Sukhbir Badal: ਸੁਖਬੀਰ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Sukhbir Badal
Sukhbir Badal: ਸੁਖਬੀਰ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਸੁਖਬੀਰ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਐਕਸ ’ਤੇ ਟਵੀਟ ਕਰਕੇ ਦਿੱਤੀ। ਉਨ੍ਹਾਂ ਲਿਖਿਆ ਕਿ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

ਇਹ ਵੀ ਪੜ੍ਹੋ: Government News: ਕਰਮਚਾਰੀਆਂ ਨੂੰ ਲੱਗੀਆਂ ਮੌਜਾਂ, ਆ ਗਈ ਖੁਸ਼ਖਬਰੀ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ