ਦਿੱਲੀ ਧਰਨੇ ਤੋਂ ਪਰਤੇ ਪਿੰਡ ਧੌਲਾ ਦੇ ਕਿਸਾਨ ਵੱਲੋਂ ਖੁਦਕੁਸ਼ੀ

ਦਿੱਲੀ ਧਰਨੇ ਤੋਂ ਪਰਤੇ ਪਿੰਡ ਧੌਲਾ ਦੇ ਕਿਸਾਨ ਵੱਲੋਂ ਖੁਦਕੁਸ਼ੀ

ਹੰਢਿਆਇਆ, (ਮਨੋਜ ਸਰਮਾ) ਪਿੰਡ ਧੌਲਾ ਦੇ ਕਿਸਾਨ ਨਿਰਮਲ ਸਿੰਘ ਵੱਲੋਂ ਦਿੱਲੀ ਕਿਸਾਨ ਅੰਦੋਲਨ ਤੋਂ ਪਰਤਦਿਆਂ ਹੀ ਆਪਣੇ ਘਰ ਪੁੱਜ ਕੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦਾ ਦੁਖਦਾਈ ਸਮਾਚਾਰ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਨਿਰਮਲ ਸਿੰਘ (45) ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦਾ ਸਰਗਰਮ ਮੈਂਬਰ ਹੋਣ ਨਾਤੇ ਪਿਛਲੇ 15 ਦਿਨਾਂ ਤੋਂ ਧਰਨੇ ’ਤੇ ਆ- ਜਾ ਰਿਹਾ ਸੀ ਅਤੇ ਦਿੱਲੀ ਧਰਨੇ ਲਈ ਪਿੰਡ ਤੋਂ ਰਾਸ਼ਨ ਲੈ ਕੇ ਜਾਣ ਦੀ ਡਿਊਟੀ ਨਿਭਾ ਰਿਹਾ ਸੀ। ਜਿਸ ਨੇ ਦਿੱਲੀ ਧਰਨੇ ਤੋਂ ਪਰਤਦਿਆਂ ਹੀ ਆਪਣੇ ਘਰ ਵਿਚਲੇ ਪਸ਼ੂਆਂ ਵਾਲੇ ਬਰਾਂਡੇ ਦੀ ਛੱਤ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮਿ੍ਰਤਕ ਕਿਸਾਨ ਦੇ ਪਤਨੀ ਸਮੇਤ ਦੋ ਬੱਚੇ ਲੜਕਾ (8) ਅਤੇ ਲੜਕੀ (8) ਹਨ। ਲੜਕਾ ਵੀ ਸ਼ੂਗਰ ਦਾ ਮਰੀਜ਼ ਹੈ।

ਜ਼ਿਕਰਯੋਗ ਹੈ ਮਿ੍ਰਤਕ ਕਿਸਾਨ ਦਿੱਲੀ ਧਰਨੇ ਦੇ ਚਲਦਿਆਂ ਕਾਫੀ ਪ੍ਰੇਸ਼ਾਨ ਚੱਲ ਰਿਹਾ ਸੀ ਜਿਸ ਦੇ ਸਿਰ 5 ਲੱਖ ਦਾ ਕਰਜਾ ਵੀ ਸੀ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਇਕਾਈ ਧੌਲਾ ਦੇ ਆਗੂ ਗੁਰਜੰਟ ਸਿੰਘ, ਬਲਦੇਵ ਸਿੰਘ,ਬਲਾਕ ਪ੍ਰਧਾਨ ਕੁਲਦੀਪ ਸਿੰਘ ਧੌਲਾ ਆਦਿ ਨੇ ਸਰਕਾਰ ਤੋਂ ਮਿ੍ਰਤਕ ਦੇ ਪਰਿਵਾਰ ਲਈ ਮੁਆਵਜ਼ਾ ਦੇਣ ਅਤੇ ਸਮੁੱਚੇ ਕਰਜ਼ੇ ’ਤੇ ਲੀਕ ਮਾਰਨ ਦੀ ਵੀ ਮੰਗ ਕੀਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.