Sukhanwala Murder Case: ਸੁੱਖਣਵਾਲਾ ਕਤਲ ਮਾਮਲੇ ’ਚ ਹੋਈ ਇੱਕ ਹੋਰ ਔਰਤ ਦੀ ਗ੍ਰਿਫ਼ਤਾਰੀ, ਜਾਣੋ

Sukhanwala Murder Case
Sukhanwala Murder Case: ਸੁੱਖਣਵਾਲਾ ਕਤਲ ਮਾਮਲੇ ’ਚ ਹੋਈ ਇੱਕ ਹੋਰ ਔਰਤ ਦੀ ਗ੍ਰਿਫ਼ਤਾਰੀ, ਜਾਣੋ

ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਰੁਪਿੰਦਰ ਕੌਰ ਦੀ ਸਹੇਲੀ ਨੂੰ ਕੀਤਾ ਗ੍ਰਿਫ਼ਤਾਰ

  • ਸਾਜਿਸ਼ ਵਿੱਚ ਸ਼ਾਮਲ ਮ੍ਰਿਤਕ ਦੀ ਪਤਨੀ ਸਮੇਤ ਦੋ ਮੁਲਜ਼ਮ ਪਹਿਲਾ ਹੀ ਹਨ ਫਰੀਦਕੋਟ ਪੁਲਿਸ ਦੀ ਗ੍ਰਿਫਤ ਵਿੱਚ

Sukhanwala Murder Case: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਦੇ ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਸੰਗੀਨ ਅਪਰਾਧਾਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਉਦੇ ਹੋਏ ਕਾਰਵਾਈ ਕੀਤੀ ਜਾਂਦੀ ਹੈ। ਇਸੇ ਕੜੀ ਵਿੱਚ ਪਿੰਡ ਸੁੱਖਣਵਾਲਾ ਵਿੱਚ ਹੋਏ ਕਤਲ ਮਾਮਲੇ ਵਿੱਚ ਇੱਕ ਹੋਰ ਮਹਿਲਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਾਜਿਸ਼ ਵਿੱਚ ਸ਼ਾਮਲ ਮ੍ਰਿਤਕ ਦੀ ਪਤਨੀ ਅਤੇ 2 ਹੋਰ ਵਿਅਕਤੀਆਂ ਪਹਿਲਾ ਹੀ ਗ੍ਰਿਫ਼ਤਾਰ ਕੀਤੇ ਹਨ। ਇਹ ਜਾਣਕਾਰੀ ਡੀਐਸਪੀ ਤਰਲੋਚਨ ਸਿੰਘ (ਸਬ-ਡਵੀਜਨ) ਫ਼ਰੀਦਕੋਟ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ। ਗ੍ਰਿਫ਼ਤਾਰ ਕੀਤੀ ਔਰਤ ਦੀ ਪਛਾਣ ਵੀਰਇੰਦਰ ਕੌਰ (26) ਵਜੋ ਹੋਈ ਹੈ, ਜੋ ਕਿ ਫਰੀਦਕੋਟ ਦੇ ਮੁਹੱਲਾ ਖੋਖਰਾ ਜਤਿੰਦਰ ਚੌਕ ਦੀ ਰਿਹਾਇਸ਼ੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ 28-29 ਨਵੰਬਰ ਦੀ ਰਾਤ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸੁੱਖਣਵਾਲਾ ਦੇ ਵਸਨੀਕ ਗੁਰਵਿੰਦਰ ਸਿੰਘ ਨਾਂਅ ਦੇ ਵਿਅਕਤੀ ਦੇ ਕਤਲ ਹੋਣ ਸਬੰਧੀ ਥਾਣਾ ਸਦਰ ਫ਼ਰੀਦਕੋਟ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਕੇ ਕਤਲ ਦੀ ਵਾਰਦਾਤ ਵਿੱਚ ਸ਼ਾਮਿਲ ਗੁਰਵਿੰਦਰ ਸਿੰਘ ਦੀ ਪਤਨੀ ਰੁਪਿੰਦਰ ਕੌਰ, ਹਰਕੰਵਲਪ੍ਰੀਤ ਸਿੰਘ ਉਰਫ ਲਾਡੀ ਅਤੇ ਇੱਕ ਵਿਸ਼ਵਜੀਤ ਕੁਮਾਰ ਉਰਫ ਪੀਚਾ ਵੀ ਗ੍ਰਿਫਤਾਰ ਕੀਤਾ ਗਿਆ।  ਉਪਰੰਤ ਮੁਲਜ਼ਮਾਂ ਦੀ ਪੁੱਛਗਿੱਛ ਅਤੇ ਟੈਕਨੀਕਲ ਤਫਤੀਸ਼ ਤੋਂ ਇਹ ਸਾਹਮਣੇ ਆਇਆ ਕਿ ਵੀਰਇੰਦਰ ਕੌਰ ਨਾਂਅ ਦੀ ਮਹਿਲਾ ਜੋ ਕਿ ਰੁਪਿੰਦਰ ਕੌਰ ਦੀ ਦੋਸਤ ਸੀ ਅਤੇ ਉਸ ਨੂੰ ਇਸ ਕਤਲ ਵਾਰਦਾਤ ਬਾਰੇ ਪਹਿਲਾ ਤੋਂ ਹੀ ਜਾਣਕਾਰੀ ਸੀ, ਕਿ ਰੁਪਿੰਦਰ ਕੌਰ ਵੱਲੋਂ ਆਪਣੇ ਸਾਥੀ ਨਾਲ ਮਿਲ ਕੇ ਇਸ ਕਤਲ ਦੀ ਵਾਰਦਾਤ ਨੂੰ ਦਿੱਤਾ ਜਾਣਾ ਹੈ। ਜਿਸ ਕਾਰਨ ਵੀਰਇੰਦਰ ਕੌਰ ਨੂੰ ਮਾਮਲੇ ਵਿੱਚ ਨਾਮਜ਼ਦ ਕਰਕੇ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Gut Bacteria: ਅਮਰੀਕੀ ਵਿਗਿਆਨੀਆਂ ਨੇ ਖੋਜਿਆ ਅਜਿਹਾ ਗਟ ਬੈਕਟੀਰੀਆ ਜੋ ਭਾਰ ਘਟਾਉਣ ਵਿੱਚ ਵੀ ਮੱਦਦਗਾਰ

ਜਿਕਰਯੋਗ ਹੈ ਕਿ ਮ੍ਰਿਤਕ ਗੁਰਵਿੰਦਰ ਸਿੰਘ ਦਾ ਵਿਆਹ ਰੁਪਿੰਦਰ ਕੌਰ ਨਾਲ ਹੋਇਆ ਸੀ, ਪ੍ਰੰਤੂ ਰੁਪਿੰਦਰ ਕੌਰ ਦੇ ਗੈਰ ਸਮਾਜਿਕ ਸੰਬੰਧ ਹਰਕੰਵਲਪ੍ਰੀਤ ਸਿੰਘ ਨਾਲ ਸਨ ਅਤੇ ਮਿਤੀ 28-29 ਨਵੰਬਰ ਦੀ ਰਾਤ ਨੂੰ ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਵੱਲੋਂ ਆਪਣੇ ਪਤੀ ਨੂੰ ਮਾਰਨ ਦੀ ਸਾਜਿਸ਼ ਦੇ ਤਹਿਤ ਆਪਣੇ ਸਾਥੀ ਹਰਕੰਵਲਪ੍ਰੀਤ ਸਿੰਘ ਨੂੰ ਘਰ ਬੁਲਾਇਆ, ਜਿਸ ਦੌਰਾਨ ਇਨ੍ਹਾਂ ਵੱਲੋਂ ਮਿਲ ਕੇ ਮ੍ਰਿਤਕ ਗੁਰਵਿੰਦਰ ਸਿੰਘ ਦੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਇਸ ਦੇ ਨਾਲ ਹੀ ਇਨ੍ਹਾਂ ਮੁਲਾਜ਼ਮਾਂ ਵੱਲੋਂ ਇਸ ਕਤਲ ਦੀ ਵਾਰਦਾਤ ਨੂੰ ਲੁੱਟ ਦੀ ਵਾਰਦਾਤ ਦੀ ਰੰਗਤ ਦੇਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ, ਪ੍ਰੰਤੂ ਫਰੀਦਕੋਟ ਪੁਲਿਸ ਵੱਲੋਂ ਨਾ ਸਿਰਫ ਇਸ ਸਾਜਿਸ਼ ਨੂੰ ਨਾਕਾਮ ਕੀਤਾ ਸਗੋਂ ਇਸ ਵਿੱਚ ਸ਼ਾਮਿਲ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਨੰਬਰ 274 ਅਧੀਨ ਧਾਰਾ 103, 61(2), 303(2) ਤਹਿਤ ਦਰਜ ਰਜਿਸਟਰ ਕੀਤਾ ਗਿਆ ਹੈ। Sukhanwala Murder Case