ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਵੱਲੋਂ ਆਤਮ ਹੱਤਿਆ

ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਪੁਲਿਸ ਜਾਂਚ ’ਚ ਜੁਟੀ

(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਭਾਜਪਾ ਦੇ ਮਹਿਲਾ ਮੋਰਚਾ ਦੀ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਮੀਨਾ ਖੋਖਰ ਨੇ ਕੋਈ ਜ਼ਹਿਰੀਲੀ ਚੀਜ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਹਾਲਾਂਕਿ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਸ਼ਾਮ ਨੂੰ ਮੀਨਾ ਖੋਖਰ ਨੇ ਕੋਈ ਜਹਿਰੀਲੀ ਚੀਜ ਖਾ ਲਈ ਅਤੇ ਉਸ ਨੂੰ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਜਿੱਥੇ ਉਸ ਦੀ ਮੌਤ ਹੋ ਗਈ। ਮੀਨਾ ਖੋਖਰ ਨੇ ਖੁਦਕੁਸ਼ੀ ਵਰਗਾ ਕਦਮ ਕਿਉਂ ਚੁੱਕਿਆ, ਇਸ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ: ਬਲਜੀਤ ਸਿੰਘ ਨੇ ਦੱਸਿਆ ਕਿ ਮੀਨਾ ਨਾਮਕ ਮਰੀਜ਼ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ ਸੀ। ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਇੱਥੋਂ ਪਟਿਆਲਾ ਰੈਫਰ ਕਰ ਦਿੱਤਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ ਅਤੇ ਉਸ ਤੋਂ ਬਾਅਦ ਦੇਰ ਰਾਤ ਉਸ ਦੀ ਲਾਸ਼ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਐਸਐਮਓ ਡਾ. ਬਲਜੀਤ ਨੇ ਦੱਸਿਆ ਕਿ ਮੀਨਾ ਖੋਖਰ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਡਾਕਟਰਾਂ ਦਾ ਮੈਡੀਕਲ ਬੋਰਡ ਬਣਾਇਆ ਗਿਆ ਹੈ ਤਾਂ ਜੋ ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਮੀਨਾ ਖੋਖਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਕਿਹਾ ਕਿ ਮੀਨਾ ਖੋਖਰ ਪਾਰਟੀ ਦੀ ਮਜਬੂਤ ਵਰਕਰ ਸਨ ਔਰਤਾਂ ਨੂੰ ਰਾਜਨੀਤੀ ਵਿੱਚ ਅੱਗੇ ਲਿਆਉਣ ਵਿੱਚ ਮੀਨਾ ਖੋਖਰ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ