Suicide: ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ’ਚ ਵਿਦਿਆਰਥੀ ਵੱਲੋਂ ਖੁਦਕੁਸ਼ੀ

Sach Kahoon Punjabi Desk Picture
Published On

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ  Suicide

(ਖੁਸ਼ਵੀਰ ਸਿੰਘ ਤੂਰ) ਪਟਿਆਲਾ। Suicide: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਇੱਕ ਵਿਦਿਆਰਥੀ ਵੱਲੋਂ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਕੱਤਰ ਹੋਈ ਜਾਣਕਾਰੀ ਮੁਤਾਬਿਕ ਸ਼ੁਭਮ ਵਾਸੀ ਹਮੀਰਪੁਰ ਹਿਮਾਚਲ ਪ੍ਰਦੇਸ਼ ਜੋ ਕਿ ਬੀ ਫਾਰਮੇਸੀ ਭਾਗ ਪਹਿਲਾ ਦਾ ਵਿਦਿਆਰਥੀ ਸੀ। ਇਹ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਵਿਖੇ ਰਹਿ ਰਿਹਾ ਸੀ ਅਤੇ ਆਪਣੇ ਕਮਰੇ ਵਿੱਚ ਹੀ ਪੱਖੇ ਨਾਲ ਇਸ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਜਦੋਂ ਸੁਭਮ ਆਪਣੇ ਕਮਰੇ ਵਿੱਚੋਂ ਬਾਹਰ ਨਾ ਆਇਆ ਤਾ ਉਸਦੇ ਸਾਥੀਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਨੂੰ ਇਤਲਾਹ ਦਿੱਤੀ ਗਈ। ਜਦੋਂ ਕਮਰੇ ਵਿੱਚ ਜਾ ਕੇ ਦੇਖਿਆ ਤਾ ਇਸ ਦੀ ਲਾਸ਼ ਲਟਕ ਰਹੀ ਸੀ। Suicide

ਇਹ ਵੀ ਪੜ੍ਹੋ: Baramulla Encounter : ਬਾਰਾਮੂਲਾ ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ

ਇਸ ਦੌਰਾਨ ਇਸ ਦੀ ਲਾਸ਼ ਨੂੰ ਹੇਠਾਂ ਲਾਹਿਆ ਗਿਆ ਅਤੇ ਪੁਲਿਸ ਵੱਲੋਂ ਕਮਰੇ ਦੀ ਜਾਂਚ ਕੀਤੀ ਗਈ ਪਰ ਕੋਈ ਵੀ ਸੁਸਾਇਡ ਨੋਟ ਬਰਾਮਦ ਨਹੀਂ ਹੋਇਆ। ਵਿਦਿਆਰਥੀ ਵੱਲੋਂ ਖੁਦਕੁਸ਼ੀ ਵਰਗਾ ਇਹ ਕਦਮ ਕਿਉਂ ਚੁੱਕਿਆ ਗਿਆ ਇਸ ਸਬੰਧੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਯੂਨੀਵਰਸਿਟੀ ਪ੍ਰਸ਼ਾਸਨ ਵੀ ਵਿਦਿਆਰਥੀ ਦੇ ਇਸ ਕਦਮ ਕਾਰਨ ਸਕਤੇ ਵਿੱਚ ਹੈ। ਮ੍ਰਿਤਕ ਵਿਦਿਆਰਥੀ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਅਗਲਾ ਕਦਮ ਚੁੱਕਿਆ ਜਾਵੇਗਾ। ਥਾਣਾ ਅਰਬਨ ਅਸਟੇਟ ਦੇ ਮੁੱਖੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਖੁਦਕੁਸ਼ੀ ਸਬੰਧੀ ਉਸ ਤੋਂ ਬਾਅਦ ਹੀ ਸਾਹਮਣੇ ਆਵੇਗਾ।

About The Author

Related Posts