ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਵੱਲੋਂ ਆਤਮ ਹੱਤਿਆ

ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਵੱਲੋਂ ਆਤਮ ਹੱਤਿਆ

ਹੰਡਿਆਇਆ, (ਮਨੋਜ ਸ਼ਰਮਾ) | ਮਾਨਸਿਕ ਤੌਰ ’ਤੇ ਪ੍ਰੇਸ਼ਾਨ ਇੱਕ ਨੌਜਵਾਨ ਵੱਲੋਂ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹਰਪ੍ਰੀਤ ਸਿੰਘ ਪੁੱਤਰ ਮੀਤ ਸਿੰਘ ਵਾਸੀ ਹੰਢਿਆਇਆ ਦਿਹਾਤੀ ਪਿਛਲੇ ਕਾਫੀ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਜਿਸ ਨੇ ਬੀਤੇ ਕੱਲ੍ਹ ਕੋਈ ਜਹਿਰਲੀ ਵਸਤੂ ਨਿਗਲ ਲਈ, ਜਿਸ ਪਿੱਛੋਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ, ਜਿੱਥੋਂ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਬਾਹਰਲੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿਥੇ ਇਲਾਜ ਦੌਰਾਨ ਹਰਪ੍ਰੀਤ ਸਿੰਘ (21) ਦੀ ਮੌਤ ਹੋ ਗਈ। ਪੁਲੀਸ ਚੌਂਕੀ ਇੰਚਾਰਜ਼ ਬਲਦੇਵ ਸਿੰਘ ਨੇ ਦੱਸਿਆ ਕਿ ਮਿ੍ਰਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਕੇ ਪੋਸਟ ਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ