ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੌਰਾਨ ਸੁਖਬੀਰ ਬਾਦਲ, ਮਜੀਠੀਆ ਤੇ ਹੋਰ ਆਗੂ ਪੁਲਿਸ ਹਿਰਾਸਤ ‘ਚ

Shiromani Akali Dal Sachkahoon

ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੌਰਾਨ ਸੁਖਬੀਰ ਬਾਦਲ, ਮਜੀਠੀਆ ਤੇ ਹੋਰ ਆਗੂ ਪੁਲਿਸ ਹਿਰਾਸਤ ‘ਚ

ਚੰਡੀਗੜ੍ਹ (ਸੱਚ ਕਹੂੰ ਨਿਊਜ਼) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਵਿਧਾਇਕ ਤੇ ਅਗਾਮੀ ਚੋਣਾਂ ਲਈ ਐਲਾਨੇ ਉਮੀਦਵਾਰਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਮਾਰਚ ਕਰ ਰਹੇ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੋਰ ਕਮੇਟੀ ਦੇ ਮੈਂਬਰ ਤੇ ਸੀਨੀਅਰ ਆਗੂ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਅਕਾਲੀ ਦਲ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਸਾਜ਼ਿਸ਼ ਨੂੰ ਲੈ ਕੇ ਇਹ ਘਿਰਾਓ ਕੀਤਾ ਜਾਵੇਗਾ। ਅਕਾਲੀ ਆਗੂ ਇਸ ਮੌਕੇ ਗ੍ਰਿਫਤਾਰੀਆਂ ਦੇਣ ਲਈ ਪੁਲਿਸ ਅੱਗੇ ਪੇਸ਼ ਹੋਣਗੇ। ਚੰਡੀਗੜ੍ਹ ਪੁਲਿਸ ਨੇ ਬਿਕਰਮ ਸਿੰਘ ਮਜੀਠੀਆ ਤੇ ਹੋਰਾਂ ਆਗੂਆਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਜੇਕਰ ਸੀ ਐਮ ਚੰਨੀ *ਚ ਹਿੰਮਤ ਹੈ ਤਾਂ ਬਿਕਰਮ ਸਿੰਘ ਮਜੀਠੀਆ ਤੇ ਅਕਾਲੀ ਦਲ ‘ਤੇ ਕੇਸ ਦਰਜ ਕਰਕੇ ਦਿਖਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਿਆਂ ਦਾ ਝੂਠਾ ਕੇਸ ਦਰਜ ਕਰਨ ਦੀ ਯੋਜਨਾ ਬਣਾਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here