗਰਸ ਵਿਚ ਸਭ ਕੁਝ ਠੀਕ ਨਹੀਂ ਹੈ। ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਇਹ ਕਹਿ ਕੇ ਸੰਕੇਤ ਦਿੱਤਾ ਹੈ ਕਿ ਅਜੋਕੀ ਪੀੜ੍ਹੀ ਸੁਝਾਵਾਂ ਵੱਲ ਧਿਆਨ ਨਹੀਂ ਦਿੰਦੀ। ਉਨ੍ਹਾਂ ਨੇ ਇਸ਼ਾਰਿਆਂ ‘ਚ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਦੀ ਲੀਡਰਸ਼ਿਪ *ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਹ ਸੁਝਾਅ ਕਾਂਗਰਸ ਦੇ ਦਿੱਗਜ ਆਗੂਆਂ ਵੱਲੋਂ ਦਿੱਤੇ ਜਾਂਦੇ ਹਨ ਪਰ ਇਸ ਨੂੰ ਅਪਰਾਧ ਅਤੇ ਬਗਾਵਤ ਵਜੋਂ ਹੀ ਦੇਖਿਆ ਜਾਂਦਾ ਹੈ। ਗੁਲਾਮ ਨਬੀ ਆਜ਼ਾਦ ਨੇ ਇੱਕ ਇੰਟਰਵਿਊ ਵਿੱਚ ਕਿਹਾ, ਜਦੋਂ ਰਾਜੀਵ ਗਾਂਧੀ ਨੇ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ ਸੀ, ਇੰਦਰਾ ਗਾਂਧੀ ਨੇ ਸਾਨੂੰ ਦੋਵਾਂ ਨੂੰ ਬੁਲਾਇਆ ਅਤੇ ਰਾਜੀਵ ਨੂੰ ਕਿਹਾ ਕਿ ਗੁਲਾਮ ਨਬੀ ਆਜ਼ਾਦ ਮੈਨੂੰ ਨਾਂਹ ਕਹਿ ਸਕਦੇ ਹਨ, ਪਰ ਇਸਦਾ ਮਤਲਬ ਨਾ ਤਾਂ ਅਣਆਗਿਆਕਾਰੀ ਹੈ ਅਤੇ ਨਾ ਹੀ ਕੋਈ ਅਪਮਾਨ ਹੈ, ਇਹ ਪਾਰਟੀ ਲਈ ਚੰਗਾ ਹੈ। ਅੱਜ ਕੋਈ ਸੁਣਨ ਨੂੰ ਤਿਆਰ ਨਹੀਂ। ਨਾਂਹ ਕਹਿਣ ਕਾਰਨ ਤੁਸੀਂ ਹੁਣ ਮਹੱਤਵਪੂਰਨ ਨਹੀਂ ਰਹੇ।
ਦੱਸ ਦੇਈਏ ਕਿ ਗੁਲਾਮ ਨਬੀ ਆਜ਼ਾਦ 23 ਨੇਤਾਵਾਂ ਦੇ ਉਸ ਸਮੂਹ ਦਾ ਹਿੱਸਾ ਹਨ, ਜਿਨ੍ਹਾਂ ਨੇ ਕਾਂਗਰਸ ਵਿੱਚ ਸੁਧਾਰਾਂ ਦੀ ਵਕਾਲਤ ਕੀਤੀ ਹੈ ਅਤੇ ਉਹ ਪਾਰਟੀ ਵਿੱਚ ਵੱਡੇ ਬਦਲਾਅ ਲਈ ਜ਼ੋਰ ਦੇ ਰਹੇ ਹਨ। ਆਜ਼ਾਦ ਨੇ ਕਿਹਾ ਕਿ ਅਸੀਂ ਪਾਰਟੀ ਦੇ ਸਮਾਵੇਸ਼ੀ ਸੁਧਾਰ ਲਈ ਸੁਧਾਰ ਦਿੰਦੇ ਹਾਂ। ਸਾਡੇ ਵਿੱਚੋਂ ਕੋਈ ਵੀ ਪਾਰਟੀ ਵਿੱਚ ਅਹੁਦਾ ਨਹੀਂ ਚਾਹੁੰਦਾ। ਅਸੀਂ ਸਿਰਫ਼ ਇਹੀ ਚਾਹੁੰਦੇ ਹਾਂ ਕਿ ਪਾਰਟੀ ਦੀ ਕਾਰਗੁਜ਼ਾਰੀ ਸੁਧਰੇ। ਇਹ ਉਹ ਸਮਾਂ ਹੈ ਜਦੋਂ ਸੱਤਾਧਾਰੀ ਪਾਰਟੀ ਮਜ਼ਬੂਤ ਹੁੰਦੀ ਹੈ ਅਤੇ ਵਿਰੋਧੀ ਧਿਰ ਕਮਜ਼ੋਰ ਹੁੰਦੀ ਹੈ। ਕਮਜ਼ੋਰ ਵਿਰੋਧੀ ਧਿਰ ਸੱਤਾਧਾਰੀ ਪਾਰਟੀ ਨੂੰ ਫਾਇਦਾ ਪਹੁੰਚਾਉਂਦੀ ਹੈ।ਇਸ ਨਾਲ ਉਨ੍ਹਾਂ ਨੇ ਨਵੀਂ ਪਾਰਟੀ ਬਣਾਉਣ ਦੀਆਂ ਅਟਕਲਾਂ ਨੂੰ ਖਾਰਜ ਕਰ ਦਿੱਤਾ। ਇਸ ਦੇ ਬਾਵਜੂਦ ਉਹ ਇਹ ਕਹਿਣ ਤੋਂ ਬਾਜ਼ ਨਹੀਂ ਆਏ ਕਿ ਸਿਆਸਤ *ਚ ਕਦੋਂ ਕੀ ਹੋਵੇਗਾ, ਇਹ ਕੋਈ ਨਹੀਂ ਜਾਣਦਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ