ਕੈਪਟਨ ਅਮਰਿੰਦਰ ਸਿੰਘ ਨੇ ਚੋਣਾਵੀ ਵਾਅਦੇ ਪੂਰੇ ਨਹੀਂ ਕੀਤੇ : ਸੁਖਬੀਰ ਬਾਦਲ

Akali dal

ਕੈਪਟਨ ਅਮਰਿੰਦਰ ਸਿੰਘ ਨੇ ਚੋਣਾਵੀ ਵਾਅਦੇ ਪੂਰੇ ਨਹੀਂ ਕੀਤੇ : ਸੁਖਬੀਰ ਬਾਦਲ

ਫਰੀਦਕੋਟ , (ਸੱਚ ਕਹੂੰ ਨਿਊਜ਼) ਫਰੀਦਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਰੈਲੀ ਵਿੱਚ ਕਾਂਗਰਸ ਸਰਕਾਰ ਤੇ ਬਿਜਲੀ ਦੀਆਂ ਵਧੀਆਂ ਦਰਾਂ, ਸਰਕਾਰੀ ਵਿਭਾਗਾਂ ਵਿੱਚ ਫੈਲੇ ਭ੍ਰਿਸ਼ਟਾਚਾਰ, ਮਹਿੰਗਾਈ , ਚੋਣਾਂ ਦੇ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੌਸ਼ ਲਾਉਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਵਿੱਚ ਆਟਾ ਦਾਲ ਦੇ ਨਾਲ ਘਿਉਅਤੇ ਖੰਡ ਦੇਣ ਦੇ ਵੀ ਵਾਅਦੇ ਕੀਤੇ ਸਨ ਪਰੰਤੂ ਕਾਂਗਰਸ ਸਰਕਾਰ ਘਿਉ ਅਤੇ ਖੰਡ ਦੇਣ ਦੀ ਬਿਜਾਏ ਹੁਣ ਆਟਾ ਦਾਲ ਵੀ ਨਹੀਂ ਦੇ ਰਹੀ ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ  ਹੈ। ਕਾਂਗਰਸ ਸੀ ਏਏ ਤੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਭਾਜਪਾ ਦੇ ਨਾਲ ਆਪਣੇ ਰਿਸ਼ਤਿਆਂ ਨੂੰ ਨੰਹੁ ਮਾਸ ਦਾ ਰਿਸ਼ਤਾ ਦੱਸਿਆ ।

ਇਸ ਮੌਕੇ ਤੇ ਉਨਾਂਨਾਲ ਭਾਜਪਾ ਦੇ ਸੂਬਾਈ ਪ੍ਰਧਾਨ ਦਿਆਲ ਸਿੰਘ ਸੋਢੀ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ,ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ , ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਬੰਟੀ ਰੋਮਾਨਾ, ਜੈਤੋ ਦੇ ਅਕਾਲੀ ਆਗੂ ਸੂਬਾ ਸਿੰਘ ਬਾਦਲ ,ਜਿਲਾ ਪ੍ਰਧਾਨ ਸਤੀਸ਼ ਗਰੋਵਰ, ਮੱਘਰ ਸਿੰਘ , ਗੌਤਮ ਬਾਂਸਲ , ਪ੍ਰਬੋਧ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਸੁਨੀਤਾ ਗਰਗ, ਜੈਪਾਲ ਗਰਗ, ਵਰਿੰਦਰ ਮਚਾਕੀ ਮੱਲ ਸਿੰਘ, ਮਹੇਸ਼ ਇੰਦਰ ਸਿੰਘ,ਗੁਰਪ੍ਰੀਤ ਸਿੰਘ, ਕਰਨਵੀਰ ਸਿੰਘ, ਨਵਦੀਪ ਸਿੰਘ ਬਰਾੜ, ਅਵਤਾਰ ਸਿੰਘ ਜੀਰਾ, ਨਰਿੰਦਰ ਸਿੰਘ ਸ਼ੰਟੀ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ ।

ਪੰਜਾਬ ਦੇ ਲੋਕ ਬਾਗੀ ਟਕਸਾਲੀ ਨੂੰ ਨਿਕਾਰ ਦੇਣਗੇ

ਪ੍ਰੈਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪਾਰਟੀ ਸੂਰਬੀਰ ਯੋਧਿਆਂ ਅਤੇ ਕੁਰਬਾਨੀ ਦੇਣ ਵਾਲੇ ਟਕਸਾਲੀ ਵਰਕਰਾਂ ਦੀ ਪਾਰਟੀ ਹੇ । ਉਨ੍ਹਾਂ ਕਿਹਾ ਸ੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾਂ ਲਈ ਆਗੂਆਂ ਅਤੇ ਅਕਾਲੀ ਵਰਕਰਾਂ ਨੇ ਲੰਮਾ ਸਮਾਂ ਜੇਲਾਂ ਕੱਟੀਆਂ ਅਤੇ ਐਮਰਜੈਸੀ ਵਰਗੇ ਵੱਡੇ ਸੰਘਰਸ ਵਿਚ ਵੱਧ ਚੜ੍ਹ ਕੇ ਹਿੱਸਾ ਪਾਇਆ। ਉਨ੍ਹਾਂ ਕਿਹਾ ਸ੍ਰੋਮਣੀ ਅਕਾਲੀ ਦਲ ਤੋ ਬਾਗੀ ਹੋਏ  ਆਗੂਆਂ ਨੂੰ ਪੰਜਾਬ ਦੇ ਲੋਕ ਨਿਕਾਰ ਦੇਣਗੇ।

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਫਰੀਦਕੋਟ ਵਿਖੇ ਸ੍ਰੋਮਣੀ ਅਕਾਲੀ ਦਲ ਦੇ ਟਕਸਾਲੀ ਸਵ: ਨਿਰਮਲ ਸਿੰਘ ਸੰਧੂ ਦੇ ਗ੍ਰਹਿ ਵਿਖੇ ਸੰਧੂ ਪਰਿਵਾਰ ਨੂੰ ਮਿਲਣ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ। ਇਸ ਮੌਕੇ ‘ਤੇ ਹਰਪ੍ਰੀਤ ਸਿੰਘ ਸੰਧੂ ਸਰਕਲ ਪ੍ਰਧਾਨ ਸ਼ਹਿਰੀ ਦੀ ਸਮੁੱਚੀ ਟੀਮ ਨੇ ਸੁਖਬੀਰ ਸਿੰਘ ਬਾਦਲ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਸਵ: ਨਿਰਮਲ ਸਿੰਘ ਸੰਧੂ ਦੀਆਂ ਪੁਰਾਣੀ ਨਿੱਘੀਆਂ ਯਾਦਾਂ ਦੀ ਤਸਵੀਰ ਭੇਂਟ ਕੀਤੀ। ਇਸ ਮੌਕੇ ਵਿਧਾਇਕ ਜਥੇਦਾਰ ਤੋਤਾ ਸਿੰਘ ਸਾਬਕਾ ਸਿੱਖਿਆ ਮੰਤਰੀ, ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ, ਗੁਲਜਾਰ ਸਿੰਘ ਰਾਣੀਕੇ ਸਾਬਕਾ ਮੰਤਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਸ਼ਾਮਲ ਹੋਏ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here