ਮੁਕਾਬਲੇ ’ਚ ਛੇ ਅੱਤਵਾਦੀ ਮਾਰੇ ਗਏ | Pakistan News
Pakistan News: (ਏਜੰਸੀ) ਪੇਸ਼ਾਵਰ। ਗੁਆਂਢੀ ਦੇਸ਼ ਪਾਕਿਸਤਾਨ ਇੱਕ ਵਾਰ ਫਿਰ ਆਤਮਘਾਤੀ ਹਮਲਿਆਂ ਨਾਲ ਹਿੱਲ ਗਿਆ ਹੈ। ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਆਤਮਘਾਤੀ ਹਮਲਾਵਰ ਨੇ ਵਿਸਫੋਟਕਾਂ ਨਾਲ ਭਰੇ ਇੱਕ ਵਾਹਨ ਨੂੰ ਇੱਕ ਸਾਂਝੀ ਜਾਂਚ ਚੌਕੀ ਨਾਲ ਟਕਰਾ ਦਿੱਤਾ, ਜਿਸ ਵਿੱਚ 12 ਸੁਰੱਖਿਆ ਮੁਲਾਜ਼ਮ ਮਾਰੇ ਗਏ। ਫੌਜ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਸ ਦੌਰਾਨ ਫੌਜ ਨੇ ਛੇ ਅੱਤਵਾਦੀਆਂ ਨੂੰ ਮਾਰ ਦਿੱਤਾ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨ ਨੇ ਦੱਸਿਆ ਕਿ ਅੱਤਵਾਦੀਆਂ ਨੇ ਮੰਗਲਵਾਰ ਦੇਰ ਰਾਤ ਬੰਨੂ ਜ਼ਿਲ੍ਹੇ ਦੇ ਮਾਲੀਖੇਲ ਖੇਤਰ ’ਚ ਇੱਕ ਸਾਂਝੀ ਜਾਂਚ ਚੌਕੀ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਬਲਾਂ ਨੇ ਚੌਕੀ ’ਚ ਦਾਖਲ ਹੋਣ ਦੀ ਉਨ੍ਹਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।
ਇਹ ਵੀ ਪੜ੍ਹੋ: Rain: ਭਾਰੀ ਮੀਂਹ ਪੈਣ ਨਾਲ 5 ਜ਼ਿਲ੍ਹਿਆਂ ’ਚ ਸਕੂਲ ਬੰਦ
ਡਾਨ ਨੇ ਰਿਪੋਰਟ ’ਚ ਕਿਹਾ ਗਿਆ ਕਿ ਅੱਤਵਾਦੀਆਂ ਦੁਆਰਾ ਕੀਤੇ ਗਏ ਆਤਮਘਾਤੀ ਧਮਾਕੇ ਕਾਰਨ ਕੰਧ ਦਾ ਇੱਕ ਹਿੱਸਾ ਢਹਿ ਗਿਆ ਅਤੇ ਆਲੇ-ਦੁਆਲੇ ਦੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ, ਜਿਸ ਕਾਰਨ 10 ਸੁਰੱਖਿਆ ਬਲਾਂ ਅਤੇ ਫਰੰਟੀਅਰ ਕਾਂਸਟੇਬੁਲਰੀ ਦੇ ਦੋ ਮੁਲਾਜ਼ਮਾਂ ਸਮੇਤ 12 ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ। ਫੌਜ ਨੇ ਦੱਸਿਆ ਕਿ ਇਸ ਤੋਂ ਬਾਅਦ ਹੋਈ ਗੋਲੀਬਾਰੀ ’ਚ 6 ਅੱਤਵਾਦੀ ਵੀ ਮਾਰੇ ਗਏ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਹਾਫਿਜ਼ ਗੁਲ ਬਹਾਦੁਰ ਹਥਿਆਰਬੰਦ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। Pakistan News