ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਹਰ ਪੱਧਰ ‘ਤੇ ਲੜਾਈ ਲੜਾਂਗੇ : ਬਾਦਲ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਜ਼ਹਿਰੀਲੀ ਸ਼ਰਾਬ ਕਾਰਨ ਜਾਨ ਗੁਵਾ ਚੁੱਕੇ ਸੁਨਾਮ ਇਲਾਕੇ ਦੇ ਕਰੀਬ ਇਕ ਦਰਜਨ ਵਿਅਕਤੀਆਂ ਦੇ ਪਰਿਵਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਸਾਂਝਾ ਕੀਤਾ। ਸ. ਬਾਦਲ ਨੇ ਪੀੜਤ ਪਰਿਵਾਰਾਂ ਨੂੰ ਵਿਸਵਾਸ਼ ਦਿਵਆਇਆ ਕਿ ਉਹ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਹਰ ਪੱਧਰ ‘ਤੇ ਲੜਾਈ ਲੜ੍ਹਨਗੇ। Poisonous Liquor
ਜੇਕਰ 28 ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ ਨਾਂ ਮਿਲਿਆ ਤਾਂ ਡੀ.ਸੀ.ਦਫਤਰ ਅੱਗੇ ਪੱਕਾ ਮੋਰਚਾ ਲਾਵੇਗਾ ਸ੍ਰੋ.ਅ.ਦ.
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਕਿਹੋ ਜਿਹੀ ਸਰਕਾਰ ਹੈ ਜੋ ਇਸ ਦੁਖਾਂਤ ਦੀ ਜਿੰਮੇਵਾਰੀ ਲੈਣ ਦੀ ਬਜਾਏ ਜਾਨ ਗਵਾ ਚੁੱਕੇ ਵਿਅਕਤੀਆਂ ਨੂੰ ਹੀ ਦੋਸ਼ੀ ਠਹਿਰਾਉਣ ’ਤੇ ਲੱਗੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਪੁੱਛਣ ਵਾਲੇ ਪੀੜਤ ਪਰਿਵਾਰਾਂ ਨੂੰ ਪੁਲਿਸ ਰਾਹੀਂ ਚੁੱਪ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਆਬਕਾਰੀ ਮੰਤਰੀ ਦੇ ਇਲਾਕੇ ਵਿਚ ਹੀ ਸ਼ਰਾਬ ਮਾਫੀਆ ਵੱਲੋਂ ਇੰਨ੍ਹੇ ਲੋਕਾਂ ਦੀ ਜਾਨ ਲੈ ਲੈਣੀ ਬੜੀ ਸ਼ਰਮਨਾਕ ਗੱਲ ਹੈ।
ਇਹ ਵੀ ਪੜ੍ਹੋ: ਕਾਂਗਰਸ ਨੂੰ ਝਟਕਾ : ਐਮਪੀ ਰਵਨੀਤ ਬਿੱਟੂ ਭਾਜਪਾ ’ਚ ਸ਼ਾਮਲ ਹੋਏ
ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਆਪਣੇ ਆਕਾ ਕੇਜਰੀਵਾਲ ਨੂੰ ਬਚਾਉਣ ’ਤੇ ਲੱਗੀ ਹੋਈ ਹੈ। ਪੰਜਾਬ ਦੇ ਲੋਕਾਂ ਦੀ ਜਾਨ ਦੀ ਇੰਨ੍ਹਾਂ ਨੂੰ ਕੋਈ ਪ੍ਰਵਾਹ ਨਹੀਂ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ 28 ਮਾਰਚ ਤੱਕ ਪੀੜਤ ਪਰਿਵਾਰਾਂ ਨੂੰ ਘੱਟੋ-ਘੱਟ 20 ਲੱਖ ਰੁਪਏ ਮੁਆਵਜਾ, ਸਰਕਾਰੀ ਨੌਕਰੀ ਨਾ ਦਿੱਤੀ ਅਤੇ ਜੁਡੀਸ਼ੀਅਲ ਜਾਂਚ ਨਾ ਕਰਵਾਈ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਅੱਗੇ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਦੇਵ ਸਿੰਘ ਮਾਨ, ਇਕਬਾਲ ਸਿੰਘ ਝੂੰਦਾ, ਰਜਿੰਦਰ ਦੀਪਾ,ਵਿਨਰਜੀਤ ਸਿੰਘ ਗੋਲਡੀ, ਰਵਿੰਦਰ ਸਿੰਘ ਚੀਮਾ, ਪ੍ਰਿਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਧਾਲੀਵਾਲ, ਅਮਨਵੀਰ ਸਿੰਘ ਚੈਰੀ, ਮਨਿੰਦਰ ਸਿੰਘ ਲਖਮੀਰਵਾਲਾ, ਤੇਜਿੰਦਰ ਸਿੰਘ ਸੰਘਰੇੜੀ, ਮੌਂਟੀ ਮਧਾਨ, ਤੇਜਾ ਸਿੰਘ ਕਮਾਲਪੁਰ, ਨਰੇਸ਼ ਜਿੰਦਲ ਅਤੇ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਆਦਿ ਮੌਜੂਦ ਸਨ। Poisonous Liquor
ਤਸਵੀਰ:- ਸੁਨਾਮ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ।