ਪਾਕਿਸਤਾਨ ’ਚ ਆਤਮਘਾਤੀ ਹਮਲਾ

ਪਾਕਿਸਤਾਨ ’ਚ ਆਤਮਘਾਤੀ ਹਮਲਾ

ਇਸਲਾਮਾਬਾਦ (ਏਜੰਸੀ)। ਪਾਕਿਸਤਾਨ ਦੇ ਉੱਤਰੀ ਵਜ਼ੀਰਿਸਤਾਨ ਕਬਾਇਲੀ ਜ਼ਿਲੇ ਦੇ ਸਰਗਰਦਾਨ ਇਲਾਕੇ ’ਚ ਹੋਏ ਆਤਮਘਾਤੀ ਹਮਲੇ ’ਚ 3 ਨਾਗਰਿਕਾਂ ਦੀ ਮੌਤ ਹੋ ਗਈ ਅਤੇ 9 ਸੁਰੱਖਿਆ ਕਰਮਚਾਰੀਆਂ ਸਮੇਤ 14 ਹੋਰ ਜ਼ਖਮੀ ਹੋ ਗਏ।

ਲੋਕਾਂ ਵਿੱਚ ਦਹਿਸ਼ਤ

ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਦਾ ਕਾਫਲਾ ਦੱਤਾ ਖੇਲ ਤਹਿਸੀਲ ਤੋਂ ਮੀਰਾਮਸ਼ਾਹ ਜਾ ਰਿਹਾ ਸੀ ਜਦੋਂ ਇੱਕ ਮੋਟਰਸਾਈਕਲ ਸਵਾਰ ਆਤਮਘਾਤੀ ਹਮਲਾਵਰ ਨੇ ਗੱਡੀ ਨੂੰ ਫੌਜ ਦੇ ਕਾਫਲੇ ਨਾਲ ਟਕਰਾ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਮੀਰਮਸ਼ਾਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪਾਕਿਸਤਾਨੀ ਅਖਬਾਰ ਡਾਨ ਨੇ ਫੌਜ ਦੇ ਹਵਾਲੇ ਨਾਲ ਆਪਣੀ ਰਿਪੋਰਟ ’ਚ ਜਾਣਕਾਰੀ ਦਿੱਤੀ ਹੈ ਕਿ ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਸੁਰੱਖਿਆ ਬਲਾਂ ਨੇ ਦੱਸਿਆ ਕਿ ਇਲਾਕੇ ’ਚ ਅੱਤਵਾਦੀਆਂ ਖਿਲਾਫ ਖੁਫੀਆ ਮੁਹਿੰਮ ਚਲਾਈ ਗਈ ਹੈ। ਫੌਜ ਦੀ ਮੀਡੀਆ ਸ਼ਾਖਾ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ ਨੇ ਅਜੇ ਤੱਕ ਇਸ ਘਟਨਾ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here