ਪਾਕਿਸਤਾਨ ’ਚ ਜੁਮੇ ਦੀ ਨਮਾਜ਼ ਦੌਰਾਨ ਆਤਮਘਾਤੀ ਬੰਬ ਹਮਲਾ; 30 ਦੀ ਮੌਤ, 50 ਤੋਂ ਵੱਧ ਜ਼ਖਮੀ

majisd

ਮਸਜਿਦ ‘ਚ ਇਕੱਠੀ ਹੋਈ ਭੀੜ ਨੂੰ ਬਣਾਇਆ ਨਿਸ਼ਾਨਾ

(ਸੱਚ ਕਹੂੰ ਨਿਊਜ਼) ਪੇਸ਼ਾਵਰ। ਪਾਕਿਸਤਾਨ ਦੇ ਪੇਸ਼ਾਵਰ ‘ਚ ਸ਼ੁੱਕਰਵਾਰ ਨੂੰ ਜੁਮੇ ਦੀ ਨਮਾਜ਼ ਦੌਰਾਨ ਹੋਏ ਆਤਮਘਾਤੀ ਬੰਬ ਹਮਲੇ ‘ਚ ਲਗਭਗ 30 ਵਿਅਕਤੀ ਮਾਰੇ ਗਏ। ਇਸ ਦੇ ਨਾਲ ਹੀ 50 ਤੋਂ ਵੱਧ ਵਿਅਕਤੀ ਜ਼ਖਮੀ ਹੋਏ ਹਨ। ਇਹ ਧਮਾਕਾ ਪੇਸ਼ਾਵਰ ਦੇ ਕੋਚਾ ਰਿਸਾਲਦਾਰ ਇਲਾਕੇ ਦੇ ਕਿਸਾ ਖਵਾਨੀ ਬਾਜ਼ਾਰ ਦੀ ਇੱਕ ਮਸਜਿਦ ਵਿੱਚ ਹੋਇਆ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਨਮਾਜ਼ ਅਦਾ ਕਰਨ ਲਈ ਮਸਜਿਦ ‘ਚ ਇਕੱਠੀ ਹੋਈ ਭੀੜ ਨੂੰ ਨਿਸ਼ਾਨਾ ਬਣਾਇਆ। (Suicide Strikes Pakistan)

ਪੇਸ਼ਾਵਰ ਪੁਲਿਸ ਮੁਤਾਬਕ ਦੋ ਹਮਲਾਵਰਾਂ ਨੇ ਸ਼ਹਿਰ ਦੇ ਕਿੱਸਾ ਖਵਾਨੀ ਬਾਜ਼ਾਰ ਵਿਚ ਸਥਿਤ ਮਸਜਿਦ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਉਥੇ ਖੜ੍ਹੇ ਪੁਲਿਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ‘ਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ ਜਦੋੰਕਿ ਦੂਜਾ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਿਆ ਹੈ। ਹਮਲੇ ਤੋਂ ਬਾਅਦ ਮਸਜਿਦ ‘ਚ ਧਮਾਕਾ ਹੋਇਆ।

ਜ਼ਖਮੀਆਂ ਨੂੰ ਪੇਸ਼ਾਵਰ ਦੇ ਲੇਡੀ ਰੀਡਿੰਗ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਧਮਾਕੇ ਤੋਂ ਬਾਅਦ ਮੌਕੇ ‘ਤੇ ਪਹੁੰਚੇ ਆਸ-ਪਾਸ ਦੇ ਲੋਕਾਂ ਨੇ ਜ਼ਖਮੀਆਂ ਨੂੰ ਆਪਣੇ ਮੋਟਰਸਾਈਕਲਾਂ ਅਤੇ ਕਾਰਾਂ ਰਾਹੀਂ ਹਸਪਤਾਲ ਪਹੁੰਚਾਇਆ। ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਨੇ ਧਮਾਕੇ ਵਾਲੇ ਇਲਾਕੇ ਨੂੰ ਘੇਰ ਲਿਆ ਹੈ। ਪੁਲਿਸ ਨੂੰ ਸ਼ੱਕ ਹੈ ਕਿ ਧਮਾਕਾ ਕਰਨ ਵਾਲੇ ਆਤਮਘਾਤੀ ਹਮਲਾਵਰ ਦੇ ਸਾਥੀ ਆਸ-ਪਾਸ ਹੀ ਮੌਜੂਦ ਹੋ ਸਕਦੇ ਹਨ। ਲੇਡੀ ਰੀਡਿੰਗ ਹਸਪਤਾਲ ਦੇ ਬੁਲਾਰੇ ਨੇ ਦੱਸਿਆ ਕਿ ਜ਼ਖਮੀਆਂ ‘ਚੋਂ 10 ਦੀ ਹਾਲਤ ਗੰਭੀਰ ਹੈ। ਅਜਿਹੇ ‘ਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ