ਆਰਥਿਕ ਮੰਦੀ ਦੇ ਚਲਦਿਆਂ ਨੌਜਵਾਨ ਵੱਲੋਂ ਖੁਦਕੁਸ਼ੀ

ਆਰਥਿਕ ਮੰਦੀ ਦੇ ਚਲਦਿਆਂ ਨੌਜਵਾਨ ਵੱਲੋਂ ਖੁਦਕੁਸ਼ੀ

ਹੰਡਿਆਇਆ, (ਸੱਚ ਕਹੂੰ ਨਿਊਜ਼) ਪਿੰਡ ਖੁੱਡੀ ਕਲਾਂ ਵਾਸੀ ਇੱਕ ਕਿਸਾਨ ਦੁਆਰਾ ਆਰਥਿਕ ਮੰਦੀ ਦੇ ਚਲਦਿਆਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਹੈ। ਇਸ ਸਬੰਧੀ ਪੁਲਿਸ ਚੌਂਕੀ ਇੰਚਾਰਜ ਗੁਰਬਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਦੁਆਰਾ ਫੋਨ ਕਰਨ ‘ਤੇ ਸੂਚਨਾ ਮਿਲੀ ਕਿ ਪਿੰਡ ਖੁੱਡੀ ਕਲਾਂ ਵਿਖੇ ਕਿਸੇ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਜਿਸ ਦੀ ਸੂਚਨਾ ਮਿਲਦਿਆਂ ਹੀ ਘਟਨਾ ਸਥਾਨ ‘ਤੇ ਪੁੱਜੇ ਜਾਣਕਾਰੀ ਮੁਤਾਬਿਕ ਗੁਰਜੀਤ ਸਿੰਘ (32) ਪੁੱਤਰ ਬਲਵੀਰ ਸਿੰਘ ਆਰਥਿਕ ਮੰਦੀ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ,

ਜਿਸ ਨੇ ਲੰਘੀ ਰਾਤ ਤਕਰੀਬਨ ਸਾਢੇ ਕੁ ਅੱਠ ਵਜੇ ਆਪਣੇ ਘਰ ‘ਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਜ਼ਮੀਨ ਗਹਿਣੇ ਪਈ ਸੀ, ਤੇ ਇਸ ਕੋਲ ਕੋਈ ਵੀ ਆਮਦਨ ਨਹੀਂ ਸੀ। ਜਿਸ ਦੇ ਚਲਦਿਆਂ ਉਸਨੇ ਆਪਣੀ ਗੱਡੀ ਵੀ ਵੇਚ ਦਿੱਤੀ ਸੀ, ਜਿਸ ਨੂੰ ਅੱਜ ਖ੍ਰੀਦਕਰਤਾਵਾਂ ਨੇ ਲੈਣ ਆਉਣਾ ਸੀ। ਕਾਰਵਾਈ ਸਬੰਧੀ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ 174 ਦੀ ਕਾਰਵਾਈ ਕੀਤੀ ਗਈ ਹੈ ਤੇ ਜਾਂਚ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here